04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਨਵੀਂ ਦਾਣਾ ਮੰਡੀ ਜਗਰਾਉਂ ਵਿਖੇ ਬੱਧਨੀ ਕਲਾਂ ਵਾਲੇ ਮਹਾਂਪੁਰਸ਼ਾਂ ਦੇ ਧਾਰਮਿਕ ਦੀਵਾਨ 5 ਤੋਂ

ਅਜੀਤ ਡੈਸਕ 21-02-2026
ਜਗਰਾਉਂ, 20 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਅਨੰਦ ਈਸ਼ਵਰ ਦਰਬਾਰ ਨਾਨਕਸਰ ਬੱਧਨੀ ਕਲਾਂ ਵਾਲੇ ਮਹਾਂਪੁਰਸ਼ ਸੰਤ ਬਾਬਾ ਜੋਰਾ ਸਿੰਘ ਵਾਲਿਆਂ ਦੇ ਜਗਰਾਉਂ ਦੀ ਨਵੀਂ ਦਾਣਾ ਮੰਡੀ ਵਿਖੇ ਪੰਜ ਰੋਜ਼ਾ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ | ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਗੁਰਨਾਮ ਸਿੰਘ ਲੱਖਾ ਨੇ ਦੱਸਿਆ ਕਿ ਇਹ ਪੰਜ ਰੋਜ਼ਾ ਧਾਰਮਿਕ ਦੀਵਾਨ 5 ਮਾਰਚ ਤੋਂ 9 ਮਾਰਚ ਤੱਕ ਰਾਤ 8.30 ਵਜੇ ਤੋਂ 10.30 ਵਜੇ ਤੱਕ ਸਜਾਏ ਜਾਇਆ ਕਰਨਗੇ | ਜਿਸ ਵਿਚ ਸੰਤ ਬਾਬਾ ਜੋਰਾ ਸਿੰਘ ਬੱਧਨੀ ਕਲਾਂ ਵਾਲੇ ਮਹਾਂਪੁਰਸ਼ਾਂ ਤੋਂ ਇਲਾਵਾ ਬਾਬਾ ਗੁਰਬਖਸ਼ ਸਿੰਘ ਬੱਧਨੀ ਕਲਾਂ ਅਤੇ ਨਾਨਕਸਰ ਦੇ ਸਮੂਹ ਮਹਾਂਪੁਰਸ਼ ਹਾਜ਼ਰੀਆਂ ਭਰਨਗੇ | 10 ਮਾਰਚ ਨੂੰ ਅੰਮਿ੍ਤ ਸੰਚਾਰ ਵੀ ਹੋਵੇਗਾ |

ਪਿਛਲੀ ਖ਼ਬਰ ਸਨਮਤੀ ਸਕੂਲ ਦੇ ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ 'ਚ ਮੱਲਾਂ ਮਾਰੀਆਂ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਜਗਰਾਉਂ ਦੇ ਪੰਜ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।