21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪਿੰਡ ਲੱਖੇ ਦੀ 2 ਕਿੱਲੋਮੀਟਰ ਫਿਰਨੀ 92 ਲੱਖ ਰੁਪਏ ਦੀ ਲਾਗਤ ਨਾਲ ਬਣੇਗੀ-ਵਿਧਾਇਕਾ ਬੀਬੀ ਮਾਣੂੰਕੇ

ਅਜੀਤ ਡੈਸਕ 18-02-2026
ਜਗਰਾਉਂ/ਹਠੂਰ, 17 ਫਰਵਰੀ (ਗਾਲਿਬ, ਛਿੰਦਾ)-ਪਿੰਡ ਲੱਖਾ ਦੀ ਤਕਰੀਬਨ 2 ਕਿੱਲੋਮੀਟਰ 18 ਫੁੱਟ ਬਣਨ ਵਾਲੀ ਸੜਕ 92 ਲੱਖ ਰੁਪਏ 'ਚ ਤਿਆਰ ਹੋਵੇਗੀ ਅਤੇ 31 ਮਾਰਚ ਤੱਕ ਇਸਨੂੰ ਮੁਕੰਮਲ ਕੀਤਾ ਜਾਵੇਗਾ | ਇਸ ਸੜਕ ਦਾ ਨੀਂਹ ਪੱਥਰ ਰੱਖਦਿਆਂ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ 'ਚ ਸਾਰੀਆਂ ਸੜਕਾਂ ਨਵੀਂਆਂ ਬਣਾਵੇਗੀ | ਉਨ੍ਹਾਂ ਕਿਹਾ ਕਿ ਇਹ ਸੜਕ ਪੰਜਾਬ ਮੰਡੀ ਬੋਰਡ ਵਲੋਂ ਬਣਾਈ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਲਈ ਤਤਪਰ ਹੈ | ਵਿਧਾਇਕਾ ਬੀਬੀ ਮਾਣੂੰਕੇ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਅਤੇ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੈ | ਉਨ੍ਹਾਂ ਕਿਹਾ ਕਿ ਹਰ ਵਰਗ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਤੇ ਲੋਕ 'ਆਪ' ਸਰਕਾਰ ਦੀ ਕਾਰਗੁਜਾਰੀ ਤੋਂ ਸੰਤੁਸ਼ਟ ਹੈ | ਉਨ੍ਹਾਂ ਕਿਹਾ ਕਿ ਜਗਰਾਉਂ ਹਲਕੇ 'ਚ ਸਾਰੀਆਂ ਸੜਕਾਂ ਦੀ ਦਸ਼ਾ 31 ਮਾਰਚ ਤੱਕ ਬਿਹਤਰ ਹੋ ਜਾਵੇਗੀ | ਇਸ ਮੌਕੇ ਬੀਬੀ ਰਣਜੀਤ ਕੌਰ, ਬੀਬੀ ਮਹਿੰਦਰਪਾਲ ਕੌਰ, ਬਲਵੀਰ ਸਿੰਘ, ਚਮਕੌਰ ਸਿੰਘ, ਜਰਨੈਲ ਸਿੰਘ, ਸੁਰਿੰਦਰ ਸਿੰਘ ਲੱਖਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਨੇ ਮੰਡਲ ਦਾਖਾ 'ਚ ਸਾਂਝੀ ਇਕੱਤਰਤਾ ਕਰ ਕੇ ਸਰਕਾਰਾਂ ਵਿਰੁੱਧ ਰੋਸ ਪ੍ਰਗਟਾਇਆ ਅਗਲੀ ਖ਼ਬਰ ਲੋਕਾਂ ਦੀ ਸਹਿਮਤੀ ਤੋਂ ਬਿਨਾਂ ਬੰਨ੍ਹ ਨੇੜੇ ਰੇਤਾ ਚੁੱਕੇ ਜਾਣ ਵਰਗੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਾਂਗੇ-ਇਯਾਲੀ/ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।