27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਨਿਊ ਜੀ.ਐੱਮ.ਟੀ. ਪਬਲਿਕ ਸਕੂਲ ਭੱਠਾਧੂਹਾ 'ਚ ਸਾਲਾਨਾ ਅਥਲੈਟਿਕ ਮੀਟ ਕਰਵਾਈ • ਲੁਧਿਆਣਾ ਦੇ ਮੇਅਰ ਪਿ੍ੰ: ਇੰਦਰਜੀਤ ਕੌਰ ਵਲੋਂ ਜੇਤੂ ਵਿਦਿਆਰਥੀਆਂ ਨੂੰ ਕੀਤੀ ਇਨਾਮਾਂ ਦੀ ਵੰਡ • ਡਾਇ: ਥਿੰਦ, ਪਿ੍ੰ: ਸੱਚਦੇਵਾ ਨੇ ਖੇਡਾਂ 'ਚ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ

ਅਜੀਤ ਡੈਸਕ 28-02-2026
ਹੰਬੜਾਂ, 27 ਫਰਵਰੀ (ਮੇਜਰ ਹੰਬੜਾਂ)-ਲੁਧਿਆਣਾ ਜ਼ਿਲ੍ਹੇ ਦੇ ਬੇਟ ਇਲਾਕੇ ਦੇ ਵਿੱਦਿਅਕ ਖੇਤਰ 'ਚ ਮੋਹਰੀ ਸੀ.ਬੀ.ਐੱਸ.ਈ ਬੋਰਡ ਤੋਂ ਮਾਨਤਾ ਪ੍ਰਾਪਤ ਨਿਊ ਜੀ.ਐੱਮ.ਟੀ.ਪਬਲਿਕ ਸਕੂਲ ਭੱਠਾਧੂਹਾ ਵਿਖੇ ਸਾਲਾਨਾ ਅਥਲੈਟਿਕ ਮੀਟ ਦਾ ਅਯੋਜਨ ਬੜੇ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ | ਸਮਾਗਮ 'ਚ ਲੁਧਿਆਣਾ ਦੇ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਰੋਹ ਦੀ ਅਗਵਾਈ ਸਕੂਲ ਦੇ ਡਾਇਰੈਕਟਰ ਸ: ਜਸਵੀਰ ਸਿੰਘ ਥਿੰਦ, ਪ੍ਰਬੰਧਕ ਅਰਵਿੰਦਰ ਸਿੰਘ ਥਿੰਦ ਅਤੇ ਪਿ੍ੰਸੀਪਲ ਡਾ: ਕਨਿਕਾ ਸੱਚਦੇਵਾ ਵਲੋਂ ਕੀਤੀ ਗਈ | ਸਮਾਗਮ ਦੇ ਮੁੱਖ ਮਹਿਮਾਨ ਲੁਧਿਆਣਾ ਦੇ ਮੇਅਰ ਇੰਦਰਜੀਤ ਕੌਰ ਅਤੇ ਕਾਰੋਬਾਰੀ ਸ੍ਰੀ ਰਵੀ ਕੁਮਾਰ ਦਾ ਸਕੂਲ ਦੇ ਵਿਹੜੇ 'ਚ ਪੁੱਜਣ ਤੇ ਡਾਇਰੈਕਟਰ ਜਸਵੀਰ ਸਿੰਘ ਥਿੰਦ ਅਤੇ ਪਿ੍ੰਸੀਪਲ ਡਾ: ਕਨਿਕਾ ਸੱਚਦੇਵਾ ਤੇ ਸਕੂਲ ਸਟਾਫ਼ ਤੇ ਪਤਵੰਤਿਆਂ ਵਲੋਂ ਗੁਲਦਸਤੇ ਭੇਟ ਕਰਦਿਆਂ ਨਿੱਘਾ ਸਵਾਗਤ ਕੀਤਾ ਗਿਆ | ਮੇਅਰ ਇੰਦਰਜੀਤ ਕੌਰ ਵਲੋਂ ਅਥਲੈਟਿਕ ਮੀਟ ਦੀ ਸ਼ੁਰੂਆਤ ਅਕਾਸ਼ ਵਿਚ ਗੁਬਾਰੇ ਛੱਡਕੇ ਕੇ ਕੀਤੀ ਗਈ, ਜਿਸ ਨਾਲ ਸਕੂਲੀ ਵਿਦਿਆਰਥੀਆਂ ਦੇ ਨਾਲ ਪੂਰੇ ਮਾਹੌਲ ਅੰਦਰ ਖੁਸ਼ੀ ਅਤੇ ਜੋਸ਼ ਦੀ ਲਹਿਰ ਦੌੜ ਗਈ | ਵਿਦਿਆਰਥੀਆਂ ਵਲੋਂ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਜੋ ਕਿ ਬਹੁਤ ਹੀ ਸਲਾਹੁਣਯੋਗ ਰਹੀ, ਜਿਸ ਨੇ ਦਰਸ਼ਕਾਂ ਸਮੇਤ ਆਏ ਮਹਿਮਾਨਾਂ ਦਾ ਮਨ ਮੋਹ ਲਿਆ | ਖੇਡ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਬੇਮਿਸਾਲ ਜੋਸ਼, ਅਨੁਸ਼ਾਸਨ ਅਤੇ ਖੇਡ-ਭਾਵਨਾ ਦਾ ਪ੍ਰਦਰਸ਼ਨ ਕੀਤਾ | ਸਕੂਲ ਦੀ ਗਰਾਊੁਾਡ ਅੰਦਰ ਕਰਵਾਏ ਗਏ ਖੇਡ ਮੁਕਾਬਲਿਆਂ 'ਚ ਦੌੜਾਂ, ਗੇਂਦ ਸੁੱਟਣ, ਰੇਸਾਂ ਅਤੇ ਹੋਰ ਕਈ ਪ੍ਰਤੀਯੋਗਤਾਵਾਂ ਵਿਚ ਬੱਚਿਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ | ਖੇਡ ਮੁਕਾਬਲਿਆਂ 'ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਜਿੱਥੇ ਮੁੱਖ ਮਹਿਮਾਨ ਮੇਅਰ ਇੰਦਰਜੀਤ ਕੌਰ ਅਤੇ ਸ੍ਰੀ ਰਵੀ ਕਮੁਾਰ ਵਲੋਂ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮਿਆਂ ਨਾਲ ਸਨਮਾਨਿਤ ਕੀਤਾ ਗਿਆ ਉੱਥੇ ਸਾਲਾਨਾ ਇਨਾਮ ਵੰਡ ਸਮਾਰੋਹ 'ਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਪੁਜੀਸ਼ਨ ਹਾਸਲ ਕਰਨ ਵਾਲੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਮੇਅਰ ਇੰਦਰਜੀਤ ਕੌਰ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਜੀਵਨ ਵਿਚ ਅੱਗੇ ਵਧਣ, ਖੇਡਾਂ ਅਤੇ ਪੜ੍ਹਾਈ ਦੋਹਾਂ ਵਿਚ ਸੰਤੁਲਨ ਬਣਾਈ ਰੱਖਣ ਅਤੇ ਮਿਹਨਤ ਨਾਲ ਸਫ਼ਲਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਤੇ ਜੇਤੂ ਬੱਚਿਆਂ ਨੂੰ ਮੁਬਾਰਕਵਾਦ ਦਿੱਤੀ ਤੇ ਕਿਹਾ ਕਿ ਬੇਟ ਇਲਾਕੇ ਦੇ ਬੱਚਿਆਂ ਲਈ ਨਿਊ ਜੀ.ਐੱਮ.ਟੀ ਪਬਲਿਕ ਸਕੂਲ ਇਕ ਚਾਨਣ ਮੁਨਾਰੇ ਵਜੋਂ ਕੰਮ ਕਰਦਾ ਨਜ਼ਰ ਆ ਰਿਹਾ ਹੈ, ਜਿਸ ਦੇ ਪਿ੍ੰਸੀਪਲ ਡਾ: ਕਨਿਕਾ ਸੱਚਦੇਵਾ ਵਲੋਂ ਤਰਾਸ਼ੇ ਵਿਦਿਆਰਥੀਆਂ ਅੰਦਰ ਖੇਡ ਭਾਵਨਾ ਤੇ ਪੜ੍ਹਾਈ ਪ੍ਰਤੀ ਉਤਸ਼ਾਹ ਨੂੰ ਦੇਖਕੇ ਮਨ ਬਹੁਤ ਖੁਸ਼ ਹੋਇਆ, ਜਿਸ ਦੀ ਮੈਂ ਉਨ੍ਹਾਂ ਨੂੰ ਵੀ ਵਧਾਈ ਦਿੰਦੀ ਹਾਂ | ਸਮਾਰੋਹ ਦਾ ਸਮਾਪਤੀ ਰਾਸ਼ਟਰੀ ਗੀਤ ਨਾਲ ਕੀਤੀ ਗਈ ਅਤੇ ਇਹ ਅਥਲੈਟਿਕ ਮੀਟ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਅਤੇ ਯਾਦਗਾਰ ਹੋ ਨਿੱਬੜੀ | ਇਸ ਮੌਕੇ ਲੀਨਾ ਭਾਟੀਆ, ਅਜੇ, ਮੈਡਮ ਅੰਚਲ, ਬਲਜਿੰਦਰ ਕੌਰ, ਪੂਜਾ ਜੈਫਲ, ਕਰਨ ਕੁਮਾਰ, ਅਮਿਤ ਕੁਮਾਰ, ਕੈਪਟਨ ਫਤਹਿ ਸਿੰਘ ਹਾਂਸ, 'ਆਪ' ਆਗੂ ਬਲਵੀਰ ਸਿੰਘ ਬਿੱਟੂ, ਸ਼ਮਸ਼ੇਰ ਸਿੰਘ ਖਹਿਰਾ, ਗੋਬਿੰਦ ਸਿੰਘ ਭੰਦੋਲ, ਵਿਦਿਆਰਥੀ ਤੇ ਮਾਪਿਆਂ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ |
ਪਿਛਲੀ ਖ਼ਬਰ ਸਕੂਲਾਂ ਨੂੰ ਧਮਕੀਆਂ ਮਿਲਣਾ ਨਿੰਦਣਯੋਗ ਹੈ-ਅਕਸ਼ੈ ਸ਼ਰਮਾ ਅਗਲੀ ਖ਼ਬਰ ਜੀ.ਟੀ.ਬੀ. ਕਾਲਜ ਤੇ ਆਈ.ਐੱਮ.ਟੀ. ਦਾਖਾ ਦੀ ਸਾਲਾਨਾ ਅਥਲੈਟਿਕਸ ਮੀਟ 'ਚ ਕਈ ਨਵੇਂ ਰਿਕਾਰਡ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।