05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੀ ਕਿਸਾਨੀ, ਜਵਾਨੀ ਤੇ ਪਾਣੀ ਖ਼ਤਮ ਹੋਣ ਦੇ ਕਿਨਾਰੇ-ਕਿਸਾਨ ਆਗੂ

ਅਜੀਤ ਡੈਸਕ 21-02-2026
ਚੌਕੀਮਾਨ, 20 ਫਰਵਰੀ (ਤੇਜਿੰਦਰ ਸਿੰਘ ਚੱਢਾ)-ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਪੰਜਾਬ (ਅੱਡਾ ਚੌਂਕੀਮਾਨ) ਦੀ ਮਹੀਨਾਵਾਰ ਮੀਟਿੰਗ ਜਥੇਬੰਦੀ ਦੇ ਦਫ਼ਤਰ ਅੱਡਾ ਚੌਂਕੀਮਾਨ ਵਿਖੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜਥੇਬੰਦੀ ਦੇ ਅਹੁਦੇਦਾਰਾਂ, ਪਿੰਡ ਇਕਾਈਆਂ ਦੇ ਪ੍ਰਧਾਨ ਸਮੇਤ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਮਾ: ਅਤਾਮਾ ਸਿੰਘ ਬੋਪਾਰਾਏ, ਬਲਦੇਵ ਸਿੰਘ ਗਿੱਲ ਕੈਨੇਡਾ, ਸੰਦੀਪ ਸਿੰਘ ਅਲੀਗੜ੍ਹ, ਗੁਰਚਰਨ ਸਿੰਘ ਇਟਲੀ, ਮੈਨੇਜਰ ਤੇਜਾ ਸਿੰਘ ਧਾਲੀਵਾਲ, ਥਾਣੇਦਾਰ ਜਗਤਾਰ ਸਿੰਘ ਮਾਨ, ਰਾਜਿੰਦਰ ਸਿੰਘ ਪੁਰਾਣੇਵਾਲ, ਮਾ: ਗੁਰਮਿੰਦਰ ਸਿੰਘ ਦਾਖਾ, ਬਲਵਿੰਦਰ ਸਿੰਘ ਕੋਠੇ ਹਾਂਸ, ਅਮਰਜੀਤ ਸਿੰਘ ਸਿੱਧਵਾਂ ਤੇ ਖੁਸਕਿਸਮਤ ਸਿੰਘ ਮਠਾੜੂ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਤ ਗੰਭੀਰ ਬਣੇ ਹੋਏ ਹਨ, ਕਿਉਂਕਿ ਆਏ ਦਿਨ ਗੈਂਗਸਟਰ ਆਪਣੀਆਂ ਮਨਮਾਨੀਆਂ ਕਰਦੇ ਹੋਏ ਕਿਸੇ ਦਾ ਵੀ ਕਤਲ ਕਰ ਰਹੇ ਹਨ ਤੇ ਸ਼ਰ੍ਹੇਆਮ ਫਿਰੌਤੀਆਂ ਦੀ ਮੰਗ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੀ ਕਿਸਾਨੀ, ਜਵਾਨੀ ਤੇ ਪਾਣੀ ਖ਼ਤਮ ਹੋਣ ਦੇ ਕਿਨਾਰੇ ਹੈ ਤੇ ਸਾਨੂੰ ਬਿਨਾਂ ਕਿਸੇ ਮਤਭੇਦ ਦੇ ਇਕੱਠੇ ਹੋ ਕੇ ਪੰਜਾਬ ਨੂੰ ਬਚਾਉਣ ਲਈ ਲੜਾਈ ਲੜਨੀ ਹੋਵੇਗੀ | ਉਕਤ ਆਗੂਆਂ ਨੇ ਕਿਹਾ ਕਿ ਅੱਜ ਪਿੰਡ ਹਵਾਰਾ ਵਿਖੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਲਈ ਹੋ ਰਹੇ ਪੰਥਕ ਇਕੱਠ ਵਿਚ ਜਥੇਬੰਦੀ ਦਾ ਕਾਫ਼ਲਾ ਸ਼ਮੂਲੀਅਤ ਕਰੇਗਾ ਤੇ ਕੇਂਦਰ ਸਰਕਾਰ ਨੂੰ ਬਿਨਾਂ ਸਰਤ ਬੰਦੀ ਸਿੰਘਾਂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ | ਇਸ ਮੌਕੇ ਲੈਕਚਰਾਰ ਪ੍ਰਦੀਪ ਸਿੰਘ ਸਿੱਧਵਾਂ, ਜਗਦੀਪ ਸਿੰਘ ਸਿੱਧਵਾਂ, ਸਾਬਕਾ ਪੰਚ ਤੇਜਿੰਦਰ ਸਿੰਘ ਭੋਲਾ ਧਾਲੀਵਾਲ, ਬੂਟਾ ਸਿੰਘ ਕੁਲਾਰ, ਹਰਬੰਸ ਸਿੰਘ ਮਾਨ, ਪਰਮਪਾਲ ਸਿੰਘ ਸਿੱਧਵਾਂ, ਲਖਵੀਰ ਸਿੰਘ ਜਗਰਾਉ,ਪਰਮਿੰਦਰ ਸਿੰਘ ਕੁਲਾਰ, ਬਹਾਦਰ ਸਿੰਘ ਕੁਲਾਰ, ਜਸਵਿੰਦਰ ਸਿੰਘ ਜਗਰਾਉ, ਟਹਿਲ ਸਿੰਘ ਢੱਟ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੀ.ਐਸ.ਪੀ.ਸੀ.ਐਲ. ਦੀ ਜ਼ਮੀਨ ਵੇਚਣ 'ਤੇ ਹਾਈ ਕੋਰਟ ਦੀ ਰੋਕ ਬਿਜਲੀ ਬਕਾਇਆ ਮਾਮਲੇ 'ਚ ਪੰਜਾਬ ਸਰਕਾਰ ਨੂੰ ਨੋਟਿਸ <br... ਅਗਲੀ ਖ਼ਬਰ ਲੁਧਿਆਣਾ ਦੀ ਕੇਂਦਰੀ, ਬੋਰਸਟਲ ਅਤੇ ਜਨਾਨਾ ਜੇਲ੍ਹਾਂ ਦਾ ਵਿਧਾਨ ਸਭਾ ਕਮੇਟੀ ਵਲੋਂ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।