20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਮੁੱਖ ਦਫ਼ਤਰ ਦਾ ਉਦਘਾਟਨ ਅੱਜ

ਅਜੀਤ ਡੈਸਕ 01-03-2026
ਮੁੱਲਾਂਪੁਰ-ਦਾਖਾ, 28 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਿਧਾਨ ਸਭਾ ਹਲਕਾ ਦਾਖਾ ਵਿਖੇ ਪਾਰਟੀ ਦੇ ਦਫਤਰ ਦਾ ਉਦਘਾਟਨ ਅੱਜ 1 ਮਾਰਚ ਦੁਪਹਿਰ 2 ਵਜੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤਾ ਜਾਵੇਗਾ | ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲ ਦੇ ਸੁਚੱਜੇ ਪ੍ਰਬੰਧਾਂ ਹੇਠ ਪਾਰਟੀ ਦੇ ਅਤਿ ਆਧੁਨਿਕ ਟੈਕਨੋਲਜੀ ਵਾਲੇ ਦਫ਼ਤਰ ਉਦਘਾਟਨ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦਫ਼ਤਰ 'ਚ ਸੁਸ਼ੋਭਿਤ ਭਾਰਤੀ ਹਵਾਈ ਫੌਜ਼ ਨੈਟ ਜਹਾਜ਼ਾਂ ਦੇ ਗਰੀਨ ਪਾਇਲਟ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਈਸੇਵਾਲ ਦੀ ਸੁਸ਼ੋਭਿਤ ਵਰਦੀ ਵਾਲੇ ਫਰੇਮ ਤੋਂ ਪਰਦਾ ਉਠਾਇਆ ਜਾਵੇਗਾ | ਜਸਕਰਨ ਸਿੰਘ ਦਿਓਲ ਨੇ ਦੱਸਿਆ ਕਿ ਹਜ਼ਾਰਾਂ ਦੀ ਤਾਦਾਦ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਅਹੁਦੇਦਾਰ, ਵਰਕਰਜ਼, ਯੂਥ ਅਤੇ ਵੋਟਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਨ ਵਾਲੇ ਮੰਚ 'ਤੇ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ ਦੇ ਨਾਲ ਹੋਰ ਸੀਨੀਅਰ ਲੀਡਰਸ਼ਿਪ ਮੌਜੂਦ ਰਹੇਗੀ | ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਲੋਕ ਸਭਾ ਹਲਕਾ ਲੁਧਿਆਣਾ ਇੰਚਾਰਜ ਰਣਜੀਤ ਸਿੰਘ ਢਿੱਲੋਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਗਜੀਤ ਸਿੰਘ ਤਲਵੰਡੀ, ਜਗਦੀਸ਼ ਸਿੰਘ ਗੋਰਸੀਆਂ, ਬਲਦੇਵ ਸਿੰਘ ਬੀੜ ਗਗੜਾ, ਗੁਰਦੀਪ ਸਿੰਘ ਫੱਲੇਵਾਲ, ਅਮਨਦੀਪ ਸਿੰਘ ਅਮਨਾ ਸਵੱਦੀ, ਡਾ: ਸੁਖਪਾਲ ਸਿੰਘ ਈਸੇਵਾਲ, ਹੋਰ ਸਮਾਗਮ ਲਈ ਆਖਰੀ ਤਿਆਰੀਆਂ ਦੇ ਜਾਇਜ਼ੇ ਲਈ ਪੰਡਾਲ 'ਚ ਜਸਕਰਨ ਸਿੰਘ ਦਿਓਲ ਨਾਲ ਨਜ਼ਰ ਆਏ |
ਪਿਛਲੀ ਖ਼ਬਰ ਅਕਾਲੀ ਦਲ ਐੱਸ.ਸੀ. ਵਿੰਗ ਚੋਣਾਂ 'ਚ ਅਹਿਮ ਭੂਮਿਕਾ ਨਿਭਾਉਣ ਲਈ ਤਤਪਰ-ਜਥੇਦਾਰ ਬੜੂੰਦੀ ਅਗਲੀ ਖ਼ਬਰ ਬਰਨਾਲਾ ਕਾਂਗਰਸ ਦੀ ਰੈਲੀ ਵਿਚ ਸ਼ਾਮਿਲ ਹੋਣ ਲਈ ਜਗਰਾਉਂ ਤੋਂ 25 ਬੱਸਾਂ ਵਿਚ ਜਥਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।