04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸਨਮਤੀ ਸਕੂਲ ਦੇ ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ 'ਚ ਮੱਲਾਂ ਮਾਰੀਆਂ

ਅਜੀਤ ਡੈਸਕ 21-02-2026
ਜਗਰਾਉਂ, 20 ਫਰਵਰੀ (ਵਿਨੋਦ ਕੁਮਾਰ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਦੇ ਵਿਦਿਆਰਥੀਆਂ ਨੇ ਜੇ.ਈ.ਈ. ਮੇਨ 2026 ਦੀ ਪਹਿਲੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ | ਨੈਸ਼ਨਲ ਟੈਸਟਿੰਗ ਏਜੰਸੀ ਦੁਆਰਾ ਆਯੋਜਿਤ ਇਸ ਪ੍ਰੀਖਿਆ ਵਿਚ ਸਨਮਤੀ ਸਕੂਲ ਦੇ ਹੋਣਹਾਰ ਵਿਦਿਆਰਥੀ ਤਨਮੇਂ ਵਰਮਾ ਨੇ 98 ਪ੍ਰਤੀਸ਼ਤ ਅਤੇ ਕਿਰਨਜੋਤ ਸਿੰਘ ਨੇ 95 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਰਵਉੱਚ ਸਥਾਨ ਪ੍ਰਾਪਤ ਕੀਤਾ | ਇੰਨ੍ਹਾਂ ਨਤੀਜਿਆਂ 'ਤੇ ਸਕੂਲ ਦੇ ਪਿ੍ੰਸੀਪਲ ਮੈਡਮ ਸੁਪਿ੍ਆ ਖੁਰਾਣਾ ਨੇ ਮਾਣ ਮਹਿਸੂਸ ਕਰਦੇ ਹੋਏ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਅਧਿਆਪਕਾਂ ਦਾ ਸਮਰਪਣ ਅਤੇ ਮਾਪਿਆਂ ਦੇ ਅਟੁੱਟ ਵਿਸ਼ਵਾਸ ਦਾ ਫਲ ਹੈ | ਉਨ੍ਹਾਂ ਨੇ ਕਿਹਾ ਕਿ ਸਨਮਤੀ ਸਕੂਲ ਦਾ ਉਦੇਸ਼ ਵਿਦਿਆਰਥੀਆਂ ਦਾ ਹਰ ਪੱਖੋਂ ਵਿਕਾਸ ਕਰਨਾ ਹੈ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਜੈਨ ਅਤੇ ਸੈਕਟਰੀ ਮਹਾਵੀਰ ਜੈਨ ਨੇ ਸਫ਼ਲ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਨਮਤੀ ਸਕੂਲ ਅਨੁਸ਼ਾਸਨ ਅਤੇ ਉੱਤਮ ਸਿੱਖਿਆ, ਵਾਤਾਵਰਨ ਦੇ ਮਾਧਿਅਮ ਨਾਲ ਵਿਦਿਆਰਥੀਆਂ ਨੂੰ ਉਚਾਈਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ | ਪਿ੍ੰਸੀਪਲ ਮੈਡਮ ਨੇ ਇਸ ਖੁਸ਼ੀ ਦੇ ਮੌਕੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਸ਼ੁਭਕਾਮਨਾਵਾਂ
ਪਿਛਲੀ ਖ਼ਬਰ ਕੀੜੇ੍ਹਮਾਰ ਦਵਾਈਆਂ ਦੀ ਮਸ਼ਹੂਰ ਕੰਪਨੀ ਨੇ ਕਿਸਾਨਾਂ ਨੂੰ ਫ਼ਸਲਾਂ ਦੀ ਰੋਕਥਾਮ ਲਈ ਜਾਣਕਾਰੀ ਦਿੱਤੀ ਅਗਲੀ ਖ਼ਬਰ ਨਵੀਂ ਦਾਣਾ ਮੰਡੀ ਜਗਰਾਉਂ ਵਿਖੇ ਬੱਧਨੀ ਕਲਾਂ ਵਾਲੇ ਮਹਾਂਪੁਰਸ਼ਾਂ ਦੇ ਧਾਰਮਿਕ ਦੀਵਾਨ 5 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।