21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਗੁੱਜਰਵਾਲ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ • ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਦਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 18-02-2026
ਜੋਧਾਂ, 17 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਪਾਤਸ਼ਾਹੀ ਛੇਵੀਂ ਗੁੱਜਰਵਾਲ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ ਗਿਆ¢ ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਦੇ ਮੈਨੇਜਰ ਜਗਦੀਸ਼ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਪਾਤਿਸ਼ਾਹੀ ਛੇਵੀਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਹੀਨਾਵਾਰ ਮੱਸਿਆ ਦਾ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ¢ ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਮਹਾਨ ਰਾਗੀ ਢਾਡੀ ਦਰਬਾਰ ਸਜਾਇਆ ਗਿਆ¢ ਜਿਸ ਵਿਚ ਪ੍ਰਦੀਪ ਸਿੰਘ ਚਮਿੰਡਾ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸੁਣਾ ਕੇ ਨਿਹਾਲ ਕੀਤਾ¢ ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਜਗਦੀਸ਼ ਸਿੰਘ ਗਰਚਾ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ¢ ਇਸ ਮੌਕੇ ਮੈਨੇਜਰ ਜਗਦੀਸ਼ ਸਿੰਘ, ਜਗਜੀਤ ਸਿੰਘ ਜੀਤੀ, ਜਥੇਦਾਰ ਜਗਰੂਪ ਸਿੰਘ, ਬਲਵੀਰ ਸਿੰਘ ਗਰੇਵਾਲ, ਜਗਦੇਵ ਸਿੰਘ ਗਰੇਵਾਲ, ਜਰਨੈਲ ਸਿੰਘ, ਗੁਰਜੀਤ ਸਿੰਘ ਭੰਮੀਪੁਰਾ, ਪਰਮਿੰਦਰ ਸਿੰਘ ਮਾਜਰੀ, ਸੰਦੀਪ ਸਿੰਘ, ਮਲਕੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਹੈਰੋਇਨ ਤੇ ਨਕਦੀ ਸਮੇਤ ਦੋ ਭਰਾ ਕਾਬੂ <br/> ਅਗਲੀ ਖ਼ਬਰ ਪਾਵਰਕਾਮ ਦੀਆਂ ਜ਼ਮੀਨਾਂ ਵੇਚਣ ਦੇ ਵਿਰੋਧ ਵਿਚ ਠੇਕਾ ਮੁਲਾਜ਼ਮਾਂ ਵਲੋਂ ਰੋਸ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।