16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਨਵੇਂ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲੇ ਸ਼ੁਰੂ

ਅਜੀਤ ਡੈਸਕ 19-02-2026
ਰਾਏਕੋਟ, 18 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲਾ ਸ਼ੁਰੂ ਹੋ ਚੁੱਕਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਪਵਨਦੀਪ ਸਿੰਘ ਢਿੱਲੋਂ ਅਤੇ ਉਦੈਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਬਰਨਾਲਾ ਰੋਡ ਰਾਏਕੋਟ (ਸੀ.ਬੀ.ਐਸ.ਈ ਬੋਰਡ ਨਵੀਂ ਦਿੱਲੀ) ਤੋਂ ਮਾਨਤਾ ਪ੍ਰਾਪਤ ਸੰਸਥਾ ਹੈ, ਜਿੱਥੇ ਨਰਸਰੀ ਤੋਂ ਗਿਆਰਵੀਂ ਜਮਾਤ ਸ਼ੈਸ਼ਨ 2026-27 ਲਈ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ | ਉਨ੍ਹਾਂ ਸਕੂਲ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਿਆ ਕਿ ਸਾਡੀ ਸੰਸਥਾ ਵਿਚ ਵਿਦਿਆਰਥੀਆਂ ਦੇ ਤਜਰਬੇ ਕਰਨ ਅਤੇ ਸਿੱਖਣ ਲਈ ਸਾਇੰਸ ਤੇ ਮੈਥ ਦੀਆਂ ਪ੍ਰਯੋਗਸ਼ਾਲਾਵਾਂ, ਵਿਸ਼ਾਲ ਖੇਡ ਮੈਦਨ, ਬੱਚਿਆਂ ਦੀ ਮਾਨਸਿਕ ਤੇ ਸਰੀਰਿਕ ਤੰਦਰੁਸਤੀ ਲਈ ਖੇਡਾਂ ਦਾ ਪ੍ਰਬੰਧ, ਇਤਿਹਾਸਕ ਦਿਵਸਾਂ ਦੀ ਵਿਸ਼ੇਸ਼ ਮਹੱਤਤਾ ਦੱਸਣ ਲਈ ਸਮਾਰੋਹਾਂ ਦਾ ਆਯੋਜਿਨ, ਆਧੁਨਿਕ ਲੈਬ (ਰੋਬੋਟਿਕਸ), ਤਜਰਬੇਕਾਰ ਤੇ ਯੋਗ ਸਟਾਫ਼, ਆਵਾਜਾਈ ਦੀ ਸਹੂਲਤ, ਆਧੁਨਿਕ ਬੁਨਿਆਦੀ ਢਾਂਚਾ, ਅੰਗਰੇਜ਼ੀ ਭਾਸ਼ਾ ਲਈ ਵਿਸ਼ੇਸ਼ ਧਿਆਨ, ਹਰਾ-ਭਰਾ ਵਾਤਾਵਰਨ, ਬੱਚੇ ਦੇ ਸੰਪੂਰਨ ਵਿਕਾਸ ਉੱਪਰ ਉੱਚਿਤ ਧਿਆਨ ਦਿੱਤਾ ਜਾਂਦਾ ਹੈ | ਪਵਨਦੀਪ ਸਿੰਘ ਢਿੱਲੋਂ ਨੇ ਆਖਿਆ ਕਿ ਸਾਡੀ ਸੰਸਥਾ ਪਿਛਲੇ ਲੰਮੇ ਸਮੇਂ ਤੋਂ ਸਫ਼ਲਤਾਪੂਰਵਕ ਚੱਲ ਰਹੀ ਹੈ, ਜਿੱਥੇ ਸੈਂਕੜੇ ਬੱਚੇ ਮਿਆਰੀ ਸਿੱਖਿਆ ਪ੍ਰਾਪਤ ਕਰਦੇ ਹੋਏ ਆਪਣੀ ਜ਼ਿੰਦਗੀ ਦੇ ਅਗਲੇ ਪੜ੍ਹਾਵਾਂ ਲਈ ਮਿਹਨਤ ਕਰ ਰਹੇ ਹਨ |
ਪਿਛਲੀ ਖ਼ਬਰ ਦਸਮੇਸ਼ ਸਪੋਰਟਸ ਕਲੱਬ ਵਲੋਂ ਪਿੰਡ ਆਂਡਲੂ ਵਿਖੇ 14ਵੇਂ ਟੂਰਨਾਮੈਂਟ ਦਾ ਪੋਸਟਰ ਜਾਰੀ • 25 ਤੋਂ 28 ਫਰਵਰੀ ਤੱਕ ਹੋਵੇਗ... ਅਗਲੀ ਖ਼ਬਰ ਪੱਤਰਕਾਰ ਤੇਜਿੰਦਰ ਸਿੰਘ ਚੱਢਾ ਦੇ ਮਾਤਾ ਨਮਿਤ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।