16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪੱਤਰਕਾਰ ਤੇਜਿੰਦਰ ਸਿੰਘ ਚੱਢਾ ਦੇ ਮਾਤਾ ਨਮਿਤ ਸ਼ਰਧਾਂਜਲੀ ਸਮਾਗਮ

ਅਜੀਤ ਡੈਸਕ 19-02-2026
• ਇਯਾਲੀ, ਗਰੇਵਾਲ, ਸੰਧੂ, ਦਿਉਲ, ਆਲੀਵਾਲ, ਭੈਣੀ, ਮੱਲ੍ਹਾ, ਬਾਵਾ, ਡੱਲਾ, ਕਾਕਾ ਹੋਏ ਸ਼ਾਮਿਲ
ਜਗਰਾਉਂ/ਸਿੱਧਵਾਂ ਬੇਟ, 18 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ, ਜਸਵੰਤ ਸਿੰਘ ਸਲੇਮਪੁਰੀ)-'ਅਜੀਤ' ਦੇ ਚੌਕੀਮਾਨ ਸਟੇਸ਼ਨ ਤੋਂ ਪੱਤਰਕਾਰ ਤੇਜਿੰਦਰ ਸਿੰਘ ਚੱਢਾ ਅਤੇ ਉਨ੍ਹਾਂ ਦੇ ਭਰਾ ਜਸਵਿੰਦਰ ਸਿੰਘ ਦੇ ਮਾਤਾ ਬਸੰਤ ਕੌਰ ਧਰਮਪਤਨੀ ਸੱਜਣ ਸਿੰਘ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਅੱਜ ਉਨ੍ਹਾਂ ਦੇ ਨਮਿੱਤ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕੀਰਤਨੀਏ ਭਾਈ ਰਜਿੰਦਰ ਸਿੰਘ ਦੇ ਜੱਥੇ ਵਲੋਂ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਹੈੱਡ ਗ੍ਰੰਥੀ ਭਾਈ ਸੁਰਿੰਦਰ ਸਿੰਘ ਜੀ ਨੇ ਅਰਦਾਸ ਕੀਤੀ | ਇਸ ਮੌਕੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਕਾਂਗਰਸ ਹਲਕਾ ਦਾਖਾ ਤੋਂ ਇੰਚਾਰਜ ਕੈਪਟਨ ਸੰਦੀਪ ਸੰਧੂ, ਅਕਾਲੀ ਦਲ ਦੇ ਹਲਕਾ ਦਾਖਾ ਤੋਂ ਇੰਚਾਰਜ ਜਸਕਰਨ ਸਿੰਘ ਦਿਉਲ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਬੰਦਾ ਬਹਾਦਰ ਫਾਊਾਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਕਾਂਗਰਸ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ ਨੇ ਆਪਣੇ ਸੰਬੋਧਨ ਵਿਚ ਮਾਂ ਦੀ ਮਹੱਤਤਾ ਦਾ ਜਿਕਰ ਕਰਦਿਆਂ ਕਿਹਾ ਕਿ ਅਸੀਂ ਮਾਂ ਦਾ ਕਰਜ ਕਦੇ ਵੀ ਉਤਾਰ ਨਹੀਂ ਸਕਦੇ | ਮਾਂ ਕਰਕੇ ਵਿਅਕਤੀ ਸਮਾਜ ਵਿਚ ਚੰਗਾ ਰੁਤਬਾ ਹਾਸਲ ਕਰਦੇ ਹਨ | ਉਨ੍ਹਾਂ ਉਕਤ ਆਗੂਆਂ ਨੇ ਕਿਹਾ ਕਿ ਇਸ ਪਰਿਵਾਰ ਦਾ ਸਮਾਜ ਵਿਚ ਇਕ ਵੱਡਾ ਨਾਮ ਹੈ | ਮਾਤਾ ਬਸੰਤ ਕੌਰ ਭਾਵੇਂ ਉਮਰ ਭੋਗ ਕੇ ਗਏ ਹਨ, ਪਰ ਫਿਰ ਵੀ ਚੇਤਿਆਂ 'ਚ ਨਹੀਂ ਉਕਰਦੀ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਗਜੀਤ ਸਿੰਘ ਅਨੰਦ ਨੇ ਪਰਿਵਾਰ ਦੇ ਪਿਛੋਕੜ ਬਾਰੇ ਅਤੇ ਸਮਾਜ ਵਿਚ ਪ੍ਰਾਪਤੀਆਂ ਵਿਸ਼ੇਸ਼ ਜ਼ਿਕਰ ਕੀਤਾ | ਇਸ ਸਮੇਂ ਆਏ ਸਾਰੇ ਵਿਅਕਤੀਆਂ ਦਾ ਮੇਜਰ ਸਿੰਘ ਭੈਣੀ ਨੇ ਧੰਨਵਾਦ ਕੀਤਾ | ਇਸ ਮੌਕੇ ਪਰਿਵਾਰ ਵਲੋਂ ਵੱਖ ਵੱਖ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਨੂੰ ੂ ਦਾਨ ਰਾਸ਼ੀ ਦਿੱਤੀ ਗਈ | ਇਸ ਮੌਕੇ ਭਾਜਪਾ ਆਗੂ ਅਮਰੀਕ ਸਿੰਘ ਆਲੀਵਾਲ, ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ, ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਸਟਾਫ਼ ਰਿਪੋਰਟਰ ਹਰਵਿੰਦਰ ਸਿੰਘ ਖ਼ਾਲਸਾ, ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਸਾਬਕਾ ਚੇਅਰਮੈਨ ਰਛਪਾਲ ਸਿੰਘ ਤਲਵਾੜਾ, ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਹਰਪਾਲ ਸਿੰਘ ਹਾਂਸ, ਸਾਬਕਾ ਚੇਅਰਮੈਨ ਜਗਦੀਸ਼ ਸਿੰਘ ਗੋਰਸੀਆਂ, ਤਨਵੀਰ ਸਿੰਘ ਰਣੀਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਐਡਵੋਕੇਟ ਮਹਿੰਦਰ ਸਿੰਘ, ਆਪ ਪਾਰਟੀ ਦੇ ਹਲਕਾ ਦਾਖਾ ਦੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ, ਅਮਰਜੀਤ ਸਿੰਘ ਮਾਲਵਾ, ਹਰਿੰਦਰ ਸਿੰਘ ਚਾਹਲ, ਮਨਜੀਤ ਸਿੰਘ ਭਰੋਵਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ, ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਟੀਟੂ, ਪੱਤਰਕਾਰ ਮੇਜਰ ਹੰਬੜਾਂ, ਪੱਤਰਕਾਰ ਹਰਵਿੰਦਰ ਸਿੰਘ ਮੱਕੜ, ਪੱਤਰਕਾਰ ਸਤੀਸ਼ ਗਰਗ, ਇਕਬਾਲ ਸਿੰਘ ਮੋਹੀ, ਸਰਪੰਚ ਸ਼ਰਨਪ੍ਰੀਤ ਸਿੰਘ ਸਿੱਧਵਾਂ, ਸਰਪੰਚ ਮਨਿੰਦਰ ਸਿੰਘ ਨੋਨੀ ਸਿੱਧਵਾਂ, ਗੁਰਬਿੰਦਰ ਸਿੰਘ ਬਿੰਦਰ ਮਨੀਲਾ, ਸੁਰਜੀਤ ਸਿੰਘ ਹਾਂਸ, ਬਲਦੇਵ ਸਿੰਘ ਬੀੜ ਗਗੜਾ, ਨੰਬਰਦਾਰ ਹਰਚਰਨ ਸਿੰਘ ਤੂਰ, ਅਮਰਜੀਤ ਸਿੰਘ ਮੁੱਲਾਂਪੁਰ, ਸਾਬਕਾ ਗੁਰਬਿੰਦਰ ਸਿੰਘ ਪੋਨਾ, ਸਰਪੰਚ ਲਖਵੀਰ ਸਿੰਘ ਦੇਤਵਾਲ, ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਕੁਲਾਰ, ਜਤਿੰਦਰ ਸਿੰਘ ਤਲਵੰਡੀ, ਪਿ੍ੰਸੀਪਲ ਬਲਦੇਵ ਬਾਵਾ, ਕਿਸਾਨ ਆਗੂ ਜੋਗਿੰਦਰ ਸਿੰਘ ਢਿੱਲੋਂ, ਪ੍ਰਧਾਨ ਜਤਿੰਦਰ ਸਿੰਘ ਸਿੱਧਵਾਂ, ਕੁਲਦੀਪ ਸਿੰਘ ਭੰਡਾਲ, ਜਗਮੇਲ ਸਿੰਘ ਕੁਲਾਰ, ਜਸਮੇਲ ਸਿੰਘ ਕੁਲਾਰ, ਜੇ.ਈ. ਮਨਜੀਤ ਸਿੰਘ ਤੂਰ, ਅਮਨਦੀਪ ਸਿੰਘ ਸਵੱਦੀ, ਕਰਮ ਸਿੰਘ ਸਿੱਧੂ ਕੈਨੇਡਾ, ਮਨੀ ਗਰਗ, ਡਾ: ਅਮਰਜੀਤ ਸਿੰਘ ਸਿੱਧਵਾਂ, ਗੁਰਦੀਪ ਸਿੰਘ ਕਾਕਾ ਸਵੱਦੀ, ਗਗਨਦੀਪ ਸਿੰਘ ਮੁੱਲਾਂਪੁਰ, ਪੰਚ ਗੁਰਪ੍ਰੀਤ ਸਿੰਘ ਉੱਪਲ, ਚੇਅਰਮੈਨ ਲਖਵਿੰਦਰ ਸਿੰਘ ਉੱਪਲ, ਦਵਿੰਦਰ ਸਿੰਘ ਮਾਨ, ਸੈਂਪੀ ਭਨੋਹੜ੍ਹ, ਵਰਦੀਪ ਸਿੰਘ ਸਲੇਮਪੁਰਾ, ਹਰਿੰਦਰ ਸਿੰਘ ਕਾਕਾ ਨੰਬਰਦਾਰ, ਕੱੁਕੂ ਮਾਨ, ਜੋਗਿੰਦਰ ਸਿੰਘ ਮਲਸੀਹਾਂ, ਸੁਰੇਸ਼ ਗਰਗ, ਸਾਧੂ ਸਿੰਘ ਦਿਲਸਾਦ, ਸਾਬਕਾ ਸਰਪੰਚ ਗੁਲਵੰਤ ਸਿੰਘ ਜੰਡੀ, ਮਨਦੀਪ ਸਿੰਘ ਸਿੱਧਵਾਂ, ਜੋਰਾ ਸਿੰਘ ਸਿੱਧਵਾਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਨਵੇਂ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲੇ ਸ਼ੁਰੂ ਅਗਲੀ ਖ਼ਬਰ ਪਿੰਡ ਭੁਮਾਲ ਵਿਖੇ ਗ੍ਰਾਮ ਪੰਚਾਇਤ ਵਲੋਂ ਸੀਵਰੇਜ਼ ਪਵਾਉਣ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।