20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਭਾਜਪਾ ਦੀ ਕਿੱਲੀ ਚਾਹਲਾਂ (ਮੋਗਾ) ਰੈਲੀ ਹੋਣ ਸਬੰਧੀ ਜਗਰਾਉਂ ਵਿਖ਼ੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ

ਅਜੀਤ ਡੈਸਕ 01-03-2026
ਜਗਰਾਉਂ, 28 ਫਰਵਰੀ (ਵਿਨੋਦ ਕੁਮਾਰ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਕਿੱਲੀ ਚਾਹਲਾਂ (ਮੋਗਾ) ਵਿਖੇ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਸਬੰਧੀ ਜਗਰਾਉਂ ਵਿਖੇ ਭਾਜਪਾ ਦੀ ਸਟੇਟ ਮਹਿਲਾ ਆਗੂ ਰਾਸ਼ੀ ਅਗਰਵਾਲ ਮੀਤ ਪ੍ਰਧਾਨ ਪ੍ਰਦੇਸ਼ ਮਹਿਲਾ ਮੋਰਚਾ ਨੇ ਜ਼ਿਲ੍ਹਾ ਜਗਰਾਉਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ | ਇਸ ਰੈਲੀ ਨੂੰ ਸੰਬੋਧਨ ਕਰਨ ਲਈ ਦੇਸ਼ ਦੇ ਮਾਣਯੋਗ ਗ੍ਰਹਿ ਮੰਤਰੀ ਅਮਿਤ ਸ਼ਾਹ ਆ ਰਹੇ ਹਨ | ਇਸ ਮੌਕੇ ਰਾਸ਼ੀ ਅਗਰਵਾਲ ਨੇ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ 14 ਮਾਰਚ ਨੂੰ ਮੋਗਾ ਨੇੜੇ ਪਿੰਡ ਕਿੱਲੀ ਚਾਹਲਾਂ ਵਿਖੇ ਬਦਲਾਅ ਰੈਲੀ ਕੀਤੀ ਜਾ ਰਹੀ ਹੈ | ਜਿਸ ਸਬੰਧ ਵਿਚ ਵਰਕਰਾਂ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਗਰਾਉਂ ਦੇ ਪ੍ਰਧਾਨ ਡਾ. ਰਾਜਿੰਦਰ ਸ਼ਰਮਾ ਦੀ ਅਗਵਾਈ ਵਿਚ ਜ਼ਿਲ੍ਹੇ ਅਤੇ ਸਰਕਲਾਂ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਜਿਸ ਵਿਚ ਰੈਲੀ ਨੂੰ ਸਫ਼ਲ ਕਰਨ ਲਈ ਭਾਜਪਾ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਰਜਿੰਦਰ ਸ਼ਰਮਾ ਨੇ ਦੱਸਿਆ ਕਿ ਭਾਜਪਾ ਵਲੋਂ ਜ਼ਿਲ੍ਹਾ ਜਗਰਾਉਂ ਵਲੋਂ ਰੈਲੀ ਦੀ ਸਫ਼ਲਤਾ ਲਈ ਸਰਕਲ ਪੱਧਰ ਤੱਕ ਮੀਟਿੰਗਾਂ ਕਰਕੇ ਵਰਕਰਾਂ ਨੂੰ ਰੈਲੀ ਵਿਚ ਜਾਣ ਲਈ ਲਾਮਬੰਦ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੌਜੂਦਾ ਹਲਾਤਾਂ ਬਾਰੇ ਭਾਜਪਾ ਦੀ ਹਾਈ ਕਮਾਂਡ ਦੀ ਲੀਡਰਸ਼ਿਪ ਵਰਕਰਾਂ ਨੂੰ ਰੈਲੀ ਵਿਚ ਜਾਣੂ ਕਰਵਾਵੇਗੀ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੁਮੀਤ ਅਰੋੜਾ, ਐੱਮ.ਸੀ. ਸਤੀਸ਼ ਕੁਮਾਰ ਪੱਪੂ, ਟੋਨੀ ਵਰਮਾ, ਨਵਨੀਤ ਗੁਪਤਾ, ਰਾਜਪਾਲ ਜੈਨ, ਅਨਿਲ ਕੁਮਾਰ ਸੈਂਟੀ, ਗੌਰਵ ਗੁਪਤਾ, ਅਸ਼ੀਸ਼ ਗੁਪਤਾ, ਸੋਰਵ ਗਰਗ, ਸੁਰੇਸ਼ ਗਰਗ, ਅਮਿਤ ਸ਼ਰਮਾ, ਡਾ: ਨਿਰਮਲ ਭੁੱਲਰ, ਰਜਨੀਸ਼ ਸ਼ਰਮਾ, ਮਹਿੰਦਰ ਵਰਮਾ, ਪੰਡਤ ਰਾਮ ਚੰਦਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੇਜਰੀਵਾਲ ਅਤੇ ਸਿਸੋਦੀਆ ਦੇ ਬਰੀ ਹੋਣ ਨਾਲ ਸੱਚ ਦੀ ਜਿੱਤ ਹੋਈ-ਕੋਆਰਡੀਨੇਟਰ ਥਿੰਦ ਅਗਲੀ ਖ਼ਬਰ ਭੂੰਦੜੀ 'ਚ ਕਿਸਾਨਾਂ ਲਈ ਜਾਗਰੂਕਤਾ ਕੈਂਪ ਲਗਾਇਆ • ਮਾਹਿਰਾਂ ਨੇ ਸਰਕਾਰੀ ਸਕੀਮਾਂ ਅਤੇ ਫ਼ਸਲ ਸੰਭਾਲ ਬਾਰੇ ਦਿੱਤੀ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।