16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਨਗਰ ਕੌਂਸਲ ਜਗਰਾਉਂ ਦੇ ਤਹਿਬਾਜ਼ਾਰੀ ਸ਼ਾਖਾ ਨੇ ਸ਼ਹਿਰ ਅੰਦਰੋਂ ਨਾਜਾਇਜ਼ ਕਬਜ਼ੇ ਹਟਾਏ

ਅਜੀਤ ਡੈਸਕ 19-02-2026

• ਬਿਨਾਂ ਲਾਇਸੈਂਸ ਰੁਜ਼ਗਾਰ ਕਰ ਰਹੇ ਸਟਰੀਟ ਵੈਂਡਰਾਂ ਦੇ ਸਾਧਨ ਤੇ ਸਾਮਾਨ ਜ਼ਬਤ ਅਤੇ ਕਾਨੂੰਨੀ ਕਾਰਵਾਈ ਹੋਵੇਗੀ-ਕਾਰਜ ਸਾਧਕ ਅਧਿਕਾਰੀ
ਜਗਰਾਉਂ, 18 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਦੇ ਤਹਿਬਜ਼ਾਰੀ ਵਿਭਾਗ ਨੇ ਸ਼ਹਿਰ ਦੀਆਂ ਸੜਕਾਂ 'ਤੇ ਕੀਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ | ਇਹ ਕਾਰਵਾਈ ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਕੰਵਰਪਾਲ ਸਿੰਘ ਅਤੇ ਕਾਰਜ ਸਾਧਕ ਅਧਿਕਾਰੀ ਮੋਹਿਤ ਸ਼ਰਮਾ ਦੀ ਹਦਾਇਤ 'ਤੇ ਕੀਤਾ ਗਿਆ | ਇਹ ਕਾਰਵਾਈ ਕਮਲ ਚੌਂਕ ਤੋਂ ਸ਼ੁਰੂ ਕਰਕੇ ਸ਼ਹਿਰ ਦੀਆਂ ਕਰੀਬ ਅੱਧੀ ਦਰਜਨ ਸੜਕਾਂ 'ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ | ਦੁਕਾਨਾਂ ਅੱਗੇ ਜੋ ਨਾਜਾਇਜ਼ ਢੰਗ ਨਾਲ ਸਮਾਨ ਰੱਖਿਆ ਹੋਇਆ ਸੀ, ਨੂੰ ਨਗਰ ਕੌਂਸਲ ਦੇ ਮੁਲਾਜ਼ਮਾਂ ਨੇ ਚੱਕ ਕੇ ਟਰਾਲੀ ਵਿਚ ਸੁੱਟ ਲਿਆ | ਸੈਨਟਰੀ ਇੰਸਪੈਕਟਰ ਘਨਸ਼ਾਮ ਕੁਮਾਰ ਅਤੇ ਹਰੀਸ਼ ਕੁਮਾਰ ਨੇ ਦੱਸਿਆ ਕਿ ਆਵਾਜਾਈ ਦੀ ਸਮੱਸਿਆ ਨੂੰ ਦੇਖਦਿਆਂ ਨਗਰ ਕੌਂਸਲ ਨੇ ਕਈ ਵਾਰ ਦੁਕਾਨਦਾਰਾਂ ਅਤੇ ਸਟਰੀਟ ਵੈਂਡਰਾਂ ਨੂੰ ਸ਼ਹਿਰ ਦੀਆਂ ਸੜਕਾਂ 'ਤੇ ਨਾਜਾਇਜ਼ ਕਬਜ਼ੇ ਨਾ ਕਰਨ ਲਈ ਆਖਿਆ ਗਿਆ | ਨਗਰ ਕੌਂਸਲ ਦੀਆਂ ਹਦਾਇਤਾਂ ਦੀ ਪਾਲਣਾ ਨਾ ਹੋਣ 'ਤੇ ਹੁਣ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਟ੍ਰੈਫ਼ਿਕ ਸ਼ਾਖ਼ਾ ਦੀ ਸਹਾਇਤਾ ਲੈ ਕੇ ਇਹ ਕਾਰਵਾਈ ਕੀਤੀ ਗਈ ਹੈ | ਇਸ ਮੌਕੇ ਕੌਂਸਲ ਦੇ ਕਾਰਜ ਸਾਧਕ ਅਧਿਕਾਰੀ ਮੋਹਿਤ ਸ਼ਰਮਾ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ 'ਤੇ ਨਾਜਾਇਜ਼ ਕਬਜ਼ੇ ਕਿਸੇ ਵੀ ਕੀਮਤ 'ਤੇ ਸਹਿਨ ਨਹੀਂ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ | ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਬਿਨ੍ਹਾਂ ਲਾਇਸੈਂਸ ਤੋਂ ਸ਼ਹਿਰ ਅੰਦਰ ਵਿਚਰ ਰਹੇ ਸਟਰੀਟ ਵੈਂਡਰਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਜਿਹੜਾ ਵੀ ਦੁਕਾਨਦਾਰ ਤੇ ਸਟਰੀਟ ਵੈਂਡਰ ਇਕ ਤੋਂ ਵੱਧ ਵਾਰ ਗੈਰ-ਕਨੰੂਨੀ ਢੰਗ ਨਾਲ ਰੁਜ਼ਗਾਰ ਕਰਦਾ ਫੜਿਆ ਗਿਆ, ਉਸ ਦਾ ਸਾਧਨ, ਸਮਾਨ ਜ਼ਬਤ ਕਰਨ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ | ਇਸ ਮੌਕੇ ਅਰੁਣ ਕੁਮਾਰ, ਪ੍ਰਦੀਪ ਕੁਮਾਰ, ਰਜਿੰਦਰ ਕੁਮਾਰ ਅਤੇ ਸਫ਼ਾਈ ਸੇਵਕ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 8 ਗ੍ਰਾਮ ਹੈਰੋਇਨ ਸਮੇਤ ਖੋਲਿਆਂ ਵਾਲੇ ਪੁਲ ਦਾ ਤਰਸੇਮ ਸਿੰਘ ਉਰਫ਼ ਸੇਮਾ ਕਾਬੂ ਅਗਲੀ ਖ਼ਬਰ ਥਾਣਾ ਸਿੱਧਵਾਂ ਬੇਟ ਵਿਖੇ ਐੱਸ.ਐੱਚ.ਓ. ਹਮਰਾਜ ਸਿੰਘ ਨੇ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।