ਅਹਿਮਦਗੜ੍ਹ, 28 ਫਰਵਰੀ (ਰਵਿੰਦਰ ਪੁਰੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਦਾਖਾ ਦੇ ਇੰਚਾਰਜ ਸ. ਜਸਕਰਨ ਸਿੰਘ ਦਿਓਲ ਨੇ ਅੱਜ ਪਿੰਡ ਲਤਾਲਾ ਵਿਖੇ ਸੀਨੀਅਰ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ | ਜਿਸ ਮੌਕੇ 1 ਮਾਰਚ ਨੂੰ ਮੁੱਲਾਂਪੁਰ ਵਿਖੇ ਹਲਕਾ ਦਾਖਾ ਦੇ ਸ਼੍ਰੋਮਣੀ ਅਕਾਲੀ ਦੇ ਮੁੱਖ ਦਫ਼ਤਰ ਦੇ ਉਦਘਾਟਨੀ ਪ੍ਰੋਗਰਾਮ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸ. ਦਿਓਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਫ਼ਤਰ ਦਾ ਉਦਘਾਟਨ ਕਰਨਗੇ | ਜਿਸ ਮੌਕੇ ਪਾਰਟੀ ਦੇ ਹੋਰ ਸੀਨੀਅਰ ਆਗੂ ਸ਼ਾਮਿਲ ਹੋਣਗੇ | ਜਿੰਨ੍ਹਾਂ ਦਾ ਸਵਾਗਤ ਕਰਨ ਲਈ ਹਲਕਾ ਦਾਖਾ 'ਚੋਂ ਵੱਡੀ ਗਿਣਤੀ 'ਚ ਪਾਰਟੀ ਦੇ ਵਰਕਰ ਪਹੁੰਚਣਗੇ | ਸਰਕਲ ਪ੍ਰਧਾਨ ਜਥੇਦਰ ਸੁਰਿੰਦਰ ਸਿੰਘ ਲਤਾਲਾ ਦੀ ਅਗਵਾਈ ਹੇਠ ਹੋਈ ਸਰਕਲ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਵਿਚ 1 ਮਾਰਚ ਨੂੰ ਲਤਾਲਾ ਸਰਕਲ ਤੋਂ ਵਿਸ਼ਾਲ ਜੱਥਾ ਲਿਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ | ਇਸ ਮੌਕੇ ਸੀਨੀਅਰ ਆਗੂ ਅੰਮਿ੍ਤਪਾਲ ਸਿੰਘ ਖੰਡੂਰ, ਗੁਰਦੀਪ ਸਿੰਘ ਫੱਲੇਵਾਲ, ਅਮਨਾ ਸਵੱਦੀ, ਬਲਦੇਵ ਸਿੰਘ ਜੋਧਾਂ, ਸਤਵੰਤ ਸਿੰਘ ਲਤਾਲਾ, ਜਗਰੂਪ ਸਿੰਘ, ਸੁਖਵਿੰਦਰ ਸਿੰਘ ਗੱਗੂ, ਗੁਰਮੁੱਖ ਸਿੰਘ, ਗੁਰਇਕਬਾਲ ਸਿੰਘ, ਗੁਰਜੀਤ ਸਿੰਘ, ਲਵਪ੍ਰੀਤ ਸਿੰਘ ਖੰਗੂੜਾ, ਹਰਕੀਰਤ ਸਿੰਘ, ਕਰਨਜੀਤ ਸਿੰਘ ਸਨੀ, ਗੁਰਦੀਪ ਸਿੰਘ, ਦਵਿੰਦਰ ਸਿੰਘ, ਰਾਜਿੰਦਰ ਆੜ੍ਹਤੀਆ ਆਦਿ ਵਿਸ਼ੇਸ਼ ਕਰਕੇ ਹਾਜ਼ਰ ਸਨ |