27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਬੜੂੰਦੀ 'ਚ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਜਨਮ ਦਿਹਾੜੇ ਸੰਬੰਧੀ ਸਾਲਾਨਾ ਸਮਾਗਮ ਕੱਲ੍ਹ ਤੋਂ • 1 ਮਾਰਚ ਦੀ ਰਾਤ ਨੂੰ ਹੋਵੇਗਾ ਅੰਮਿ੍ਤ ਸੰਚਾਰ

ਅਜੀਤ ਡੈਸਕ 28-02-2026
ਲੋਹਟਬੱਦੀ, 27 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ)-ਸੰਤ ਬਾਬਾ ਈਸ਼ਰ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੇ ਨਾਨਕੇ ਨਗਰ ਪਿੰਡ ਬੜੂੰਦੀ ਸਥਿਤ ਤਪ ਅਸਥਾਨ ਸੰਤ ਬਾਬਾ ਜਗੀਰ ਸਿੰਘ ਜੀ ਨਾਨਕਸਰ ਠਾਠ ਪੱਤੀ ਮਾਨਾਂ/ਬੜੂੰਦੀ ਵਿਖੇ ਸੰਤ ਬਾਬਾ ਈਸ਼ਰ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੇ ਜਨਮ ਦਿਹਾੜੇ ਸਬੰਧੀ ਸਾਲਾਨਾ ਜਪ ਤਪ ਸਮਾਗਮ ਕੱਲ੍ਹ 1 ਮਾਰਚ ਤੋਂ ਸ਼ੁਰੂ ਹੋਣਗੇ | ਮੌਜੂਦਾ ਸੰਚਾਲਕ ਸੰਤ ਬਾਬਾ ਧੰਨਾ ਸਿੰਘ ਬੜੂੰਦੀ ਵਾਲਿਆਂ ਦੀ ਸਰਪ੍ਰਸਤੀ ਹੇਠ ਹੋਣ ਵਾਲੇ ਇਹ ਸਮਾਗਮ 26 ਮਾਰਚ ਤੱਕ ਜਾਰੀ ਰਹਿਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਗੁਰਮੇਲ ਸਿੰਘ ਨੀਲੂ ਅਤੇ ਬਾਬਾ ਦਵਿੰਦਰ ਸਿੰਘ ਬੜੂੰਦੀ ਨੇ ਦੱਸਿਆ ਕਿ ਕੱਲ੍ਹ 1 ਮਾਰਚ ਦਿਨ ਐਤਵਾਰ ਨੂੰ ਰਾਤ 8 ਵਜੇ ਤੁਕ-ਤੁਕ ਵਾਲੇ ਸ੍ਰੀ ਸੰਪਟ ਅਖੰਡ ਪਾਠਾਂ ਦੀ ਲੜੀ ਆਰੰਭ ਹੋਵੇਗੀ, ਜਿਸ ਦੀ ਸੰਪੂਰਨਤਾ 26 ਮਾਰਚ ਰਾਤ 8 ਵਜੇ ਹੋਵੇਗੀ | ਸਮਾਗਮਾਂ ਦੀ ਆਰੰਭਤਾ ਤੋਂ ਪਹਿਲਾਂ ਅੰਮਿ੍ਤ ਸੰਚਾਰ ਹੋਵੇਗਾ | ਬਾਬਾ ਨੀਲੂ ਅਤੇ ਬਾਬਾ ਦਵਿੰਦਰ ਸਿੰਘ ਨੇ ਦੱਸਿਆ ਕਿ 26 ਮਾਰਚ ਨੂੰ ਦਿਨ ਸਮੇਂ ਸਵੇਰੇ 10 ਵਜੇ ਨਾਨਕਸਰ ਠਾਠ ਪੱਤੀ ਮਾਨਾਂ/ਬੜੂੰਦੀ ਤੋਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ | ਜਿਸ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬਾਨ, ਰਾਗੀ, ਢਾਡੀ/ਕਵੀਸ਼ਰ, ਗੁਣੀ-ਗਿਆਨੀ, ਵਿਦਵਾਨ ਅਤੇ ਸਿੱਖ ਪੰਥ ਦੀਆਂ ਉੱਘੀਆਂ ਸ਼ਖ਼ਸੀਅਤਾਂ ਸ਼ਾਮਿਲ ਹੋਣਗੀਆਂ | ਇਹ ਨਗਰ ਕੀਰਤਨ ਸਮੁੱਚੇ ਨਗਰ ਪਿੰਡ ਬੜੂੰਦੀ ਦੀ ਪਰਿਕਰਮਾਂ ਕਰਦਿਆਂ 5 ਪੜਾਵਾਂ ਤੋਂ ਗੁਜਰਦਾ ਹੋਇਆ ਸ਼ਾਮ 6.30 ਵਜੇ ਨਾਨਕਸਰ ਠਾਠ ਪੱਤੀ ਮਾਨਾਂ ਪੁੱਜੇਗਾ | ਉਪਰੰਤ ਰਾਤ ਨੂੰ ਮਾਤਾ ਪ੍ਰਤਾਪ ਕੌਰ ਯਾਦਗਾਰੀ ਦੀਵਾਨ ਹਾਲ 'ਚ ਰੈਣ ਸੁਬਾਈ ਕੀਰਤਨ ਦਰਬਾਰ ਸਜਣਗੇ, ਜਿਸ 'ਚ ਵੱਖ-ਵੱਖ ਸੰਤ-ਮਹਾਂਪੁਰਸ਼/ਹਜੂਰੀ ਰਾਗੀ/ਕੀਰਤਨੀ ਜਥੇ ਸੰਗਤਾਂ ਨੂੰ ਸੰਤਾਂ-ਮਹਾਂਪੁਰਸ਼ਾਂ ਦੀ ਮਹਿਮਾ ਕਰਕੇ ਗੁਰੂ ਇਤਿਹਾਸ ਨਾਲ ਜੋੜਨਗੇ |
ਪਿਛਲੀ ਖ਼ਬਰ ਜੀ.ਟੀ.ਬੀ. ਕਾਲਜ ਤੇ ਆਈ.ਐੱਮ.ਟੀ. ਦਾਖਾ ਦੀ ਸਾਲਾਨਾ ਅਥਲੈਟਿਕਸ ਮੀਟ 'ਚ ਕਈ ਨਵੇਂ ਰਿਕਾਰਡ ਬਣੇ ਅਗਲੀ ਖ਼ਬਰ ਆਂਡਲੂ ਦੇ ਖੇਡ ਮੇਲੇ 'ਚ ਅੱਜ ਹੋਣਗੇ ਕਬੱਡੀ ਦੇ ਫਸਵੇਂ ਮੁਕਾਬਲੇ ਖੇਡਾਂ ਨਾਲ ਜੁੜ ਕੇ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।