ਭੂੰਦੜੀ, 28 ਫਰਵਰੀ (ਕੁਲਦੀਪ ਸਿੰਘ ਮਾਨ)-ਸਥਾਨਕ ਕਸਬਾ ਭੂੰਦੜੀ ਦੇ ਦੁਖ ਨਿਵਾਰਨ ਗੁਰਦੁਆਰਾ ਸਾਹਿਬ ਵਿਖੇ ਖੇਤੀਬਾੜੀ ਵਿਭਾਗ ਅਤੇ ਪਸਾਰ ਸਿੱਖਿਆ ਵਿਭਾਗ ਪੀ.ਏ.ਯੂ. ਲੁਧਿਆਣਾ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦੀ ਭਲਾਈ ਲਈ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ | ਇਸ ਕੈਂਪ ਦੌਰਾਨ ਪਸਾਰ ਸਿੱਖਿਆ ਵਿਭਾਗ ਦੇ ਮੁਖੀ ਡਾ: ਵਿਪਨ ਕੁਮਾਰ, ਡਾ: ਮਨਮੀਤ ਕੌਰ ਅਤੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ: ਸ਼ੇਰ ਅਜੀਤ ਸਿੰਘ ਮੰਡ ਵਲੋਂ ਕਿਸਾਨਾਂ ਨੂੰ ਸਰਕਾਰ ਵਲੋਂ ਚੱਲ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਡਾ. ਮੰਡ ਨੇ ਕਣਕ ਦੀ ਫ਼ਸਲ 'ਤੇ ਕੀੜਿਆਂ ਅਤੇ ਬਿਮਾਰੀਆਂ ਦੇ ਹਮਲਿਆਂ ਤੋਂ ਬਚਾਅ ਅਤੇ ਉਨ੍ਹਾਂ ਦੀ ਰੋਕਥਾਮ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਕਿਸਾਨਾਂ ਨੂੰ ਮਿੱਟੀ ਦੀ ਜਾਂਚ ਰਿਪੋਰਟ ਅਨੁਸਾਰ ਹੀ ਰਸਾਇਣਿਕ ਖਾਦਾਂ ਦੀ ਘੱਟ ਤੋਂ ਘੱਟ ਅਤੇ ਸੰਤੁਲਿਤ ਵਰਤੋਂ ਕਰਨ ਦੀ ਅਪੀਲ ਕੀਤੀ ਅਤੇ ਅÏਰਗੈਨਿਕ ਖੇਤੀ ਵੱਲ ਰੁਝਾਨ ਵਧਾਉਣ ਲਈ ਪ੍ਰੇਰਿਤ ਕੀਤਾ | ਫ਼ਸਲੀ ਵਿਭਿੰਨਤਾ ਤਹਿਤ ਸਮਰ ਮੂੰਗੀ ਦੀ ਬਿਜਾਈ ਕਰਨ ਦੀ ਸਲਾਹ ਵੀ ਦਿੱਤੀ ਗਈ | ਕੈਂਪ ਵਿਚ ਕਿਸਾਨਾਂ ਨੂੰ ਐਗਰੀ-ਸਟੈਕ ਸਬੰਧੀ ਆਈ.ਡੀ. ਬਣਾਉਣ ਲਈ ਜਾਗਰੂਕ ਕੀਤਾ ਗਿਆ | ਇਸਦੇ ਨਾਲ ਹੀ ਪੀ.ਐੱਮ. ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਮੌਕੇ 'ਤੇ ਹੀ ਲਾਭਪਾਤਰੀਆਂ ਦੀਆਂ ਰੁਕੀਆਂ ਕਿਸ਼ਤਾਂ ਦਾ ਸਟੇਟਸ ਚੈੱਕ ਕਰਕੇ ਪੈਂਡਿੰਗ ਦਸਤਾਵੇਜ਼ ਦਫ਼ਤਰ ਵਿਚ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ | ਡਾ. ਵਿਪਨ ਕੁਮਾਰ ਨੇ ਸਰੋਂ ਦੀ ਫ਼ਸਲ 'ਤੇ ਕੀੜਿਆਂ ਦੇ ਹਮਲੇ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਬਾਰੇ ਜਾਣਕਾਰੀ ਦਿੱਤੀ ਅਤੇ ਸਰੋਂ ਦੀ ਕਿਸਮ ਜੀ.ਐੱਸ.ਸੀ.-7 ਦੀਆਂ ਵਿਸ਼ੇਸ਼ਤਾਵਾਂ ਬਾਰੇ ਵੀ ਜਾਣੂ ਕਰਵਾਇਆ | ਫ਼ਸਲੀ ਵਿਭਿੰਨਤਾ ਅਧੀਨ ਮੂੰਗੀ ਦੀ ਕਿਸਮ ਐੱਸ.ਐੱਮ.ਐੱਲ.-1827 ਦਾ ਡੈਮੋ ਵੀ ਦਿੱਤਾ ਗਿਆ | ਡਾ. ਮਨਮੀਤ ਕੌਰ ਨੇ ਕਿਸਾਨਾਂ ਨੂੰ ਘਰੇਲੂ ਬਗੀਚੀ ਤਿਆਰ ਕਰਨ ਅਤੇ ਪੋਸ਼ਣ ਬਾਗਬਾਨੀ ਦੀ ਮਹੱਤਤਾ ਬਾਰੇ ਸਮਝਾਇਆ | ਮਾਨਵ ਵਿਕਾਸ ਸੰਸਥਾ ਵਲੋਂ ਹਰਲੀਨ ਕੌਰ ਨੇ ਵੀ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ਡਾ. ਜਗਦੇਵ ਸਿੰਘ, ਲਖਵਿੰਦਰ ਸਿੰਘ, ਸਰਪੰਚ ਕੋਮਲਜੀਤ ਸਿੰਘ ਗਰੇਵਾਲ, ਪ੍ਰਭਪ੍ਰੀਤ ਸਿੰਘ ਸਿਵੀਆ, ਅਮਿਤਪਾਲ ਸਿੰਘ, ਮਨਜਿੰਦਰ ਸਿੰਘ, ਕੁਲਵਿੰਦਰ ਸਿੰਘ, ਦਲਜਿੰਦਰ ਸਿੰਘ ਚੀਮਾਂ, ਮਨਵੀਰ ਸਿੰਘ, ਗੁਰਜੀਤ ਸਿੰਘ ਮੰਤਰੀ, ਇੰਦਰਜੀਤ ਸਿੰਘ ਲੀਹਾਂ, ਅਮਰੀਕ ਸਿੰਘ, ਦਰਸਨ ਸਿੰਘ, ਸੀਨੀਅਰ ਕਿਸਾਨ ਕਰਤਿੰਦਰ ਸਿੰਘ ਸਿੰਗਪੁਰਾ, ਗੁਰਮਿੰਦਰ ਸਿੰਘ ਰਾਜੂ, ਕਿਸਾਨ ਮਿੱਤਰ ਬਲਜਿੰਦਰ ਸਿੰਘ, ਹਰਬੰਸ ਸਿੰਘ ਕਾਉਂਕੇ ਵਾਲੇ, ਜਗਤਾਰ ਸਿੰਘ ਭੰਗੂ, ਸਾਬਕਾ ਸੈਨਿਕ ਬਲਵੀਰ ਸਿੰਘ, ਪਾਲ ਸਿੰਘ, ਹਰਨੇਕ ਸਿੰਘ, ਬਲਵੰਤ ਸਿੰਘ, ਡਾ. ਲਖਵੀਰ ਸਿੰਘ ਲੱਖਾ, ਬਲਦੇਵ ਸਿੰਘ ਹਾਂਸ, ਹਰਮਿੰਦਰ ਸਿੰਘ ਚੀਮਾਂ, ਡਾ. ਜਗਦੇਵ ਸਿੰਘ ਕੌਲ, ਮਲਕੀਤ ਸਿੰਘ, ਕੁਲਦੀਪ ਸਿੰਘ, ਪ੍ਰੀਤਮ ਸਿੰਘ, ਸਿੰਦਰਪਾਲ ਸਿੰਘ, ਮਲਕੀਤ ਸਿੰਘ ਫੋਰਮੈਨ, ਸਾਬਕਾ ਸੈਨਿਕ ਰਛਪਾਲ ਸਿੰਘ, ਸਤਪਾਲ ਸਿੰਘ ਪੰਚ, ਸੁਖਜੀਤ ਸਿੰਘ ਪੰਚ, ਜਗਰਾਜ ਸਿੰਘ ਰਾਮੇਵਾਲੇ ਅਤੇ ਹੋਰ ਇਲਾਕਾ ਵਾਸੀ ਹਾਜ਼ਰ ਸਨ | ਕੈਂਪ ਦੌਰਾਨ ਕਿਸਾਨਾਂ ਨੇ ਖੇਤੀ ਸੰਬੰਧੀ ਵੱਖ-ਵੱਖ ਮਸਲਿਆਂ 'ਤੇ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਆਪਣੀਆਂ ਸ਼ੰਕਾਵਾਂ ਦਾ ਨਿਵਾਰਨ ਕਰਵਾਇਆ |