16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪਿੰਡ ਭੁਮਾਲ ਵਿਖੇ ਗ੍ਰਾਮ ਪੰਚਾਇਤ ਵਲੋਂ ਸੀਵਰੇਜ਼ ਪਵਾਉਣ ਦਾ ਕੰਮ ਸ਼ੁਰੂ

ਅਜੀਤ ਡੈਸਕ 19-02-2026
ਸਿੱਧਵਾਂ ਬੇਟ, 18 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)- ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਰਵਾਏ ਜਾ ਵਿਕਾਸ ਕਾਰਜਾਂ ਦੀ ਕੜੀ ਤਹਿਤ ਹਲਕਾ ਦਾਖਾ ਦੇ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ ਦੇ ਉਦਮ ਸਦਕਾ ਪਿੰਡ ਭੁਮਾਲ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ ਵਿਚ ਸੀਵਰੇਜ਼ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਹਲਕਾ ਦਾਖਾ ਦੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਨੇ ਆਖਿਆ ਕਿ ਸੂਬੇ ਦੀ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵੱਡੀ ਪੱਧਰ 'ਤੇ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ | ਪੰਜਾਬ ਦੇ ਸਰਬਪੱਖੀ ਵਿਕਾਸ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬਿਨ੍ਹਾਂ ਭੇਦਭਾਵ ਦੇ ਹਰ ਵਰਗ ਨਾਲ ਖੜ੍ਹੀ ਹੈ ਅਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁਤ ਸਹਾਈ ਹੋ ਰਹੀਆਂ ਹਨ | ਇਸ ਮੌਕੇ ਪਿੰਡ ਭੁਮਾਲ ਦੇ ਸਰਪੰਚ ਸ਼ਿੰਗਾਰਾ ਸਿੰਘ, ਬਲਾਕ ਪ੍ਰਧਾਨ ਬਲਕਾਰ ਸਿੰਘ ਸਿੱਧੂ, ਬਲਾਕ ਪ੍ਰਧਾਨ ਜਸਦੀਪ ਸਿੰਘ ਹੈਪੀ, ਭਗਵੰਤ ਸਿੰਘ, ਪੰਚ ਜਗਦੀਸ਼ ਸਿੰਘ, ਪੰਚ ਪਰਦੀਪ ਸਿੰਘ, ਜਤਿੰਦਰ ਸਿੰਘ, ਪ੍ਰੀਤਮ ਸਿੰਘ, ਪ੍ਰੀਤਮ ਲਾਲ, ਸੁਰਜੀਤ ਸਿੰਘ, ਰਾਜੂ, ਨੰਬਰਦਾਰ ਜਸਵੀਰ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਪੱਤਰਕਾਰ ਤੇਜਿੰਦਰ ਸਿੰਘ ਚੱਢਾ ਦੇ ਮਾਤਾ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਪ੍ਰਧਾਨ ਹੰਬੜਾਂ ਦੀ ਅਗਵਾਈ ਹੇਠ ਕਈ ਨੌਜਵਾਨਾਂ ਸਮੇਤ ਹੋਰਾਂ ਨੇ ਕਾਂਗਰਸ ਦਾ ਪੱਲਾ ਫੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।