04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ 2 ਕੈਂਸਰ ਪੀੜਤ ਮਰੀਜ਼ਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਸੌਂਪੇ

ਅਜੀਤ ਡੈਸਕ 21-02-2026
ਰਾਏਕੋਟ, 20 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਲੋੜਵੰਦਾਂ ਦੀ ਮਦਦ ਲਈ ਲਗਾਤਾਰ ਸਹਿਯੋਗ ਦਿੰਦੀ ਆ ਰਹੀ ਹੈ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਨੇ 2 ਕੈਂਸਰ ਪੀੜਤ ਮਰੀਜ਼ਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਤਕਸੀਮ ਕਰਦਿਆਂ ਕੀਤਾ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਜਗਤਾਰ ਸਿੰਘ ਪੁੱਤਰ ਮੱਘਰ ਸਿੰਘ ਅਤੇ ਹਰਦੀਪ ਸਿੰਘ ਪੁੱਤਰ ਭਗਵੰਤ ਸਿੰਘ ਵਾਸੀ ਕਲਸੀਆਂ, ਜੋ ਪਿਛਲੇ ਕਾਫ਼ੀ ਸਮੇਂ ਤੋਂ ਕੈਂਸਰ ਦੀ ਗੰਭੀਰ ਬਿਮਾਰੀ ਤੋਂ ਪੀੜਤ ਹਨ | ਉਨ੍ਹਾਂ ਦੱਸਿਆ ਕਿ ਅੱਜ ਸ਼੍ਰੋਮਣੀ ਕਮੇਟੀ ਤਰਫ਼ੋਂ ਦੋਵਾਂ ਕੈਂਸਰ ਪੀੜਤ ਮਰੀਜ਼ਾਂ ਦੀ ਇਲਾਜ ਸਹੂਲਤ ਲਈ ਆਰਥਿਕ ਸਹਾਇਤਾ ਦੇ ਚੈੱਕ ਸੌਂਪੇ ਗਏ ਹਨ | ਜਥੇਦਾਰ ਤਲਵੰਡੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਸਦਾ ਲੋੜਵੰਦਾਂ ਦੀ ਸੇਵਾ ਵਿਚ ਹਾਜ਼ਰ ਹੈ ਅਤੇ ਅੱਗੇ ਵੀ ਲੋੜਵੰਦਾਂ ਦੀ ਹਰ ਪੱਖੋਂ ਮਦਦ ਕਰਨ ਲਈ ਵਚਨਬੱਧ ਰਹੇਗੀ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ, ਅਕਾਊਟੈਂਟ ਹਰਪ੍ਰੀਤ ਸਿੰਘ, ਗੁਰਜੀਤ ਸਿੰਘ ਗੁੱਜਰਵਾਲ, ਹਰਵਿੰਦਰ ਸਿੰਘ ਭੂੰਦੜੀ, ਰਾਮਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਜਗਰਾਉਂ ਦੇ ਪੰਜ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਨਾਕਾਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।