27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਹਲੀ ਸਾਹਿਬ ਰਤਨ ਵਿਖੇ ਵੋਕੇਸ਼ਨਲ ਟਰੇਨਰ ਦੀ ਨਿਯੁਕਤੀ

ਅਜੀਤ ਡੈਸਕ 28-02-2026
ਜੋਧਾਂ, 27 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਹਲੀ ਸਾਹਿਬ ਰਤਨ ਵਿਖੇ ਐੱਨ.ਐੱਸ.ਕਿਊ.ਐੱਫ. ਸਕੀਮ ਅਧੀਨ ਵੋਕੇਸ਼ਨਲ ਟਰੇਨਰ ਬਲਰਾਜ ਸਿੰਘ ਵਲੋਂ ਲੋਜੈਸਟਿਕ ਵਿਸ਼ੇ ਅਧੀਨ ਜੁਆਇੰਨ ਕੀਤਾ ਗਿਆ¢ ਇਸ ਮੌਕੇ ਪਿ੍ੰਸੀਪਲ ਮੈਡਮ ਸ੍ਰੀਮਤੀ ਮਨਜੀਤ ਕੌਰ, ਸਮਾਜ ਸੇਵੀ ਹਰਨੇਕ ਸਿੰਘ ਗਰੇਵਾਲ ਅਤੇ ਸਮੂਹ ਸਟਾਫ਼ ਵਲੋਂ ਬਲਰਾਜ ਸਿੰਘ ਦਾ ਸਨਮਾਨ ਕੀਤਾ ਗਿਆ | ਪਿ੍ੰਸੀਪਲ ਮਨਜੀਤ ਕੌਰ ਨੇ ਦੱਸਿਆ ਗਿਆ ਕਿ ਇਸ ਵਿਸ਼ੇ ਦੀ ਸ਼ੁਰੂਆਤ ਨਾਲ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ ਲੋਜੈਸਟਿਕ ਬਾਰੇ ਪ੍ਰੈਕਟੀਕਲ ਗਿਆਨ ਪ੍ਰਾਪਤ ਹੋਵੇਗਾ, ਜਿਸ ਨਾਲ ਉਨ੍ਹਾਂ ਨੂੰ ਡਿਸਪੈਚ ਅਤੇ ਸਪਲਾਈ ਚੇਨ ਨਾਲ ਸਬੰਧਿਤ ਕੰਮ ਕਰਨ ਦੀ ਮੁਹਾਰਤ ਹਾਸਲ ਹੋਵੇਗੀ | ਹਰਨੇਕ ਸਿੰਘ ਗਰੇਵਾਲ ਸਮਾਜ ਸੇਵੀ ਵਲੋਂ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦੱਸਿਆ ਗਿਆ ਕਿ ਇਸ ਵਿਸ਼ੇ ਨਾਲ ਵਿਦਿਆਰਥੀਆਂ ਨੂੰ ਆਤਮ ਨਿਰਭਰ ਹੋਣ ਵਿਚ ਮੁਹਾਰਤ ਮਿਲੇਗੀ | ਇਸ ਮੌਕੇ ਸਕੂਲ ਸਟਾਫ਼ ਮੈਂਬਰਾਂ ਤੋਂ ਇਲਾਵਾ ਇਲਾਕੇ ਦੀਆਂ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਜਰਨੈਲ ਸਿੰਘ ਅਖਾੜਾ ਵਲੋਂ ਸੰਤ ਬਾਬਾ ਸਰਬਜੋਤ ਸਿੰਘ ਬੇਦੀ ਨਾਲ ਮੁਲਾਕਾਤ ਅਗਲੀ ਖ਼ਬਰ ਹੰਬੜਾਂ 'ਚ ਹੋਲਾ ਮਹੱਲਾ ਸੰਬੰਧੀ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।