27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਜੀ.ਐੱਚ.ਜੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੱਧਾਹੂਰ ਵਿਖੇ ਸੈਸ਼ਨ 2026-27 ਲਈ ਦਾਖ਼ਲਾ ਸ਼ੁਰੂ • ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਸਾਡੀ ਸੰਸਥਾ ਨਾਲ ਰਾਬਤਾ ਕੀਤਾ ਜਾਵੇ-ਡਾਇਰੈਕਟਰ ਮਨਜੀਤ ਸਿੰਘ ਤੂਰ

ਅਜੀਤ ਡੈਸਕ 28-02-2026
ਰਾਏਕੋਟ, 27 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਤੋਂ ਮਾਨਤਾ ਪ੍ਰਾਪਤ ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ-ਦੱਧਾਹੂਰ ਵਿਖੇ ਸ਼ੈਸ਼ਨ 2026-27 ਲਈ ਦਾਖ਼ਲਾ ਸ਼ੁਰੂ ਹੋ ਚੁੱਕਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰ ਮਨਜੀਤ ਸਿੰਘ ਤੂਰ ਅਤੇ ਪਿ੍ੰਸੀਪਲ ਸ੍ਰੀਮਤੀ ਪਿ੍ਤਪਾਲ ਕੌਰ ਤੂਰ ਨੇ ਦੱਸਿਆ ਕਿ ਸਕੂਲ ਵਲੋਂ ਨਰਸਰੀ ਤੋਂ ਬਾਰ੍ਹਵੀਂ ਕਲਾਸ ਤੱਕ ਨਵੇਂ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲੇ ਕੀਤੇ ਜਾ ਰਹੇ ਹਨ | ਉਨ੍ਹਾਂ ਆਖਿਆ ਕਿ ਸਕੂਲ ਦਾ ਵਧੀਆ ਮਾਹੌਲ ਅਤੇ ਤਜਰਬੇਕਾਰ ਸਟਾਫ਼ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਤਤਪਰ ਹੈ ਅਤੇ ਉੱਥੇ ਹੀ ਸਕੂਲ ਸਟਾਫ਼ ਬੱਚਿਆਂ ਨੂੰ ਬਹੁਤ ਸਾਰੀਆਂ ਗਤੀਵਿਧੀਆਂ ਜਿਵੇਂ ਕਿ ਕਲਚਰਲ, ਧਾਰਮਿਕ, ਖੇਡਾਂ ਦੇ ਖੇਤਰ ਆਦਿ ਵਿਚ ਹਮੇਸ਼ਾ ਭਾਗ ਲੈਣ 'ਤੇ ਜ਼ੋਰ ਦਿੰਦਾ ਹੈ | ਉਨ੍ਹਾਂ ਦੱਸਿਆ ਕਿ ਸਕੂਲ ਕੈਂਪਸ ਵਿਚ ਵਧੀਆ ਖੇਡ ਗਰਾਊਾਡ, ਬੱਸ ਸਹੂਲਤ, ਆਰ.ਓ. ਸਿਸਟਮ, ਕੰਪਿਊਟਰ-ਸਾਇੰਸ ਲੈੱਬ ਸਮੇਤ ਹੋਰ ਅਨੇਕਾਂ ਸਹੂਲਤਾਂ ਉਪਲੱਬਧ ਹਨ | ਉਨ੍ਹਾਂ ਦੇ ਵਿਦਿਆਰਥੀ ਇੰਨ੍ਹਾਂ ਖੇਤਰਾਂ ਵਿਚ ਹਰ ਸਾਲ ਚੰਗਾ ਨਾਮਣਾ ਖੱਟਦੇ ਹਨ | ਇਸ ਲਈ ਮਾਪੇ ਆਪਣੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਸਾਡੀ ਸੰਸਥਾ ਨਾਲ ਰਾਬਤਾ ਕਰਨ |
ਪਿਛਲੀ ਖ਼ਬਰ ਹਲਕਾ ਗਿੱਲ 'ਚ ਧਰਮ ਪ੍ਰਚਾਰ ਤੇਜ਼ ਕਰਨ ਲਈ ਜਥੇ: ਮਲਕਪੁਰ ਵਲੋਂ ਧਾਮੀ, ਕੇਵਲ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਕਾਂਗਰਸ ਦੀ ਸੂਬਾ ਪੱਧਰੀ ਅੱਜ ਦੀ ਬਰਨਾਲਾ ਰੈਲੀ 'ਆਪ' ਸਰਕਾਰ ਦੇ ਕਫ਼ਨ 'ਚ ਆਖਰੀ ਕਿੱਲ ਸਾਬਿਤ ਹੋਵੇਗੀ-ਭੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।