20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਖ਼ਾਲਸਾ ਕਾਲਜ ਫ਼ਾਰ ਵੁਮੈਨ ਸਿੱਧਵਾਂ ਦੇ ਬੀ.ਸੀ.ਏ. ਸਮੈਸਟਰ ਪੰਜਵੇਂ ਦਾ ਯੂਨੀਵਰਸਿਟੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 01-03-2026
ਚੌਂਕੀਮਾਨ, 28 ਫਰਵਰੀ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵੁਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ: ਸਤਿੰਦਰ ਕੌਰ ਦੀ ਯੋਗ ਅਗਵਾਈ ਅਧੀਨ ਬੀ.ਸੀ.ਏ. ਭਾਗ ਤੀਜਾ (ਸਮੈਸਟਰ ਪੰਜਵਾਂ) ਯੂਨੀਵਰਸਿਟੀ ਇਮਤਿਹਾਨਾਂ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥਣ ਪਵਨਪ੍ਰੀਤ ਕੌਰ ਨੇ 90.75 ਫ਼ੀਸਦੀ ਅੰਕ ਹਾਸਲ ਕਰਦਿਆਂ ਪਹਿਲਾ ਸਥਾਨ, ਜੈਸਮੀਨ ਕੌਰ ਨੇ 83.5 ਫ਼ੀਸਦੀ ਅੰਕ ਹਾਸਲ ਕਰਦਿਆਂ ਦੂਸਰਾ ਸਥਾਨ ਅਤੇ ਅਨਮੋਲਪ੍ਰੀਤ ਕੌਰ ਨੇ 82.55 ਫ਼ੀਸਦੀ ਅੰਕ ਪ੍ਰਾਪਤ ਕਰਦਿਆਂ ਕਾਲਜ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ | ਸੰਸਥਾ ਦੇ ਪਿ੍ੰਸੀਪਲ ਡਾ: ਸਤਿੰਦਰ ਕੌਰ ਨੇ ਵਿਦਿਆਰਥਣ ਨੂੰ ਵਧੀਆ ਅੰਕ ਪ੍ਰਾਪਤ ਲਈ ਮੁਬਾਰਕਬਾਦ ਦਿੱਤੀ | ਕੰਪਿਊਟਰ ਸਾਇੰਸ ਵਿਭਾਗ ਦੇ ਫੈਕਲਟੀ ਮੈਂਬਰਾਂ ਨੂੰ ਮਿਹਨਤ ਕਰਨ ਅਤੇ ਯੋਗ ਅਗਵਾਈ ਕਰਨ ਲਈ ਸ਼ਲਾਘਾ ਕੀਤੀ | ਉਨ੍ਹਾਂ ਵਿਦਿਆਰਥਣਾਂ ਦੇ ਵਧੀਆ ਨਤੀਜਿਆਂ ਲਈ ਵਧਾਈ ਦਿੱਤੀ ਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹੇ ਨਤੀਜੇ ਵਿਦਿਆਰਥਣਾਂ ਦੇ ਮਾਪਿਆਂ ਦੇ ਨਾਲ-ਨਾਲ ਸੰਸਥਾ ਦਾ ਨਾਮ ਵੀ ਰੌਸ਼ਨ ਕਰਦੇ ਹਨ |
ਪਿਛਲੀ ਖ਼ਬਰ ਐੱਸ.ਆਰ. ਕਲੇਰ ਦੀ ਪ੍ਰੇਰਨਾ 'ਤੇ ਸਮਾਜ ਸੇਵੀ ਪ੍ਰਵਾਸੀ ਭਾਰਤੀ ਭੁਪਿੰਦਰ ਸਿੰਘ ਭਿੰਦਾ ਨੇ ਸਰਕਾਰੀ ਸਕੂਲ ਗਿੱਦੜਵਿੰਡੀ ਦੀ... ਅਗਲੀ ਖ਼ਬਰ ਮਹਾਂਪ੍ਰਗਿਆ ਸਕੂਲ 'ਚ ਪ੍ਰੀ-ਪ੍ਰਾਇਮਰੀ ਵਿਦਿਆਰਥੀਆਂ ਦਾ ਗ੍ਰੈਜੂਏਸ਼ਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।