20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕੇਜਰੀਵਾਲ ਅਤੇ ਸਿਸੋਦੀਆ ਦੇ ਬਰੀ ਹੋਣ ਨਾਲ ਸੱਚ ਦੀ ਜਿੱਤ ਹੋਈ-ਕੋਆਰਡੀਨੇਟਰ ਥਿੰਦ

ਅਜੀਤ ਡੈਸਕ 01-03-2026
ਜਗਰਾਉਂ, 28 ਫਰਵਰੀ (ਵਿਨੋਦ ਕੁਮਾਰ)-ਚਰਚਿਤ ਸ਼ਰਾਬ ਘੁਟਾਲੇ ਮਾਮਲੇ 'ਚ ਮਾਣਯੋਗ ਅਦਾਲਤ ਵਲੋਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਨਾਲ ਆਮ ਆਦਮੀ ਪਾਰਟੀ ਅਤੇ ਸੱਚ ਦੀ ਜਿੱਤ ਹੋਈ ਹੈ ਅਤੇ ਭਾਜਪਾ ਦਾ ਝੂਠ ਲੋਕਾਂ ਸਾਹਮਣੇ ਆਇਆ ਹੈ | ਇਹ ਪ੍ਰਗਟਾਵਾ 'ਆਪ' ਦੇ ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਵਿੱਕੀ ਥਿੰਦ ਨੇ ਕਰਦਿਆਂ ਕਿਹਾ ਕਿ ਭਾਜਪਾ ਵਲੋਂ ਆਮ ਆਦਮੀ ਪਾਰਟੀ ਨੂੰ ਦਬਾਉਣ ਲਈ ਕੇਜਰੀਵਾਲ ਅਤੇ ਸਿਸੋਦੀਆ 'ਤੇ ਝੂਠਾ ਭਿ੍ਸ਼ਟਾਚਾਰ ਦਾ ਮਾਮਲਾ ਦਰਜ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਅਦਾਲਤ ਵਲੋਂ ਇਸ ਮਾਮਲੇ 'ਚ ਕਲੀਨ ਚਿੱਟ ਮਿਲਣ ਨਾਲ ਭਾਜਪਾ ਦੇ ਝੂਠ ਦਾ ਪਰਦਾਫਾਸ ਹੋਇਆ ਹੈ | ਕੋਆਰਡੀਨੇਟਰ ਥਿੰਦ ਨੇ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਹਮੇਸ਼ਾਂ ਸੱਚ ਅਤੇ ਇਮਾਨਦਾਰੀ ਦੀ ਰਾਜਨੀਤੀ ਕੀਤੀ ਗਈ ਹੈ, ਪਰ ਭਾਜਪਾ ਨੇ ਸਿਆਸੀ ਬਦਲਾਖੋਰੀ ਤਹਿਤ ਕੇਜਰੀਵਾਲ ਅਤੇ ਸਿਸੋਦੀਆ ਨੂੰ ਬਦਨਾਮ ਕਰਨ ਲਈ ਭਿ੍ਸ਼ਟਾਚਾਰ ਦੇ ਮਾਮਲੇ 'ਚ ਉਲਝਾਇਆ ਗਿਆ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਹੀ ਭਿ੍ਸ਼ਟਾਚਾਰ ਨੂੰ ਖ਼ਤਮ ਕਰਨਾ ਅਤੇ ਇਮਾਨਦਾਰੀ ਨਾਲ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ |
ਪਿਛਲੀ ਖ਼ਬਰ ਬੇਟ ਇਲਾਕੇ 'ਚੋਂ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਬਰਨਾਲਾ ਰੈਲੀ 'ਚ ਸ... ਅਗਲੀ ਖ਼ਬਰ ਭਾਜਪਾ ਦੀ ਕਿੱਲੀ ਚਾਹਲਾਂ (ਮੋਗਾ) ਰੈਲੀ ਹੋਣ ਸਬੰਧੀ ਜਗਰਾਉਂ ਵਿਖ਼ੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।