27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਬਾਬਾ ਜਰਨੈਲ ਸਿੰਘ ਅਖਾੜਾ ਵਲੋਂ ਸੰਤ ਬਾਬਾ ਸਰਬਜੋਤ ਸਿੰਘ ਬੇਦੀ ਨਾਲ ਮੁਲਾਕਾਤ

ਅਜੀਤ ਡੈਸਕ 28-02-2026
ਜਗਰਾਉਂ, 27 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਇਤਿਹਾਸਕ ਗੁਰਦੁਆਰਾ ਕੈਮਾਂ ਵਾਲੀ ਢਾਬ ਅਖਾੜਾ ਦੇ ਮੁੱਖ ਸੇਵਾਦਾਰ ਬਾਬਾ ਜਰਨੈਲ ਸਿੰਘ ਨੇ ਸੰਤ ਬਾਬਾ ਸਰਬਜੋਤ ਸਿੰਘ ਬੇਦੀ ਨਾਲ ਮੁਲਾਕਾਤ ਕੀਤੀ | ਇਸ ਮੌਕੇ ਬਾਬਾ ਜਰਨੈਲ ਸਿੰਘ ਨੇ ਪਿੰਡ ਅਖਾੜਾ ਵਿਚ ਵਿਦਿਆਰਥੀਆਂ ਦੇ ਲਗਾਤਾਰ ਚੱਲ ਰਹੇ ਗੁਰਬਾਣੀ ਸੰਥਿਆ ਕੈਂਪ ਸਮੇਤ ਅਨੇਕਾਂ ਗੁਰਮਤਿ ਵਿਚਾਰਾਂ ਹੋਈਆਂ | ਬਾਬਾ ਸਰਬਜੋਤ ਸਿੰਘ ਨੇ ਪਿੰਡ ਅਖਾੜਾ ਦੀ ਧਰਤੀ ਨੂੰ ਸਿੱਖੀ ਦੀ ਨਰਸਰੀ ਆਖਦਿਆਂ ਇਤਿਹਾਸਕ ਸਥਾਨਾਂ 'ਚ ਚੱਲ ਰਹੇ ਗੁਰਮਤਿ ਗਿਆਨ ਕੈਪਾਂ ਦੀ ਭਰਵੀਂ ਸ਼ਲਾਘਾ ਕੀਤੀ | ਇਸ ਮੌਕੇ ਬਾਬਾ ਜਰਨੈਲ ਸਿੰਘ ਨੇ ਸੰਤ ਸਰਬਜੋਤ ਸਿੰਘ ਨਾਲ ਇਤਿਹਾਸਕ ਸਥਾਨ ਕੈਮਾਂ ਵਾਲੀ ਢਾਬ ਵਿਖੇ ਬਣ ਰਹੇ ਨਵੇਂ ਦਰਬਾਰ ਸਾਹਿਬ ਦੀ ਇਮਾਰਤ ਦੀ ਪੂਰਨ ਰੂਪ ਰੇਖਾ ਸਾਂਝੀ ਕੀਤੀ ਅਤੇ 18 ਮਾਰਚ ਨੂੰ ਮਨਾਏ ਜਾ ਰਹੇ ਸਾਲਾਨਾ ਜੋੜ ਮੇਲ ਮੌਕੇ ਵਿਸ਼ਾਲ ਧਾਰਮਿਕ ਦੀਵਾਨਾਂ 'ਚ ਹਾਜ਼ਰੀ ਭਰਨ ਦਾ ਸੱਦਾ ਪੱਤਰ ਵੀ ਦਿੱਤਾ | ਇਸ ਸਬੰਧੀ ਬਾਬਾ ਜਰਨੈਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਂਪੁਰਸ਼ਾਂ ਨਾਲ ਹੋਈ ਮੁਲਾਕਾਤ ਦੌਰਾਨ ਪਿੰਡ ਅਖਾੜਾ ਵਿਖੇ ਚੱਲ ਰਹੇ ਧਾਰਮਿਕ ਕੈਪਾਂ ਰਾਹੀਂ ਸਿੱਖੀ ਦੇ ਪ੍ਰਚਾਰ ਪਾਸਾਰ ਸਬੰਧੀ ਅਨੇਕਾਂ ਵਿਚਾਰਾਂ ਹੋਈਆਂ ਤੇ ਮਹਾਂਪੁਰਸ਼ਾਂ ਨੂੰ ਸਾਲਾਨਾ ਸਮਾਗਮਾਂ 'ਚ ਹਾਜ਼ਰੀ ਲਾਉਣ ਦਾ ਸੱਦਾ ਵੀ ਦਿੱਤਾ | ਇਸ ਮੌਕੇ ਪ੍ਰਧਾਨ ਗੁਰਤੇਜ ਸਿੰਘ, ਰਾਜਾ ਸਿੰਘ, ਮਨਜੀਤ ਸਿੰਘ, ਗਿਆਨੀ ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਰਾਏਕੋਟ 'ਚ ਕੋਰ ਕਮੇਟੀ ਦਾ ਗਠਨ • 'ਪੰਜਾਬ ਬਚਾਓ ਸੁਖਬੀਰ ਬਾਦਲ ਲਿਆਓ'... ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਹਲੀ ਸਾਹਿਬ ਰਤਨ ਵਿਖੇ ਵੋਕੇਸ਼ਨਲ ਟਰੇਨਰ ਦੀ ਨਿਯੁਕਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।