16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਅਮਰਜੀਤ ਕੌਰ ਦੀ ਯਾਦ 'ਚ ਹਾਈ ਤੇ ਪ੍ਰਾਇਮਰੀ ਸਕੂਲ ਨੂੰ 33 ਹਜ਼ਾਰ ਰੁਪਏ ਦਾਨ

ਅਜੀਤ ਡੈਸਕ 19-02-2026
ਹਠੂਰ, 18 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਮਾਸਟਰ ਭਾਗ ਸਿੰਘ ਨਾਮਧਾਰੀ ਦੀ ਧਰਮਪਤਨੀ ਮਰਹੂਮ ਮਾਤਾ ਅਮਰਜੀਤ ਕੌਰ ਦੀ ਨਿੱਘੀ ਯਾਦ ਨੂੰ ਸਮਰਪਿਤ ਉਨ੍ਹਾਂ ਦੇ ਪਰਿਵਾਰ ਵਲੋਂ ਪਿੰਡ ਦੀਆਂ ਵਿੱਦਿਅਕ ਸੰਸਥਾਵਾਂ ਅਤੇ ਧਾਰਮਿਕ ਅਸਥਾਨ ਲਈ 33 ਹਜ਼ਾਰ ਰੁਪਏ ਦਾਨ ਕੀਤੇ ਹਨ | ਜਾਣਕਾਰੀ ਦਿੰਦਿਆਂ ਉੱਘੇ ਸਮਾਜ ਸੇਵੀ ਸਾਬਕਾ ਸਰਪੰਚ ਅਤੇ ਐਡਵੋਕੇਟ ਗੁਰਮੇਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਕਤ ਪਰਿਵਾਰ ਅਗਾਂਹਵਧੂ ਸੋਚ ਦਾ ਧਾਰਨੀ ਹੈ ਅਤੇ ਸਿੱਖਿਆ ਖੇਤਰ ਨਾਲ ਜੁੜਿਆ ਹੈ | ਇਸੇ ਕਰਕੇ ਪਰਿਵਾਰ ਨੇ ਮਾਤਾ ਅਮਰਜੀਤ ਕੌਰ ਦੀ ਯਾਦ ਵਿਚ ਪਿੰਡ ਭੰਮੀਪੁਰਾ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ 11 ਹਜ਼ਾਰ, ਸਰਕਾਰੀ ਹਾਈ ਸਕੂਲ ਨੂੰ 11 ਹਜ਼ਾਰ ਅਤੇ ਗੁਰਦੁਆਰਾ ਕਲਗੀਧਰ ਲਈ ਵੀ 11 ਹਜ਼ਾਰ ਰੁਪਏ ਦਾਨ ਵਜੋਂ ਦਿੱਤੇ ਹਨ |
ਪਿਛਲੀ ਖ਼ਬਰ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 'ਤੇ ਮਾਂ ਬੋਲੀ ਨੂੰ ਪ੍ਰਫ਼ੁੱਲਿਤ ਕਰਨ ਦਾ ਯਤਨ ਕਰੀਏੇ-ਅਮਰੀਕ ਸਿੰਘ ਤਲਵੰਡੀ ਅਗਲੀ ਖ਼ਬਰ ਕੈਨੇਡਾ ਦੇ ਐਡਮਿੰਟਨ ਤੋਂ ਪੰਜਵੀਂ ਵਾਰ ਸੰਸਦ ਮੈਂਬਰ ਬਣੇ ਟਿੰਮ ਉੱਪਲ ਅਕਾਲੀ ਆਗੂ ਲਾਲ ਲਾਡੀ ਦੇ ਗ੍ਰਹਿ ਪੁੱਜੇ •ਜਿੱਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।