04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਮਾਨ ਸਰਕਾਰ ਵੱਡੇ ਵਾਅਦੇ ਕਰ ਕੇ ਲੋਕਾਂ ਨੂੰ ਭਰਮਾ ਰਹੀ ਹੈ-ਮੇਜਰ ਸਿੰਘ ਭੈਣੀ

ਅਜੀਤ ਡੈਸਕ 21-02-2026
ਭੂੰਦੜੀ, 20 ਫਰਵਰੀ (ਕੁਲਦੀਪ ਸਿੰਘ ਮਾਨ)-ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ ਨੇ ਸੂਬਾ ਸਰਕਾਰ 'ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਜਿਹੜੀ ਸਰਕਾਰ ਪੰਜਾਬ ਦੀਆਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਪੂਰਾ ਨਹੀਂ ਕਰ ਸਕੀ ਅਤੇ ਗਰੀਬ ਪਰਿਵਾਰਾਂ ਲਈ ਰਾਸ਼ਨ ਕਾਰਡ ਦੀ ਮੁੱਢਲੀ ਸਹੂਲਤ ਵੀ ਯਕੀਨੀ ਨਹੀਂ ਬਣਾ ਸਕੀ, ਉਹ 10 ਲੱਖ ਰੁਪਏ ਦੇ ਬੀਮੇ ਦੇ ਦਾਅਵੇ ਕਿਵੇਂ ਪੂਰੇ ਕਰੇਗੀ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾਉਣ ਦੀ ਬਜਾਏ ਸਰਕਾਰ ਨੂੰ ਜ਼ਮੀਨੀ ਹਕੀਕਤਾਂ 'ਤੇ ਕੰਮ ਕਰਨਾ ਚਾਹੀਦਾ ਹੈ | ਸ. ਭੈਣੀ ਨੇ ਦੋਸ਼ ਲਗਾਇਆ ਕਿ ਮਾਨ ਸਰਕਾਰ ਨੇ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਬਜਾਏ ਪਹਿਲਾਂ ਕਾਂਗਰਸ ਸਰਕਾਰ ਵਲੋਂ ਬਣਾਏ ਗਏ ਕਈ ਰਾਸ਼ਨ ਕਾਰਡ ਰੱਦ ਕਰ ਦਿੱਤੇ, ਜਿਸ ਕਾਰਨ ਕਈ ਗਰੀਬ ਪਰਿਵਾਰ ਆਟਾ-ਦਾਲ ਸਕੀਮ ਦੇ ਲਾਭ ਤੋਂ ਵਾਂਝੇ ਰਹਿ ਗਏ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 10 ਲੱਖ ਰੁਪਏ ਦੇ ਸਿਹਤ ਬੀਮੇ ਦਾ ਐਲਾਨ ਸਿਰਫ਼ ਲੋਕਾਂ ਨੂੰ ਭਰਮਾਉਣ ਲਈ ਕੀਤਾ ਜਾ ਰਿਹਾ ਹੈ | ਮੇਜਰ ਸਿੰਘ ਭੈਣੀ ਨੇ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ 2027 ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਐਲਾਨ ਕਰ ਰਹੀ ਹੈ, ਪਰ ਪੰਜਾਬ ਦੇ ਸੂਝਵਾਨ ਲੋਕ ਇਨ੍ਹਾਂ ਦਾਅਵਿਆਂ ਨੂੰ ਸਮਝਦੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ |
ਪਿਛਲੀ ਖ਼ਬਰ -ਸਲਤੁਜ ਦਰਿਆ 'ਚ ਲੰਘੀ ਰਾਤ ਨਾਜਾਇਜ਼ ਮਾਈਨਿੰਗ ਦਾ ਮਾਮਲਾ-<br> ਮੁੜ ਮੁੱਖ ਮੰਤਰੀ ਸਮੇਤ ਕਈ ਹੋਰ ਸੀਨੀਅਰ ਅਧਿਕਾਰੀਆਂ... ਅਗਲੀ ਖ਼ਬਰ ਬਾਬਾ ਫ਼ਰੀਦ ਯੂਨੀਵਰਸਿਟੀ ਰੀਜ਼ਨਲ ਸੈਂਟਰ ਗੋਇੰਦਵਾਲ ਸਾਹਿਬ ਵਿਖੇ ਵਿਦਿਆਰਥਣ ਵਲੋਂ ਖ਼ੁਦਕੁਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।