ਚੌਂਕੀਮਾਨ, 28 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਸਵੱਦੀ ਕਲਾਂ ਵਿਖੇ 'ਆਪ' ਆਗੂ ਸਮਾਜ ਸੇਵੀ ਗੁਰਸੇਵਕ ਸਿੰਘ ਤੂਰ ਸਵੱਦੀ ਦੇ ਗ੍ਰਹਿ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ ਤੇ ਯੂਥ ਪ੍ਰਧਾਨ ਜਸਵੀਰ ਸਿੰਘ ਧਾਲੀਵਾਲ (ਚੌਂਕੀਮਾਨ) ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਪਿੰਡ ਦੇ ਸਰਪੰਚ ਜਗਦੀਪ ਸਿੰਘ ਖ਼ਾਲਸਾ ਸਵੱਦੀ, ਮਾ: ਅਵਤਾਰ ਸਿੰਘ ਬਿੱਲੂ ਵਲੈਤੀਆ ਸਵੱਦੀ ਤੇ ਬਲਾਕ ਪ੍ਰਧਾਨ ਸਤਵਿੰਦਰ ਸਿੰਘ ਕੋਨੀ ਸਵੱਦੀ ਦੀ ਅਗਵਾਈ ਵਿਚ ਇਕੱਠੇ ਹੋਏ ਪੰਚਾਇਤ ਮੈਂਬਰਾਂ ਤੇ ਪਤਵੰਤੇ ਸੱਜਣਾਂ ਨਾਲ ਪਿੰਡ ਦੇ ਵਿਕਾਸ ਤੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਵਿਚਾਰਾਂ ਕੀਤੀਆਂ | ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਤੇ ਲੋਕ ਵੀ ਸਰਕਾਰ ਦੀ ਹੁਣ ਤੱਕ ਦੀ ਕਾਰਗੁਜਾਰੀ ਤੋਂ ਸੰਤਸ਼ੁਟ ਹਨ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਤੋਂ ਸੂਬੇ ਦੀ ਵਾਗਡੋਰ 'ਆਪ' ਨੂੰ ਸੌਂਪਣਾ ਚਾਹੁੰਦੇ ਹਨ | ਇਸ ਮੌਕੇ ਸਰਪੰਚ ਜਗਦੀਪ ਸਿੰਘ ਖ਼ਾਲਸਾ ਸਵੱਦੀ, ਬਲਾਕ ਪ੍ਰਧਾਨ ਸਤਵਿੰਦਰ ਸਿੰਘ ਕੋਨੀ ਸਵੱਦੀ ਤੇ ਮਾ: ਅਵਤਾਰ ਸਿੰਘ ਬਿੱਲੂ ਵਲੈਤੀਆ ਸਵੱਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਵਿਚੋਂ ਬੇਰੁਜ਼ਗਾਰੀ, ਭਿ੍ਸ਼ਟਾਚਾਰ, ਰਿਸ਼ਵਤਖੋਰੀ ਸਮੇਤ ਨਸ਼ਾ ਤੇ ਗੈਂਗਸਟਰਾਂ ਨੂੰ ਖ਼ਤਮ ਕਰਕੇ ਪੰਜਾਬ ਨੂੰ ਮੁੜ ਤੋਂ ਸੋਨੇ ਦੀ ਚਿੜੀ ਬਣਾਉਣ ਲਈ ਅਹਿਮ ਕਦਮ ਪੁੱਟੇ ਹਨ ਜਿੰਨ੍ਹਾਂ ਵਿਚ ਸਰਕਾਰ ਕਾਮਯਾਬ ਵੀ ਹੋਈ ਤੇ ਲੋਕ ਵੀ ਸਰਕਾਰ ਤੋਂ ਖੁਸ਼ ਹਨ ਤੇ ਇਸ ਦੇ ਨਾਲ ਸਰਕਾਰ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਪੰਚਾਇਤਾਂ ਨੂੰ ਫੰਡਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ | ਇਸ ਮੌਕੇ ਸਮਾਜ ਸੇਵੀ ਗੁਰਸੇਵਕ ਸਿੰਘ ਤੂਰ ਸਵੱਦੀ ਨੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ ਤੇ ਯੂਥ ਪ੍ਰਧਾਨ ਜਸਵੀਰ ਸਿੰਘ ਧਾਲੀਵਾਲ ਦਾ ਪਿੰਡ ਪਹੁੰਚਣ 'ਤੇ ਧੰਨਵਾਦ ਕੀਤਾ ਤੇ ਕਿਹਾ ਕਿ ਹਲਕੇ ਦਾਖੇ ਵਿਚ ਹਲਕਾ ਇੰਚਾਰਜ ਡਾ: ਕੰਵਲ ਨੈਨ ਸਿੰਘ ਕੰਗ ਦੀ ਅਗਵਾਈ ਵਿਚ ਹਲਕੇ ਦੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ ਤੇ ਨਾਲ ਹੀ ਅਨੇਕਾਂ ਵਿਕਾਸ ਕਾਰਜ ਪਿੰਡਾਂ ਵਿਚ ਚੱਲ ਰਹੇ ਹਨ | ਇਸ ਮੌਕੇ ਬਲਵੰਤ ਸਿੰਘ ਫੌਜੀ, ਸੁਖਦਰਸ਼ਨ ਸਿੰਘ, ਮਹਿੰਦਰ ਸਿੰਘ, ਸੈਕਟਰੀ ਨਿਰਮਲ ਸਿੰਘ, ਨੰਬਰਦਾਰ ਬਲਜੀਤ ਸਿੰਘ ਆਦਿ ਹਾਜ਼ਰ ਸਨ |