ਟਿੱਬਾ ਰੋਡ 'ਤੇ ਚੱਲੀ ਗੋਲੀ ਵਿਚ ਕਾਰੋਬਾਰੀ ਜ਼ਖ਼ਮੀ
ਅਜੀਤ ਡੈਸਕ
28-02-2026
ਲੁਧਿਆਣਾ, 27 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਰੋਡ ਦੇ ਨੇੜੇ ਅੱਜ ਦੁਪਹਿਰ ਬਾਅਦ ਚੱਲੀ ਗੋਲੀ ਕਾਰਨ ਇਕ ਕਾਰੋਬਾਰੀ ਜ਼ਖਮੀ ਹੋ ਗਿਆ ਹੈ | ਜ਼ਖਮੀ ਹੋਏ ਕਾਰੋਬਾਰੀ ਦਿਨੇਸ਼ ਕੁਮਾਰ ਸ਼ਰਮਾ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਦਿਨੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਅੱਜ ਦੁਪਹਿਰ ਬਾਅਦ ਉਹ ਆਪਣੇ ਐਕਟੀਵਾ ਸਕੂਟਰ 'ਤੇ ਜਾ ਰਿਹਾ ਸੀ ਕਿ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਚਲਾਈਆਂ ਗਈਆਂ ਗੋਲੀਆਂ ਦੌਰਾਨ ਇਕ ਗੋਲੀ ਉਸ ਦੀ ਬਾਂਹ 'ਤੇ ਲੱਗ ਗਈ ਅਤੇ ਉਸ ਦੇ ਖ਼ੂਨ ਵਗਣ ਲੱਗ ਪਿਆ | ਉਸ ਨੇ ਦੱਸਿਆ ਕਿ ਉਸ ਨੇ ਇਸ ਸਬੰਧੀ ਆਪਣੇ ਦੋਸਤ ਨੂੰ ਸੂਚਿਤ ਕੀਤਾ, ਜੋ ਕਿ ਉਸ ਨੂੰ ਹਸਪਤਾਲ ਲੈ ਕੇ ਆਇਆ |