ਜਗਰਾਉਂ, 28 ਫਰਵਰੀ (ਵਿਨੋਦ ਕੁਮਾਰ)-ਸ਼ਿਵਾਲਿਕ ਮਾਡਲ ਸਕੂਲ ਵਿਚ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਸਾਦਾ ਸਮਾਰੋਹ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸਦਾ ਮੁੱਖ ਉਦੇਸ਼ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਛੇਵੀਂ ਕਲਾਸ ਵਿਚ ਪ੍ਰਵੇਸ਼ ਕਰਨ ਲਈ ਅੱਗੇ ਵਧਾਉਣਾ ਸੀ | ਪ੍ਰੋਗਰਾਮ ਦੀ ਸ਼ੁਰੂਆਤ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਕੀਤੀ ਗਈ | ਵਿਦਿਆਰਥੀਆਂ ਨੇ ਕਵਿਤਾਵਾਂ ਰਾਹੀਂ ਆਪਣੇ ਮਨ ਦੇ ਭਾਵ ਸਾਰਿਆਂ ਸਾਹਮਣੇ ਰੱਖੇ | ਸਟੇਜ਼ ਦਾ ਸੰਚਾਲਨ ਮੀਤ ਵਰਮਾ ਅਤੇ ਅਰਮਾਨ ਦੁਆਰਾ ਬਹੁਤ ਵਧੀਆ ਢੰਗ ਨਾਲ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਬੱਚਿਆਂ ਵਲੋਂ ਸੋਲੋ ਡਾਂਸ, ਕੋਰੀਓਗ੍ਰਾਫੀ ਦੇ ਨਾਲ-ਨਾਲ ਪ੍ਰਾਚੀ ਤੇ ਸਿ੍ਸ਼ਟੀ ਦੁਆਰਾ ਭਾਵਪੂਰਨ ਭਾਸ਼ਣ ਅਤੇ ਅੰਮਿ੍ਤਵੀਰ ਦੁਆਰਾ ਕਵਿਤਾ ਗਾਈ ਗਈ | ਰੋਮਾਂਚਕ ਖੇਡ ਪ੍ਰਤੀਯੋਗਿਤਾ ਵਿਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਪ੍ਰੀ ਪ੍ਰਾਈਮਰੀ ਤੋਂ ਲੈ ਕੇ ਪੰਜਵੀਂ ਕਲਾਸ ਤੱਕ ਦੇ ਅਨੁਭਵ, ਗਿਆਨ ਅਤੇ ਖੂਬਸੂਰਤ ਪਲਾਂ ਰਾਹੀਂ ਆਪਣੇ ਮਨ ਦੇ ਭਾਵ ਅਧਿਆਪਕਾਂ ਸਾਹਮਣੇ ਰੱਖੇ | ਸਕੂਲ ਦੀ ਪਿ੍ੰਸੀਪਲ ਮੈਡਮ ਨੀਲਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀ ਸਾਡੇ ਦੇਸ਼ ਦੀ ਅਨਮੋਲ ਵਿਰਾਸਤ ਹਨ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ | ਉੱਪ ਪ੍ਰਧਾਨ ਇਸ਼ਿਤਾ ਗੁਪਤਾ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਜ਼ਿੰਦਗੀ ਵਿਚ ਨਿਰੰਤਰ ਕੋਸ਼ਿਸ਼ ਕਰਦੇ ਹੋਏ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭੋਜਨ ਦਾ ਆਨੰਦ ਲਿਆ |