ਰਾਏਕੋਟ, 17 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਭੈਣੀ ਬੜਿੰਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (ਗੈਰ-ਰਾਜਨੀਤਿਕ) ਵਲੋਂ ਬਲਾਕ ਪ੍ਰਧਾਨ ਜਗਰੂਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਭਾਰਤ-ਅਮਰੀਕਾ ਵਪਾਰਕ ਸਮਝੌਤੇ ਖ਼ਿਲਾਫ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਰੋਸ ਪ੍ਰਗਟਾਉਂਦਿਆ ਸਮਝੌਤੇ ਬਿੱਲ ਦੀਆਂ ਕਾਪੀਆਂ ਸਾੜ੍ਹ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਜਗਰੂਪ ਸਿੰਘ ਧਾਲੀਵਾਲ ਨੇ ਆਖਿਆ ਕਿ ਜੇਕਰ ਇਹ ਸਮਝੌਤਾ ਰੱਦ ਨਹੀਂ ਕੀਤਾ ਜਾਂਦਾ ਤਾਂ ਦੇਸ਼ ਦਾ ਖੇਤੀਬਾੜੀ ਧੰਦਾ ਅਤੇ ਡੇਅਰੀ ਫਾਰਮਿੰਗ ਕਿੱਤਾ ਤਬਾਹ ਹੋ ਜਾਵੇਗਾ, ਜਿਸ ਦੀ ਸਭ ਤੋਂ ਵੱਡੀ ਮਾਰ ਪੰਜਾਬ ਸੂਬੇ ਨੂੰ ਝੱਲਣੀ ਪਵੇਗੀ | ੳਇਸ ਰੋਸ ਪ੍ਰਦਰਸ਼ਨ ਵਿਚ ਇਕਾਈ ਪਿੰਡ ਭੈਣੀ ਬੜਿੰਗਾ ਤੇ ਇਕਾਈ ਪਿੰਡ ਸੁਖਾਣਾ ਵਲੋਂ ਭਰਵਾਂ ਸਮਰਥਨ ਦਿੱਤਾ ਗਿਆ | ਇਸ ਮੌਕੇ ਇਕਾਈ ਪ੍ਰਧਾਨ ਜਗਦੇਵ ਸਿੰਘ, ਇਕਾਈ ਪ੍ਰਧਾਨ ਰਘਵੀਰ ਸਿੰਘ, ਗੁਰਮੇਲ ਸਿੰਘ, ਹਰਮੇਲ ਸਿੰਘ, ਜਸਵੰਤ ਸਿੰਘ, ਸੁਖਵਿੰਦਰ ਸਿੰਘ ਰਾਮਾ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ ਪੰਮਾ ਪ੍ਰਧਾਨ ਇਕਾਈ ਪਿੰਡ ਸੁਖਾਣਾ, ਖ਼ਜ਼ਾਨਚੀ ਜਸਵੰਤ ਸਿੰਘ, ਗੁਰਦੀਪ ਸਿੰਘ, ਜਰਨੈਲ ਸਿੰਘ ਆਦਿ ਹਾਜ਼ਰ ਸਨ |