ਮਲੌਦ, 1 ਮਾਰਚ (ਦਿਲਬਾਗ ਸਿੰਘ ਚਾਪੜਾ)- ਥਾਣਾ ਮਲੌਦ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਨੌਜਵਾਨ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫਲਤਾ ਮਿਲੀ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਲੌਦ ਚਰਨਜੀਤ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਜਗਤਾਰ ਸਿੰਘ ਅਤੇ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਮਲੌਦ ਤੋਂ ਰਾਮਗੜ੍ਹ ਸਰਦਾਰਾਂ ਰੋਡ 'ਤੇ ਨੌਜੁਆਨ ਦਿਖਾਈ ਦਿੱਤਾ, ਜਿਸਨੇ ਪੁਲਿਸ ਨੂੰ ਵੇਖ ਕੇ ਜੇਬ ਵਿੱਚੋ ਮੋਮੀ ਕਾਗ਼ਜ਼ ਦੀ ਲਿਫਾਫੀ ਸੁੱਟ ਕੇ ਤੇਜ ਤੁਰਨ ਲੱਗਾ ਜਿਸ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਉਕਤ ਨੌਜਵਾਨ ਬਲਜੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਰਾਮਗੜ੍ਹ ਸਰਦਾਰਾਂ ਤੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਦੀ ਧਾਰਾ 21/61/85 ਅਧੀਨ ਮੁਕੱਦਮਾ ਦਰਜ਼ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ |
4 ਗ੍ਰਾਮ ਹੈਰੋਇਨ ਸਮੇਤ ਕਾਬੂ <br/>
ਅਜੀਤ ਡੈਸਕ
02-03-2026