18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਰਾਜ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਪ੍ਰਤਿਭਾ ਖੋਜ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਖੰਨਾ-8 ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 15-02-2026
ਖੰਨਾ, 14 ਫਰਵਰੀ (ਹਰਜਿੰਦਰ ਸਿੰਘ ਲਾਲ)-ਰਾਜ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਪ੍ਰਤਿਭਾ ਖੋਜ ਤੇ ਸਭਿਆਚਾਰ ਮੁਕਾਬਲੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਪੰਜਾਬ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਿਹਗੜ੍ਹ ਸਾਹਿਬ ਵਿਖੇ ਹੋਏ ¢ ਜਿਸ ਵਿਚ ਪ੍ਰੋਗਰਾਮ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਖੰਨਾ-8 ਦੇ ਸਪੈਸ਼ਲ ਬੱਚਿਆਂ ਨੇ ਜ਼ਿਲ੍ਹਾ ਲੁਧਿਆਣਾ ਵਲੋਂ ਹਿੱਸਾ ਲਿਆ¢ ਮੋਨਾ ਸ਼ਰਮਾ ਵਲੋਂ ਤਿਆਰ ਬੱਚਿਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੱਜਾਂ ਤੇ ਦਰਸ਼ਕਾਂ ਦੇ ਮਨ ਮੋਹ ਲਏ | ਜੇਤੂ ਬੱਚਿਆਂ ਨੂੰ ਇਸ ਸਮੇਂ ਤੇ ਗੁਰਜੋਤ ਸਿੰਘ ਸਹਾਇਕ ਡਾਇਰੈਕਟਰ ਆਈ. ਈ. ਡੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਜੀਤ ਕੌਰ, ਫਤਹਿਗੜ੍ਹ ਸਾਹਿਬ ਦੀਦਾਰ ਸਿੰਘ ਮਾਂਗਟ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਲੋਂ ਨਗਦ ਇਨਾਮ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਬੱਚਿਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਟੀਮ ਨੂੰ ਤਿਆਰ ਕਰਨ ਵਾਲੇ ਅਧਿਆਪਕਾਂ ਤੇ ਸਕੂਲ ਨੂੰ ਮੁਬਾਰਕਬਾਦ ਦਿੰਦਿਆਂ ਸਟਾਫ਼ ਦੀ ਸ਼ਲਾਘਾ ਕੀਤੀ | ਸਕੂਲ ਮੁਖੀ ਸਤਵੀਰ ਸਿੰਘ ਰੌਣੀ ਵਲੋਂ ਪੰਜਾਬ ਸਰਕਾਰ ਤੇ ਉੱਚ ਅਧਿਕਾਰੀਆਂ, ਜ਼ਿਲ੍ਹਾ ਅਧਿਕਾਰੀਆਂ ਤੇ ਜ਼ਿਲ੍ਹਾ ਆਈ. ਈ. ਡੀ. ਕੰਪੋਨੈਂਟ ਦੀ ਸਮੁੱਚੀ ਟੀਮ ਦਾ ਸਪੈਸ਼ਲ ਬੱਚਿਆਂ ਨੂੰ ਅਜਿਹੇ ਮੌਕੇ ਦੇਣ ਲਈ ਧੰਨਵਾਦ ਕੀਤਾ ¢ ਇਸ ਸਮੇਂ ਤੇ ਡੀ. ਐਸ. ਈ. ਪ੍ਰਦੀਪ ਕੌਰ, ਫਿਜੀਓਥੈਰਪਿਸਟ ਪ੍ਰੀਤੀ ਤੱਗੜ, ਮੋਨਾ ਸ਼ਰਮਾ, ਅਮਨਦੀਪ ਕੌਰ, ਬਲਵੀਰ ਕੌਰ ਅਤੇ ਆਈਆਰਟੀ ਸੁਖਜੀਤ ਸਿੰਘ, ਕਰਮਜੀਤ ਸਿੰਘ, ਹਰਜੀਤ ਸਿੰਘ, ਜਨਾ ਸ਼ਰਮਾ ਅਤੇ ਰਜਨੀ ਗੁਰਮੀਤ ਕੌਰ, ਕਮਲਜੀਤ ਕੌਰ, ਗੁਰਪ੍ਰੀਤ ਕੌਰ ਹਾਜ਼ਰ ਸਨ¢
ਪਿਛਲੀ ਖ਼ਬਰ ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਰੋਹਣੋਂ ਵਿਖੇ ਵਿਦਾਇਗੀ ਪਾਰਟੀ ਅਗਲੀ ਖ਼ਬਰ ਸਰਸਵਤੀ ਮਾਡਲ ਸੀ. ਸੈ. ਸਕੂਲ ਦੋਰਾਹਾ ਵਿਚ ਕਰਾਈਆਂ ਸਾਲਾਨਾ ਖੇਡਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।