27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਸ਼ਰਾਬ ਘੁਟਾਲੇ ਮਾਮਲੇ 'ਚ ਕੇਜਰੀਵਾਲ ਸਮੇਤ ਹੋਰ ਨੇਤਾਵਾਂ ਨੂੰ ਬਰੀ ਕੀਤੇ ਜਾਣ ਦੇ ਫ਼ੈਸਲੇ ਦਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਭਰਵਾਂ ਸਵਾਗਤ

ਅਜੀਤ ਡੈਸਕ 28-02-2026

'ਆਪ' ਵਲੰਟੀਅਰਾਂ 'ਚ ਖੁਸ਼ੀ ਦੀ ਲਹਿਰ, ਵਿਧਾਇਕ ਠੇਕੇਦਾਰ ਹਾਕਮ ਸਿੰਘ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ
ਰਾਏਕੋਟ, 27 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਕਥਿਤ ਸ਼ਰਾਬ ਘੁਟਾਲੇ 'ਚ ਅਦਾਲਤ ਵਲੋਂ ਬਰੀ ਕੀਤੇ ਜਾਣ ਦੇ ਫ਼ੈਸਲੇ ਤੋਂ ਬਾਅਦ ਹਲਕਾ ਰਾਏਕੋਟ 'ਚ ਖੁਸ਼ੀ ਦੀ ਲਹਿਰ ਦੌੜ ਗਈ | ਇਸ ਮੌਕੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਦਾ ਗੁਰਮਿੰਦਰ ਸਿੰਘ ਤੂਰ ਚੇਅਰਮੈਨ ਮਾਰਕੀਟ ਕਮੇਟੀ ਰਾਏਕੋਟ ਵਲੋਂ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਅੱਜ ਸੱਚਾਈ ਦੀ ਜਿੱਤ ਹੋਈ ਹੈ ਕਿਉਂਕਿ ਜਿਸ ਸ਼ਰਾਬ ਘੁਟਾਲੇ ਮਾਮਲੇ ਤਹਿਤ 'ਆਪ' ਸੁਪਰੀਮੋ ਅਤੇ ਹੋਰ ਨੇਤਾਵਾਂ ਨੂੰ ਜੇਲ੍ਹਾਂ ਵਿਚ ਡੱਕਿਆ ਗਿਆ, ਉਸ ਦੀ ਸੱਚਾਈ ਦੁਨੀਆਂ ਸਾਹਮਣੇ ਆਈ ਹੈ ਕਿ ਇਹ ਸਾਰਾ ਸੜਯੰਤਰ ਭਾਜਪਾ ਦਾ ਰਚਿਆ-ਰਚਾਇਆ ਸੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੱਚੀ ਤੇ ਲੋਕ ਹਿਤੈਸ਼ੀ ਪਾਰਟੀ ਹੈ, ਜੋ ਸਦਾ ਸੱਚ ਦੇ ਰਾਹ 'ਤੇ ਚੱਲਦੀ ਹੋਈ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹੇਗੀ | ਇਸ ਮੌਕੇ ਯੂਥ ਆਗੂ ਗੁਰਦੇਵ ਸਿੰਘ ਬਾਵਾ, ਪੀਏ ਕਮਲ ਸੁਖਾਣਾ, ਅਮਰਜੀਤ ਸਿੰਘ ਗੋਂਦਵਾਲ, ਯਸ਼ਪਾਲ ਬਿੱਟੂ ਜੈਨ, ਪ੍ਰੀਤ ਸਿੰਘ ਰਾਏਕੋਟ, ਅਜੈ ਮਿੱਡਾ, ਕਾਕਾ ਪੰਡਿਤ, ਅਮਰਜੀਤ ਸਿੰਘ ਪੱਪੂ, ਰੀਨਾ ਰਾਣੀ, ਜੋਤੀ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨੰਗਲ ਬਿਹਾਲਾਂ ਵਿਖੇ 5 ਰੋਜ਼ਾ ਪਹਿਲਾ ਫੁੱਟਬਾਲ ਟੂਰਨਾਮੈਂਟ ਸ਼ੁਰੂ ਅਗਲੀ ਖ਼ਬਰ ਲੁਧਿਆਣਾ-ਸਿੱਧਵਾਂ ਬੇਟ ਸੜਕ ਦੇ ਹੰਬੜਾਂ 'ਚ ਬੰਦ ਹੋਏ ਕੰਮਾਂ ਨੂੰ ਸ਼ੁਰੂ ਕੀਤਾ ਜਾਵੇ-ਭੱਟੀਆਂ, ਸਲੇਮਪੁਰ, ਫਾਗਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।