ਸਿੱਧਵਾਂ ਬੇਟ, 18 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਦੇ ਇੰਚਾਰਜ ਥਾਣੇਦਾਰ ਰਾਜਵਰਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਸ਼ੱਕੀ ਪੁਰਸ਼ਾਂ ਦੀ ਤਲਾਸੀ ਲਈ ਪਿੰਡ ਗਿੱਦੜਵਿੰਡੀ ਦੇ ਬੱਸ ਅੱਡੇ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਤਰਸੇਮ ਸਿੰਘ ਉਰਫ਼ ਸੇਮਾਂ ਪੁੱਤਰ ਦਿਲਾਵਾਰ ਸਿੰਘ ਵਾਸੀ ਖੋਲਿਆਂ ਵਾਲਾ ਪੁਲ ਮਲਸੀਹਾਂ ਬਾਜਣ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਜੋ ਅੱਜ ਵੀ ਨਸ਼ਾ ਸਪਲਾਈ ਕਰਨ ਲਈ ਸਿੱਧਵਾਂ ਬਰਾਂਚ ਨਹਿਰ ਦੀ ਪਟੜੀ-ਪਟੜੀ ਪੈਦਲ ਹੀ ਪਿੰਡ ਗਿੱਦੜਵਿੰਡੀ ਵੱਲ ਨੂੰ ਆ ਰਿਹਾ ਹੈ, ਜੇਕਰ ਰਸਤੇ ਵਿਚ ਪੈਂਦੇ ਪਿੰਡ ਮਲਸੀਹਾਂ ਬਾਜਣ ਦੇ ਸ਼ਮਸ਼ਾਨਘਾਟ ਕੋਲ ਨਾਕਾਬੰਦੀ ਕੀਤੀ ਜਾਵੇ ਤਾਂ ਉਕਤ ਸਖ਼ਸ ਕਾਬੂ ਆ ਸਕਦਾ ਹੈ | ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਰਸੇਮ ਸਿੰਘ ਉਰਫ਼ ਸੇਮਾ ਨੂੰ 08 ਗ੍ਰਾਂਮ ਹੈਰੋਇਨ ਸਮੇਤ ਕਾਬੂ ਕਰ ਲਿਆ | ਜਿਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾਂ ਨੰ. 38 ਦਰਜ ਕਰ ਲਿਆ ਗਿਆ | ਜਿਸ ਨੂੰ ਮਾਣਯੋਗ ਜਗਰਾਉਂ ਦੀ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |