20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਹਰਭਜਨ ਮਾਨ ਨੇ ਖੰਨਾ ਦੇ ਦੁਸਹਿਰਾ ਗਰਾੳਾੂਡ 'ਚ ਸਰੋਤਿਆਂ ਨੂੰ ਕੀਲਿਆ

ਅਜੀਤ ਡੈਸਕ 01-03-2026
ਖੰਨਾ, 28 ਫਰਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਦੁਸਹਿਰਾ ਗਰਾੳਾੂਡ ਵਿੱਚ ਚੱਲ ਰਹੇ ਪੰਜਾਬ ਸਖੀ ਸ਼ਕਤੀ ਮੇਲਾ 2026 ਨੇ ਸਿਰਫ਼ ਮਨੋਰੰਜਨ ਹੀ ਨਹੀਂ ਦਿੱਤਾ, ਸਗੋਂ ਪੰਜਾਬੀ ਸਭਿਆਚਾਰ, ਵਿਰਸੇ ਅਤੇ ਜੀਵਨ ਮੁੱਲਾਂ ਦੀ ਵੀ ਖ਼ੂਬਸੂਰਤ ਤਸਵੀਰ ਪੇਸ਼ ਕੀਤੀ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਯੋਗ ਅਗਵਾਈ ਹੇਠ ਲੱਗੇ ਇਸ ਮੇਲੇ ਨੇ ਲੋਕਾਂ ਨੂੰ ਆਪਣੀਆਂ ਜੜਾਂ ਨਾਲ ਜੋੜਨ ਦਾ ਅਨੋਖਾ ਮੌਕਾ ਦਿੱਤਾ | ਹਰ ਰਾਤ ਪੰਜਾਬੀ ਸੰਗੀਤ ਦੇ ਪ੍ਰਸਿੱਧ ਕਲਾਕਾਰ ਆਪਣੀ ਗਾਇਕੀ ਨਾਲ ਦਰਸ਼ਕਾਂ ਦੇ ਦਿਲ ਜਿੱਤ ਰਹੇ ਹਨ ਅਤੇ ਮੇਲੇ ਦਾ ਮਾਹੌਲ ਰੌਣਕਾਂ ਨਾਲ ਭਰਿਆ ਹੋਇਆ ਹੈ | ਸ਼ੁੱਕਰਵਾਰ ਦੀ ਰਾਤ ਨੂੰ ਮੰਚ 'ਤੇ ਪ੍ਰਸਿੱਧ ਪੰਜਾਬੀ ਗਾਇਕ ਹਰਭਜਨ ਸਿੰਘ ਮਾਨ ਨੇ ਜਿਵੇਂ ਹੀ ਆਪਣੀ ਆਵਾਜ਼ ਦਾ ਜਾਦੂ ਬਿਖੇਰਿਆ, ਪੂਰਾ ਦੁਸਹਿਰਾ ਗਰਾਊਾਡ ਤਾਲੀਆਂ ਅਤੇ ਸਿਫ਼ਤਾਂ ਨਾਲ ਗੂੰਜ ਉੱਠਿਆ | ਉਨ੍ਹਾਂ ਨੇ ਇੱਕ ਤੋਂ ਇੱਕ ਮਸ਼ਹੂਰ ਗੀਤ ਗਾ ਕੇ ਹਜ਼ਾਰਾਂ ਦੀ ਗਿਣਤੀ ਵਿੱਚ ਮੌਜੂਦ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ | ਜਿੰਨਾ ਸਮਾਂ ਉਹ ਸਟੇਜ 'ਤੇ ਰਹੇ, ਲੋਕ ਹਰ ਬੋਲ ਨੂੰ ਬੜੀ ਗੰਭੀਰਤਾ ਨਾਲ ਸੁਣਦੇ ਰਹੇ ਅਤੇ ਸਾਰਾ ਮਾਹੌਲ ਸਭਿਆਚਾਰਕ ਰੰਗ ਵਿੱਚ ਰੰਗਿਆ ਰਿਹਾ | ਹਰਭਜਨ ਸਿੰਘ ਮਾਨ ਨੇ ਸਿਰਫ਼ ਗਾਇਕੀ ਹੀ ਨਹੀਂ ਕੀਤੀ, ਸਗੋਂ ਦਰਸ਼ਕਾਂ ਨੂੰ ਜੀਵਨ ਜਿਉਣ ਦੀ ਕਲਾ ਵੀ ਸਿਖਾਈ | ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅਸੀਂ ਆਪਣਾ ਸਭਿਆਚਾਰ ਅਤੇ ਵਿਰਸਾ ਸੰਭਾਲ ਕੇ ਰੱਖੀਏ, ਕਿਉਂਕਿ ਇਹੀ ਸਾਡੀ ਅਸਲੀ ਪਛਾਣ ਹੈ | ਉਨ੍ਹਾਂ ਨੇ ਪਰਿਵਾਰ ਦੀ ਮਹੱਤਤਾ ਉਭਾਰਦੇ ਹੋਏ ਕਿਹਾ ਕਿ ਅੱਜ ਦੇ ਦੌਰ ਵਿੱਚ ਪਰਿਵਾਰਾਂ ਦਾ ਇਕੱਠੇ ਰਹਿਣਾ ਬਹੁਤ ਜ਼ਰੂਰੀ ਹੈ, ਤਾਂ ਜੋ ਪਿਆਰ, ਸਤਿਕਾਰ ਅਤੇ ਸੰਸਕਾਰ ਬਣੇ ਰਹਿਣ | ਮਾਂ-ਬਾਪ ਦੀ ਅਹਿਮੀਅਤ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਮਾਂ-ਬਾਪ ਦੀ ਸੇਵਾ ਅਤੇ ਆਦਰ ਕਰਨਾ ਹਰ ਬੱਚੇ ਦਾ ਫ਼ਰਜ਼ ਹੈ | ਉਨ੍ਹਾਂ ਨੇ ਨੌਜਵਾਨਾਂ ਨੂੰ ਸਮੇਂ ਦੀ ਕਦਰ ਕਰਨ ਅਤੇ ਜੀਵਨ ਵਿੱਚ ਮਿਹਨਤ ਨਾਲ ਅੱਗੇ ਵਧਣ ਦੀ ਪੇ੍ਰਰਨਾ ਦਿੱਤੀ | ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਮੇਲੇ ਦੀ ਯੋਗ ਅਗਵਾਈ ਕਰ ਰਹੀ ਖੰਨਾ ਦੀ ਐਸ. ਡੀ.ਐਮ ਸਵਾਤੀ ਟਿਵਾਣਾ ਨੇ ਵੀ ਹਰਭਜਨ ਸਿੰਘ ਮਾਨ ਦੀ ਗਾਇਕੀ ਦੀ ਖੂਬ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹੇ ਸਭਿਆਚਾਰਕ ਪ੍ਰੋਗਰਾਮ ਨੌਜਵਾਨ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਨੇ ਕਿਹਾ ਕਿ ਪੰਜਾਬੀ ਸਭਿਆਚਾਰ ਸਾਡੀ ਰੂਹ ਹੈ ਅਤੇ ਇਸ ਨੰੂ ਸੰਭਾਲ ਕੇ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ |
ਪਿਛਲੀ ਖ਼ਬਰ ਸ੍ਰੀ ਰਾਧਾ ਕਿ੍ਸ਼ਨ ਵਰਿੰਦਾਵਨ ਲੰਗਰ ਕਮੇਟੀ ਜਗਰਾਉਂ ਵਲੋਂ 16ਵਾਂ ਭੰਡਾਰਾ ਰਵਾਨਾ ਅਗਲੀ ਖ਼ਬਰ ਗੁਰੂ ਨਾਨਕ ਸਹਾਰਾ ਸੁਸਾਇਟੀ ਵਲੋਂ ਪੈਨਸ਼ਨ ਅਤੇ ਰਾਸ਼ਨ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।