ਹੰਬੜਾਂ, 18 ਫਰਵਰੀ (ਮੇਜਰ ਹੰਬੜਾਂ)-ਅੱਜ ਕਸਬਾ ਹੰਬੜਾਂ 'ਚ ਕਈ ਨੌਜਵਾਨ ਤੇ ਉਨ੍ਹਾ ਦੇ ਸਾਥੀ ਕਾਂਗਰਸ ਦੇ ਸੀਨੀਅਰ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਦੀ ਅਗਵਾਈ ਹੇਠ ਆਪ, ਅਕਾਲੀ ਦਲ ਨੂੰ ਛੱਡਕੇ ਕਾਂਗਰਸ 'ਚ ਸ਼ਾਮਿਲ ਹੋ ਗਏ ਤੇ ਉਨ੍ਹਾਂ ਕਾਂਗਰਸ ਪਾਰਟੀ 'ਚ ਭਰੋਸਾ ਪ੍ਰਗਟ ਕੀਤਾ ਤੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ | ਪ੍ਰਧਾਨ ਹੰਬੜਾਂ ਨੇ ਕਾਂਗਰਸ ਪਾਰਟੀ'ਚ ਸ਼ਾਮਿਲ ਹੋਏ ਦਵਿੰਦਰ ਸਿੰਘ ਬਿੱਟੂ ਸਿੱਧੂ, ਸੁਰਿੰਦਰ ਸਿੰਘ ਸੱਲ੍ਹਣ, ਗੁਰਦਿੱਤ ਸਿੰਘ ਸੱਲ੍ਹਣ, ਸੁਖਪ੍ਰੀਤ ਸਿੰਘ, ਨਰੈਣ ਸਿੰਘ ਸੱਲ੍ਹਣ, ਸੁਖਦੀਪ ਸਿੰਘ, ਮਲਕੀਤ ਸਿੰਘ, ਜਤਿੰਦਰ ਸਿੰਘ, ਅਮਰੀਕ ਸਿੰਘ ਮੈਲਡੇ, ਸੁਖਜਿੰਦਰ ਸਿੰਘ, ਬੂਟਾ ਸਿੰਘ, ਗੁਰਪ੍ਰੀਤ ਸਿੰਘ ਅਤੇ ਹੋਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਕਾਂਗਰਸ ਪਾਰਟੀ ਅੰਦਰ ਪੂਰਾ ਮਣ ਸਨਾਮ ਹੋਵੇਗਾ | ਪ੍ਰਧਾਨ ਹੰਬੜਾਂ ਨੇ ਕਿਹਾ ਕਿ ਐੱਮ.ਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਇਨ੍ਹਾਂ ਨੌਜਵਾਨਾਂ ਤੇ ਪਰਿਵਾਰਾਂ ਦਾ ਸਨਮਾਨ ਹੋਵੇਗਾ ਤੇ ਕਾਂਗਰਸ ਪਾਰਟੀ ਸ਼ਾਮਿਲ ਹੋਣ ਵਾਲਿਆਂ ਨੂੰ ਪਾਰਟੀ'ਚ ਵਿਸ਼ੇਸ਼ ਥਾਂ ਦਿੱਤੀ ਜਾਵੇਗੀ | ਪ੍ਰਧਾਨ ਹੰਬੜਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਅਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਵੱਡੀ ਜਿੱਤ ਦਰਜ ਕਰੇਗੀ | ਇਸ ਮੌਕੇ 'ਤੇ ਯੂਥ ਕਾਂਗਰਸੀ ਆਗੂ ਜਸਵੰਤ ਸਿੰਘ ਧਾਲੀਵਾਲ, ਸੀਨੀਅਰ ਕਾਂਗਰਸੀ ਆਗੂ ਸਾਬਕਾ ਸਰਪੰਚ ਰਣਯੋਧ ਸਿੰਘ ਜੱਗਾ, ਕਾਂਗਰਸ ਆਗੂ ਸਰਪ੍ਰਸਤ ਤੇਜਾ ਸਿੰਘ ਗਿੱਲ, ਯੂਥ ਆਗੂ ਗੁਰਪ੍ਰੀਤ ਸਿੰਘ ਪੀਤਾ, ਮਹਾਂ ਸਿੰਘ ਬਿੱਟੂ ਧਾਲੀਵਾਲ, ਪ੍ਰਧਾਨ ਜਸਵੀਰ ਸਿੰਘ ਨਾਨੂੰ, ਪੰਚ ਅਵਤਾਰ ਸਿੰਘ ਭੰਦੋਲ, ਪੰਚ ਕੁਲਵਿੰਦਰ ਸਿੰਘ ਸਹੋਤਾ, ਸਾਬਕਾ ਪੰਚ ਜਸਪਾਲ ਸਿੰਘ ਪਾਲਾ, ਰਣਵੀਰ ਸਿੰਘ ਹੰਬੜਾਂ,ਜਸਪਾਲ ਸਿੰਘ ਪਾਲੀ ਭੰਦੋਲ ਅਤੇ ਹੋਰ ਕਾਂਗਰਸੀ ਵਰਕਰ ਵੀ ਮੌਜੂਦ ਸਨ |