20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਅਕਾਲੀ ਦਲ ਐੱਸ.ਸੀ. ਵਿੰਗ ਚੋਣਾਂ 'ਚ ਅਹਿਮ ਭੂਮਿਕਾ ਨਿਭਾਉਣ ਲਈ ਤਤਪਰ-ਜਥੇਦਾਰ ਬੜੂੰਦੀ

ਅਜੀਤ ਡੈਸਕ 01-03-2026
ਹਲਵਾਰਾ, 28 ਫਰਵਰੀ (ਮਨਦੀਪ ਸਿੰਘ ਉੱਭੀ)-ਪੰਜਾਬ ਵਿਧਾਨ ਸਭਾ ਦੀਆਂ ਆਉਣ ਵਾਲੀਆਂ ਚੋਣਾਂ ਵਿਚ ਅਕਾਲੀ ਦਲ ਦਾ ਐੱਸ.ਸੀ. ਵਿੰਗ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਮੁੱਖ ਭੂਮਿਕਾ ਨਿਭਾਏਗਾ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਐੱਸ.ਸੀ. ਵਿੰਗ ਦੇ ਬੁਲਾਰੇ ਜਥੇਦਾਰ ਹਰਚੰਦ ਸਿੰਘ ਬੜੂੰਦੀ ਨੇ ਕਿਹਾ ਆਉਣ ਵਾਲੇ ਦਿਨਾਂ ਵਿਚ ਨੌਜਵਾਨ ਆਗੂਆਂ ਨੂੰ ਅੱਗੇ ਲਿਆਂਦਾ ਜਾਵੇਗਾ, ਪਿੰਡ ਪੱਧਰ 'ਤੇ ਨਿਯੁਕਤੀਆ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਹਰ ਬੂਥ 'ਤੇ ਗਿਆਰ੍ਹਾਂ ਮੈਂਬਰੀ ਕਮੇਟੀਆਂ ਬਣਾਈਆਂ ਜਾਣਗੀਆਂ ਤੇ ਵਰਕਰਾਂ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਿੱਧਾ ਰਾਬਤਾ ਹੋਵੇਗਾ | ਹਰ ਹਲਕੇ ਦੇ ਅਹੁਦੇਦਾਰਾਂ ਦੇ ਮੀਡੀਆ ਗਰੁੱਪ ਸਰਗਰਮ ਭੂਮਿਕਾ ਨਿਭਾਉਣਗੇ ਅਤੇ ਵਿਧਾਨ ਸਭਾ ਹਲਕਿਆਂ ਵਿਚ ਮਜ਼ਬੂਤ ਉਮੀਦਵਾਰ ਉਤਾਰੇ ਜਾਣਗੇ |
ਪਿਛਲੀ ਖ਼ਬਰ ਹਲਕਾ ਦਾਖਾ ਦੇ ਮੁੱਖ ਦਫ਼ਤਰ ਦੇ ਉਦਘਾਟਨ ਮੌਕੇ ਵਿਸ਼ਾਲ ਇਕੱਠ ਹੋਵੇਗਾ-ਦਿਓਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਮੁੱਖ ਦਫ਼ਤਰ ਦਾ ਉਦਘਾਟਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।