22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ: ਸੈਕੰ: ਸਕੂਲ ਬੱਸੀਆਂ ਵਿਖੇ ਸਾਲਾਨਾ 2 ਰੋਜ਼ਾ ਸਪੋਰਟਸ ਮੀਟ ਸ਼ਾਨੋ-ਸ਼ੌਕਤ ਨਾਲ ਕਰਵਾਈ

ਅਜੀਤ ਡੈਸਕ 18-02-2026
• ਮੁਕਾਬਲਿਆਂ 'ਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀ ਪਿ੍ੰਸੀਪਲ ਹਰਿੰਦਰ ਕੌਰ ਵਲੋਂ ਸਨਮਾਨਿਤ
ਰਾਏਕੋਟ, 17 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਵਿਖੇ ਸਾਲਾਨਾ 2 ਰੋਜ਼ਾ ਸਪੋਰਟਸ ਮੀਟ ਬੜੀ ਸ਼ਾਨੋ-ਸ਼ੌਕਤ ਨਾਲ ਕਰਵਾਈ ਗਈ | ਜਿਸ ਦੌਰਾਨ ਸਕੂਲ ਦੇ ਚਾਰ ਹਾਊਸ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਮਾਰਚ ਪਾਸਟ ਦੀ ਪਰੇਡ ਕੀਤੀ | ਇਸ ਮੌਕੇ ਸਾਲਾਨਾ ਸਪੋਰਟਸ ਮੀਟ ਦੇ ਪਹਿਲੇ ਦਿਨ ਨਰਸਰੀ ਤੇ ਐੱਲ.ਕੇ.ਜੀ ਕਲਾਸ ਦੇ ਬੱਚਿਆਂ ਵਲੋਂ ਕੁਰਸੀ ਰੇਸ ਬਾਖੂਬੀ ਢੰਗ ਨਾਲ ਖੇਡੀ ਗਈ, ਪਹਿਲੀ, ਦੂਜੀ, ਤੀਜੀ ਤੇ ਚੌਥੀ ਕਲਾਸ ਦੇ ਬੱਚਿਆਂ ਵਲੋਂ ਰੇਸ, ਰਿਲੇਅ ਰੇਸ ਅਤੇ ਬੈਲੂਨ ਗਤੀਵਿਧੀ ਵਿਚ ਭਾਗ ਲਿਆ, ਛੇਵੀਂ ਤੋਂ ਦਸਵੀਂ ਕਲਾਸ ਦੀਆਂ ਲੜਕੀਆਂ ਵਲੋਂ ਖੋ-ਖੋ ਖੇਡ ਦਾ ਪਹਿਲਾਂ ਰਾਊਾਡ ਖੇਡਿਆ ਗਿਆ ਅਤੇ ਸਪੋਰਟਸ ਮੀਟ ਦੇ ਪਹਿਲੇ ਦਿਨ ਸਖ਼ਤ ਮੁਕਾਬਲੇ ਦੇਖਣ ਨੂੰ ਮਿਲੇ | ਦੂਜੇ ਦਿਨ ਦੇ ਮੁਕਾਬਲਿਆਂ ਦੌਰਾਨ ਕਬੱਡੀ, ਰੱਸਾਕਸੀ, ਬੈਡਮਿੰਟਨ, ਵਾਲੀਬਾਲ (ਲੜਕੇ-ਲੜਕੀਆਂ) ਦੇ ਦਿਲਖਿੱਚਵੇਂ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਭ ਖਿਡਾਰੀਆਂ ਨੇ ਆਪਣਾ ਸ਼ਲਾਘਾਯੋਗ ਪ੍ਰਦਰਸ਼ਨ ਕੀਤਾ ਅਤੇ ਅੱਵਲ ਪੁਜੀਸ਼ਨਾਂ ਪ੍ਰਾਪਤ ਕੀਤੀਆਂ | ਇਸ ਮੌਕੇ ਜੇਤੂ ਖਿਡਾਰੀਆਂ ਨੂੰ ਸਕੂਲ ਪਿ੍ੰਸੀਪਲ ਸ਼੍ਰੀਮਤੀ ਹਰਿੰਦਰ ਕੌਰ ਵਲੋਂ ਮੈਡਲਾਂ ਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ | ਇਸ ਸਮੇਂ ਪਿ੍ੰਸੀਪਲ ਸ਼੍ਰੀਮਤੀ ਹਰਿੰਦਰ ਕੌਰ ਨੇ ਸੰਬੋਧਨ ਕਰਦਿਆਂ ਆਖਿਆ ਕਿ ਵਿਦਿਆਰਥੀ ਜੀਵਨ ਵਿਚ ਖੇਡਾਂ ਦਾ ਬੜਾ ਮਹੱਤਵ ਹੁੰਦਾ ਹੈ ਕਿਉਂਕਿ ਖੇਡਾਂ ਜਿੱਥੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਉੱਥੇ ਹੀ ਬੌਧਿਕ ਵਿਕਾਸ ਵਿਚ ਵੀ ਮਦਦਗਾਰ ਹੁੰਦੀਆਂ ਹਨ | ਇਸ ਮੌਕੇ ਮੈਡਮ ਸੁਖਬੀਰ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਕੁਲਦੀਪ ਕੌਰ, ਪ੍ਰੀਤੀ, ਕਰਨਜੋਤ ਕੌਰ, ਹਰਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਿੱਲੀ ਚਾਹਲਾਂ ਦੀ 'ਯੁੱਧ ਨਸ਼ਿਆਂ ਵਿਰੁੱਧ' ਰੈਲੀ ਸਿਰਫ਼ ਸਿਆਸੀ ਨਾਟਕ-ਮੱਲ੍ਹਾ, ਮਲਕ ਅਗਲੀ ਖ਼ਬਰ ਆਪ ਸਰਕਾਰ ਨਸ਼ਾ ਤੇ ਭਿ੍ਸ਼ਟਾਚਾਰ ਨੂੰ ਠੱਲ੍ਹ ਪਾਉਣ 'ਚ ਹੋਈ ਨਾਕਾਮ- ਦਾਖਾ/ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।