ਬੀਜਾ, 14 ਫਰਵਰੀ (ਕਸ਼ਮੀਰਾ ਸਿੰਘ ਬਗਲੀ)- ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿਖੇ ਪਿ੍ੰਸੀਪਲ ਡਾ. ਗਗਨਦੀਪ ਸਿੰਘ ਦੀ ਸੁਯੋਗ ਅਗਵਾਈ ਹੇਠ 24ਵੀਂ ਸਲਾਨਾ ਅਥਲੈਟਿਕ ਮੀਟ ਬੜੀ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਆਯੋਜਿਤ ਕੀਤੀ ਗਈ ¢ ਮੈਦਾਨ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ ਅਤੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀ ਆਪਣੇ-ਆਪਣੇ ਬੈਨਰਾਂ ਸਮੇਤ ਕਤਾਰਬੱਧ ਹੋ ਕੇ ਮਾਰਚ ਪਾਸਟ ਵਿੱਚ ਹਿੱਸਾ ਲਿਆ¢ ਪ੍ਰੋਗਰਾਮ ਦਾ ਆਗਾਜ਼ ਮੁੱਖ ਮਹਿਮਾਨ ਯਾਦਵਿੰਦਰ ਸਿੰਘ ਯਾਦੂ (ਜਨਰਲ ਸੈਕਟਰੀ ਸ਼੍ਰੋਮਣੀ ਅਕਾਲੀ ਦਲ) ਵੱਲੋਂ ਝੰਡਾ ਲਹਿਰਾ ਕੇ ਕੀਤਾ ਗਿਆ¢ ਉਨ੍ਹਾਂ ਦੇ ਨਾਲ ਜੋਗਿੰਦਰ ਸਿੰਘ ਓਬਰਾਏ, ਸਨਦੀਪ ਸਿੰਘ ਮੈਨੇਜਰ, ਪੰਜਾਬ ਨੈਸ਼ਨਲ ਬੈਂਕ ਕੋਟਾਂ, ਮਾਸਟਰ ਬਲਵਿੰਦਰ ਸਿੰਘ, ਹਰਜਿੰਦਰ ਸਿੰਘ ਅਤੇ ਇਕਬਾਲ ਸਿੰਘ ਨੇ ਵੀ ਸ਼ਮੂਲੀਅਤ ਕੀਤੀ ¢ ਮੀਟ ਦੌਰਾਨ 100 ਮੀਟਰ, 200 ਮੀਟਰ, 400 ਮੀਟਰ, ਡਿਸਕਸ ਥਰੋ, ਸ਼ਾੱਟ ਪੁੱਟ, ਚਮਚਾ ਰੇਸ, ਰੱਸਾਕਸ਼ੀ, ਲੌਂਗ ਜੰਪ, ਬੋਰੀ ਰੇਸ ਅਤੇ ਤਿੰਨ ਟੰਗੀ ਰੇਸ ਵਰਗੇ ਕਈ ਰੋਮਾਂਚਕ ਮੁਕਾਬਲੇ ਕਰਵਾਏ ਗਏ ¢ ਵੱਖ-ਵੱਖ ਹਾਊਸਾਂ ਵਿਚਕਾਰ ਟੱਕਰ ਕਾਫ਼ੀ ਦਿਲਚਸਪ ਰਹੀ¢ ਕੁੱਲ ਅੰਕਾਂ ਦੇ ਆਧਾਰ 'ਤੇ ਸਰਵੋਤਮ ਹਾਊਸ ਦਾ ਐਲਾਨ ਕੀਤਾ ਗਿਆ¢ ਬਿਹਤਰੀਨ ਖਿਡਾਰੀ ਦਾ ਖ਼ਿਤਾਬ ਲੜਕਿਆਂ ਵਿੱਚੋਂ ਵਿਸ਼ਵਜੀਤ ਸਿੰਘ ਅਤੇ ਲੜਕੀਆਂ ਵਿਚੋਂ ਸਿਮਰਦੀਪ ਕੌਰ ਨੇ ਜਿੱਤਿਆ ¢ ਜੇਤੂ ਖਿਡਾਰੀਆਂ ਨੂੰ ਮੈਡਲ, ਟ੍ਰਾਫੀਆਂ ਅਤੇ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ¢ ਕਾਲਜ ਦੇ ਪਿ੍ੰਸੀਪਲ ਡਾ. ਗਗਨਦੀਪ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਖੇਡਾਂ ਸਿੱਖਿਆ ਦਾ ਅਟੁੱਟ ਹਿੱਸਾ ਹਨ¢ ਅੰਤ ਵਿੱਚ ਇਨਾਮ ਵੰਡ ਸਮਾਰੋਹ ਅਤੇ ਰਾਸ਼ਟਰ ਗਾਨ ਨਾਲ ਪ੍ਰੋਗਰਾਮ ਦਾ ਸਮਾਪਨ ਕੀਤਾ ਗਿਆ ¢