ਰਾਏਕੋਟ, 17 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਬਾਬਾ ਕਾਸ਼ਤੀ ਗਿਰ ਅਸਥਾਨ ਪਿੰਡ ਭੈਣੀ ਦਰੇੜਾ ਵਿਖੇ ਮਹਾਂਸ਼ਿਵਰਾਤਰੀ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਕਾਨੂੰਨਗੋ ਭੂਸ਼ਣ ਕੁਮਾਰ ਨੇ ਦੱਸਿਆ ਕਿ ਭੋਗ ਉਪਰੰਤ ਢਾਡੀ-ਕਵੀਸ਼ਰ ਦਰਬਾਰ ਸਜਿਆ, ਜਿਸ ਦੌਰਾਨ ਢਾਡੀ ਭਾਈ ਬਲਵੰਤ ਸਿੰਘ ਪਮਾਲ ਅਤੇ ਕਵੀਸ਼ਰ ਭਾਈ ਨਿਰਮਲ ਸਿੰਘ ਨੂਰ ਲੋਪੋ ਵਾਲਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਗੁਰ-ਇਤਿਹਾਸ ਸਬੰਧੀ ਪ੍ਰਸੰਗ ਸੁਣਾਏ ਗਏ | ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਪਿ੍ਤਪਾਲ ਸਿੰਘ ਬਾਘਾ, ਕੇਵਲ ਕਿ੍ਸ਼ਨ, ਬਲਵਿੰਦਰ ਕੁਮਾਰ, ਜਥੇਦਾਰ ਰਛਪਾਲ ਸਿੰਘ ਧਾਲੀਵਾਲ, ਗਗਨਦੀਪ ਕੁਮਾਰ, ਮਨੋਜ ਕੁਮਾਰ, ਚੇਅਰਮੈਨ ਸਤਿੰਦਰ ਸਿੰਘ ਭੈਣੀ ਦਰੇੜਾ, ਸਾਬਕਾ ਸਰਪੰਚ ਸਰਮੁੱਖ ਸਿੰਘ, ਜੁਗਰਾਜ ਸਿੰਘ ਰਾਜਾ, ਜਥੇਦਾਰ ਅਮਰ ਸਿੰਘ ਭੋਲਾ, ਅਵਤਾਰ ਸਿੰਘ, ਸਾਬਕਾ ਸਰਪੰਚ ਜਗਤਾਰ ਸਿੰਘ, ਗਿਆਨੀ ਗੁਰਮੀਤ ਸਿੰਘ, ਮਨਜੀਤ ਸਿੰਘ ਯੂ.ਐੱਸ.ਏ, ਤਰਸੇਮ ਸਿੰਘ ਯੂ.ਐੱਸ.ਏ, ਸਾਬਕਾ ਪੰਚ ਈਸ਼ਰ ਸਿੰਘ, ਪੰਚ ਡਾ. ਸਤਪਾਲ ਸਿੰਘ, ਅਮਰੀਕ ਸਿੰਘ ਧਾਲੀਵਾਲ, ਬਹਾਦਰ ਸਿੰਘ ਧਾਲੀਵਾਲ, ਹਾਕਮ ਸਿੰਘ ਧਾਲੀਵਾਲ, ਅਮਨਦੀਪ ਸ਼ਰਮਾ, ਕੁਲਦੀਪ ਸਿੰਘ ਧਾਲੀਵਾਲ, ਰਾਮਪਾਲ ਸਿੰਘ, ਹੈੱਡ ਗ੍ਰੰਥੀ ਗਗਨਦੀਪ ਸਿੰਘ, ਸਰਪੰਚ ਪ੍ਰਭਜੋਤ ਸਿੰਘ ਧਾਲੀਵਾਲ, ਪੰਚ ਬੂਟਾ ਸਿੰਘ, ਗੁਰਪ੍ਰੀਤ ਸਿੰਘ ਗੋਰਾ, ਨੰਬਰਦਾਰ ਹਰਦੇਵ ਸਿੰਘ ਧਾਲੀਵਾਲ, ਹਰਚੰਦ ਸਿੰਘ, ਮਲਕੀਤ ਸਿੰਘ ਲੋਹਟਬੱਦੀ, ਰੇਸ਼ਮ ਸਿੰਘ, ਹਰਦੇਵ ਸਿੰਘ ਹੇਬੀ, ਇੰਦਰਪਾਲ ਸਿੰਘ ਕੈਨੇਡਾ, ਕਰਮਜੀਤ ਸਿੰਘ ਕੈਨੇਡਾ, ਬਲਦੇਵ ਸਿੰਘ ਯੂ.ਐੱਸ.ਏ., ਦਰਸ਼ਨ ਸਿੰਘ ਬ੍ਰਹਮਪੁਰੀਆ, ਪਿ੍ੰਸੀਪਲ ਕੁਲਵੰਤ ਸਿੰਘ ਗਿੱਲ, ਜਸਵੀਰ ਸਿੰਘ ਗਿੱਲ, ਜਗਦੀਪ ਕੁਮਾਰ, ਪ੍ਰਤਾਪ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ |