ਸਿੱਧਵਾਂ ਬੇਟ, 28 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਦੀ ਅਗਵਾਈ ਅਤੇ ਹਲਕਾ ਇੰਚਾਰਜ ਕੈਪਟਨ ਸੰਦੀਪ ਸੰਧੂ ਦੀ ਪ੍ਰੇਰਣਾਂ 'ਤੇ ਪਾਰਟੀ ਵਰਕਰਾਂ ਦਾ ਇਕ ਵੱਡਾ ਕਾਫ਼ਲਾ ਮਨਰੇਗਾ ਮਜ਼ਦੂਰਾਂ ਦੇ ਹੱਕ ਵਿਚ ਅਤੇ ਮਾਨ ਸਰਕਾਰ ਦੀਆਂ ਧੱਕੇਸ਼ਾਹੀਆਂ ਦੇ ਵਿਰੋਧ ਵਿਚ ਬਰਨਾਲਾ ਵਿਖੇ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਸ਼ਾਮਿਲ ਹੋਣ ਲਈ ਕਸਬਾ ਸਿੱਧਵਾਂ ਬੇਟ ਵਿਚੋਂ ਰਵਾਨਾ ਹੋਇਆ | ਇਸ ਮੌਕੇ ਚੇਅਰਮੈਨ ਸਿੱਧਵਾਂ ਅਤੇ ਹੋਰ ਆਗੂਆਂ ਨੇ ਆਖਿਆ ਕਿ ਜਿਸ ਤਰ੍ਹਾਂ ਕੇਂਦਰ ਦੀ ਮੋਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੱਬੇ ਕੁਚਲੇ ਲੋਕਾਂ ਨੂੰ ਹੋਰ ਦੱਬਣ 'ਤੇ ਤੁਲੀ ਹੋਈ ਹੈ ਉਸ ਨਾਲ ਮਨਰੇਗਾ ਮਜ਼ਦੂਰਾਂ ਵਿਚ ਭਾਰੀ ਰੋਸ ਅਤੇ ਚਿੰਤਾ ਪ੍ਰਗਟ ਕੀਤੀ ਜਾ ਰਹੀ ਹੈ | ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਨੇ ਦੇਸ਼ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਮਿਹਨਤਕਸ਼ ਲੋਕਾਂ ਦੀ ਬਾਂਹ ਨਹੀਂ ਛੱਡੀ ਅਤੇ ਹੁਣ ਵੀ ਪਾਰਟੀ ਵਲੋਂ ਸੂਬੇ ਭਰ ਵਿਚ ਕੀਤੀਆਂ ਜਾ ਰਹੀਆਂ ਰੈਲੀਆਂ ਦੀ ਬਦੌਲਤ ਦੋਹਾਂ ਸਰਕਾਰਾਂ ਨੂੰ ਸੋਚਣਾ ਹੋਵੇਗਾ ਅਤੇ ਮਨਰੇਗਾਂ ਮਜ਼ਦੂਰਾਂ ਖ਼ਿਲਾਫ਼ ਲਏ ਜਾ ਰਹੇ ਫ਼ੈਸਲੇ ਬਦਲਣੇ ਪੈਣਗੇ | ਠੇਕੇਦਾਰ ਸਿੱਧਵਾਂ ਨੇ ਮਾਨ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਫੇਲ੍ਹ ਸਾਬਤ ਹੋਈ ਸਰਕਾਰ ਦੱਸਦੇ ਹੋਏ ਆਖਿਆ ਕਿ ਇਸ ਸਰਕਾਰ ਵਿਚ ਨਿੱਤ ਦਿਨ ਹੋ ਰਹੀਆਂ ਵਾਰਦਾਤਾਂ ਅਤੇ ਕਤਲੇਆਮ ਦੀ ਬਦੌਲਤ ਲੋਕਾਂ ਵਿਚ ਡਰ ਦਾ ਮਾਹੌਲ ਸਾਫ਼ ਵਿਖਾਈ ਦੇ ਰਿਹਾ ਹੈ | ਲੋਕ ਇਸ ਸਰਕਾਰ ਨੂੰ ਚੱਲਦਾ ਕਰਨ ਅਤੇ 2027 ਵਿਚ ਮੁੜ ਕਾਂਗਰਸ ਦੀ ਸਰਕਾਰ ਬਣਾਉਣ ਲਈ ਫ਼ੈਸਲਾ ਕਰ ਚੁੱਕੇ ਹਨ | ਇਸ ਮੌਕੇ ਸਾਬਕਾ ਸਰਪੰਚ ਪਰਮਜੀਤ ਸਿੰਘ ਪੱਪੀ, ਚਰਨਜੀਤ ਸਿੰਘ, ਰਿਟਾ: ਪਟਵਾਰੀ ਰਵਿੰਦਰ ਸਿੰਘ, ਗੁਰਮੀਤ ਸਿੰਘ ਬੋਪਾਰਾਏ, ਗੁਰਪ੍ਰਤਾਪ ਸਿੰਘ, ਬਾਬੂ ਬਾਂਸਲ, ਰੇਸ਼ਮ ਸਿੰਘ ਸਿੱਧੂ, ਹਰਵਿੰਦਰ ਸਿੰਘ ਭੈਣੀ, ਬੱਬੂ ਕਲਸੀ, ਸਾਬਕਾ ਸਰਪੰਚ ਪਰਮਜੀਤ ਕੌਰ, ਨਿਰਮਲ ਸਿੰਘ ਗੱਗ ਕਲਾਂ, ਜਸਵਿੰਦਰ ਸਿੰਘ, ਦਿਲਬਾਗ ਸਿੰਘ ਚੰਦੀ, ਅਸੋਕ ਸੇਰੇਵਾਲ, ਲਛਮਣ ਸਿੰਘ ਚੌਧਰੀ, ਜਸਪ੍ਰੀਤ ਸਿੰਘ ਜੱਸੀ, ਜਸਵਿੰਦਰ ਸਿੰਘ, ਹਰਵਿੰਦਰ ਸਿੰਘ ਢਿੱਲੋਂ, ਗੁਰਦੀਪ ਸਿੰਘ ਖੈਹਿਰਾ, ਜਸਪਾਲ ਸਿੰਘ, ਗੁਰਮੀਤ ਸਿੰਘ, ਦਰਸ਼ਨ ਸਿੰਘ, ਪਿ੍ੰਸ ਸਿੱਧਵਾਂ, ਸੈਰੀ ਸਿੱਧਵਾਂ, ਰਜੇਸ਼ ਕੁਮਾਰ, ਮਲਕੀਤ ਸਿੰਘ, ਕਾਲਾ ਹਲਵਾਈ, ਦਰਸ਼ਨ ਸਿੰਘ ਗਿੱਦੜਵਿੰਡੀ, ਪੁਨੀਤ ਸਿੱਧਵਾਂ, ਰੂਬੀ ਸਿੱਧਵਾਂ, ਰਕੇਸ਼ ਕੁਮਾਰ, ਲਾਲ ਸਿੰਘ, ਅਭੀ ਕੰਡਾ, ਪ੍ਰੀਤਮ ਸਿੰਘ, ਜੀਤ ਸਿੰਘ ਸਮੇਤ ਕਈ ਹੋਰ ਪਾਰਟੀ ਵਰਕਰ ਕਾਫ਼ਲੇ ਵਿਚ ਰਵਾਨਾ ਹੋਏ |