ਮੁੱਲਾਂਪੁਰ-ਦਾਖਾ, 18 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਰਾਜ ਭਰ 'ਚ ਅਕਾਲੀ ਦਲ ਨਾਲ ਜੁੜੇ ਲੋਕਾਂ ਦੇ ਇਕੱਠਾਂ ਦੀ ਤੇਜ਼ ਰਫ਼ਤਾਰ ਤਹਿਤ, ਬਾਦਲ ਐਤਵਾਰ ਦੇ ਦਿਨ 1 ਮਾਰਚ ਦੁਪਹਿਰ ਮੰਡੀ ਮੁੱਲਾਂਪੁਰ ਦਾਖਾ ਰਾਏਕੋਟ ਰੋਡ 'ਤੇ ਹਲਕਾ ਦਾਖਾ ਦੇ ਟਕਸਾਲੀ ਅਕਾਲੀਆਂ, ਵੋਟਰਾਂ, ਯੂਥ ਵਿੰਗ, ਮਹਿਲਾ ਵਿੰਗ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਨਗੇ | ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲ ਵਲੋਂ ਦਿੱਤੀ ਗਈ | ਜਸਕਰਨ ਸਿੰਘ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦੁਪਹਿਰ 2 ਵਜੇ ਦਫ਼ਤਰ ਦਾ ਉਦਘਾਟਨ ਹੋਵੇਗਾ, ਉਪਰੰਤ ਪਾਰਟੀ ਨਾਲ ਜੁੜੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕੀਤਾ ਜਾਵੇਗਾ | ਸਰਕਲ ਪ੍ਰਧਾਨ ਹਰਿੰਦਰ ਈਸੇਵਾਲ ਅਨੁਸਾਰ ਹਲਕਾ ਦਾਖਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਹੋਣ ਜਾ ਰਹੇ ਵੱਡੇ ਇਕੱਠ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਦੇ ਆਦੇਸ਼ਾਂ ਨਾਲ ਪਿੰਡ-ਪਿੰਡ ਨੁੱਕੜ ਮੀਟਿੰਗਾਂ ਦੀ ਪ੍ਰਕਿਰਿਆ ਸ਼ੁਰੂ ਹੈ, ਮੇਰੇ ਦੁਆਰਾ ਮੁੱਲਾਂਪੁਰ ਸਰਕਲ 'ਚ ਹੋਣ ਵਾਲੀਆਂ ਮੀਟਿੰਗਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲ ਦੀ ਵਿਸ਼ੇਸ਼ ਸ਼ਮੂਲੀਅਤ ਹੋਵੇਗੀ | ਉਨ੍ਹਾਂ ਦੱਸਿਆ ਕਿ ਐਤਵਾਰ ਦੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਇਕੱਠ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਦਾਖਾ ਦੇ ਸਰਕਲ ਪ੍ਰਧਾਨਾਂ ਦਾ ਸਨਮਾਨ ਕੀਤਾ ਜਾਵੇਗਾ |