27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਕਾਂਗਰਸ ਦੀ ਸੂਬਾ ਪੱਧਰੀ ਅੱਜ ਦੀ ਬਰਨਾਲਾ ਰੈਲੀ 'ਆਪ' ਸਰਕਾਰ ਦੇ ਕਫ਼ਨ 'ਚ ਆਖਰੀ ਕਿੱਲ ਸਾਬਿਤ ਹੋਵੇਗੀ-ਭੈਣੀ

ਅਜੀਤ ਡੈਸਕ 28-02-2026
ਹੰਬੜਾਂ, 27 ਫਰਵਰੀ (ਮੇਜਰ ਹੰਬੜਾਂ)-ਕਾਂਗਰਸ ਦੀ ਅੱਜ 28 ਫਰਵਰੀ ਨੂੰ ਬਰਨਾਲਾ ਵਿਖੇ ਹੋ ਰਹੀ ਸੂਬਾ ਪੱਧਰੀ ਰੈਲੀ 'ਚ ਜਾਣ ਲਈ ਕਾਂਗਰਸੀ ਵਰਕਰਾਂ ਅੰਦਰ ਭਾਰੀ ਜੋਸ਼ ਪਾਇਆ ਜਾ ਰਿਹਾ ਹੈ ਤੇ ਉਕਤ ਰੈਲੀ 'ਆਪ' ਸਰਕਾਰ ਦੇ ਕਫ਼ਨ 'ਚ ਆਖਰੀ ਕਿੱਲ ਸਾਬਿਤ ਹੋਵੇਗੀ | ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ ਨੇ ਕਾਂਗਰਸ ਦੀ ਬਰਨਾਲਾ ਵਿਖੇ ਹੋਣ ਵਾਲੀ ਰੈਲੀ 'ਚ ਕਾਂਗਰਸੀ ਵਰਕਰਾਂ ਨੂੰ ਵੱਡੀ ਗਿਣਤੀ 'ਚ ਪੁੱਜਣ ਦੀ ਅਪੀਲ ਕਰਦਿਆਂ ਕੀਤਾ | ਸ: ਭੈਣੀ ਨੇ ਕਿਹਾ ਕਿ ਕਾਂਗਰਸ ਦੀ ਹੋਣ ਜਾ ਰਹੀ ਇਸ ਰੈਲੀ ਨੂੰ ਆਲ ਇੰਡੀਆ ਕਾਂਗਰਸ ਦੇ ਸੀਨੀਅਰ ਆਗੂ ਸ੍ਰੀ ਰਾਹੁਲ ਗਾਂਧੀ ਸੰਬੋਧਨ ਕਰਨਗੇ ਉੱਥੇ ਸੂਬੇ ਦੀ ਉੱਚ ਲੀਡਰਸ਼ਿਪ ਵੀ ਰੈਲੀ 'ਚ ਆਪਣੇ ਵਿਚਾਰ ਪ੍ਰਗਟ ਕਰੇਗੀ ਤੇ ਉਕਤ ਰੈਲੀ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਜਿੱਤ ਦਾ ਜਾਮਨ ਬਣੇਗੀ |
ਪਿਛਲੀ ਖ਼ਬਰ ਜੀ.ਐੱਚ.ਜੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੱਧਾਹੂਰ ਵਿਖੇ ਸੈਸ਼ਨ 2026-27 ਲਈ ਦਾਖ਼ਲਾ ਸ਼ੁਰੂ • ਬੱਚਿਆਂ ਦੇ ਸੁਨਹਿ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਰਾਏਕੋਟ 'ਚ ਕੋਰ ਕਮੇਟੀ ਦਾ ਗਠਨ • 'ਪੰਜਾਬ ਬਚਾਓ ਸੁਖਬੀਰ ਬਾਦਲ ਲਿਆਓ'...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।