20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਠਾਠ ਕੈਲੇ ਵਲੋਂ ਹੋਲੇ ਮਹੱਲੇ 'ਤੇ ਜਾਣ ਵਾਲੀਆਂ ਸੰਗਤਾਂ ਲਈ ਲੰਗਰਾਂ ਦੀ ਸੇਵਾ ਆਰੰਭ

ਅਜੀਤ ਡੈਸਕ 01-03-2026
ਪੱਖੋਵਾਲ/ਸਰਾਭਾ, 28 ਮਾਰਚ (ਖੁਸ਼ਵਿੰਦਰ ਸਿੰਘ ਸਰਾਭਾ)-ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲਾ ਜੋ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਗਤਾਂ ਨੂੰ ਰਿਸਟ-ਪੁਸ਼ਟ ਰੱਖਣ ਤੇ ਘੋੜ ਸਵਾਰੀ ਆਦਿ ਦੇ ਮੁਕਾਬਲੇ ਕਰਵਾਉਣ ਤੇ ਜੰਗ ਯੁੱਧ ਲੜਨ ਦੀ ਮੁਹਾਰਤ ਹਾਸਲ ਕਰਨ ਨੂੰ ਮੁੱਖ ਰੱਖਦਿਆਂ ਸ਼ੁਰੂ ਕਰਵਾਏ ਸਨ | ਇਸ ਪ੍ਰੰਪਰਾ ਨੂੰ ਜਾਰੀ ਰੱਖਦਿਆਂ ਸ੍ਰੀ ਆਨੰਦਪੁਰ ਸਾਹਿਬ ਪੁੱਜਕੇ ਹੋਲਾ ਮਹੱਲਾ ਮਨਾਉਣ ਲਈ ਜਾ ਰਹੀਆਂ ਸੰਗਤਾਂ ਲਈ ਅੱਜ ਨਾਨਕਸਰ ਸਾਧੂ ਆਸ਼ਰਮ ਠਾਠ ਕੈਲੇ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਬਾਬਾ ਗੁਰਦੀਪ ਸਿੰਘ ਦੀ ਨਿਗਰਾਨੀ 'ਚ ਧੰਨ-ਧੰਨ ਬਾਬਾ ਸਾਧੂ ਸਿੰਘ ਜੀ ਲੰਗਰ ਹਾਲ ਵਿਖੇ ਗੁਰੂ ਕੇ ਲੰਗਰ ਸ਼ੁਰੂ ਕੀਤੇ ਗਏ | ਅੱਜ ਪਹਿਲਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਸਾਹਿਬ ਆਰੰਭ ਕੀਤੇ ਗਏ ਅਰਦਾਸ ਉਪਰੰਤ ਆਏ ਹੁਕਮਨਾਮੇ ਦੀ ਵਿਆਖਿਆ ਕਰਦਿਆਂ ਬਾਬਾ ਗੁਰਦੀਪ ਸਿੰਘ ਮੁੱਖ ਸੇਵਾਦਾਰ ਨਾਨਕਸਰ ਸਾਧੂ ਆਸ਼ਰਮ ਠਾਠ ਕੈਲੇ ਨੇ ਕਿਹਾ ਕਿ ਸਿੱਖੀ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ-ਮਹੱਲਾ ਸਮੂਹ ਸਿੱਖ ਸੰਗਤਾਂ ਨੂੰ ਵੱਧ-ਚੜ੍ਹਕੇ ਮਨਾਉਣਾ ਚਾਹੀਦਾ ਹੈ ਤਾਂ ਜੋ ਪੱਛਮੀ ਸੱਭਿਆਚਾਰ ਦੇ ਪ੍ਰਭਾਵ ਹੇਠ ਆ ਕੇ ਸਿੱਖੀ ਤੋਂ ਦੂਰ ਜਾ ਰਹੀ ਨੌਜਵਾਨ ਪੀੜ੍ਹੀ ਨੂੰ ਮੁੜ ਸਹੀ ਰਾਹ 'ਤੇ ਲਿਆਦਾਂ ਜਾ ਸਕੇ | ਇਸ ਮੌਕੇ ਬਾਬਾ ਗੁਰਦੀਪ ਸਿੰਘ ਨੇ ਦੱਸਿਆ ਕਿ ਇਹ ਲੰਗਰ 28 ਫਰਵਰੀ ਤੋਂ 6 ਮਾਰਚ ਤੱਕ ਲਗਾਏ ਜਾਣਗੇ | ਆਖਰੀ ਦਿਨ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਸਜਾਏ ਦੀਵਾਨ ਦੌਰਾਨ ਪੰਥ ਪ੍ਰਸਿੱਧ ਰਾਗੀ ਢਾਡੀ ਤੇ ਸੰਤ ਮਹਾਂਪੁਰਸ਼ ਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਕਥਾ-ਕੀਰਤਨ ਰਾਹੀਂ ਸਿੱਖ ਸੰਗਤਾਂ ਨੂੰ ਨਿਹਾਲ ਕਰਨਗੀਆਂ |
ਪਿਛਲੀ ਖ਼ਬਰ ਸਿੱਧਵਾਂ ਲਾਅ ਕਾਲਜ ਵਲੋਂ ਦੂਜਾ ਪਦਮ ਸ੍ਰੀ ਬੀਬੀ ਹਰਪ੍ਰਕਾਸ਼ ਕੌਰ ਮੈਮੋਰੀਅਲ ਮੂਟ ਕੋਰਟ ਮੁਕਾਬਲਾ, 2026 (ਰਾਸ਼ਟਰੀ ਦੌਰ... ਅਗਲੀ ਖ਼ਬਰ ਕੇਜਰੀਵਾਲ ਤੇ ਸਿਸੋਦੀਆ ਦੇ ਬਰੀ ਹੋਣ 'ਤੇ ਮੰਡੀ ਮੁੱਲਾਂਪੁਰ 'ਚ 'ਆਪ' ਪਾਰਟੀ ਆਗੂਆਂ ਵਲੋਂ ਜਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।