18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਥਾਣਾ ਸਿਟੀ ਰਾਏਕੋਟ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਕਾਬੂ <br/>

ਅਜੀਤ ਡੈਸਕ 02-03-2026

ਰਾਏਕੋਟ, 1 ਮਾਰਚ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸਿਟੀ ਪੁਲਿਸ ਦੇ ਮੁੱਖ ਅਫ਼ਸਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪ੍ਰੇਮ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ-ਮੁਹੱਲਾ ਕੱਚਾ ਕਿਲਾ ਰਾਏਕੋਟ ਅਤੇ ਜਗਜੀਤ ਸਿੰਘ ਉਰਫ਼ ਜੱਗੀ ਪੁੱਤਰ ਮੁਲਖਰਾਜ ਵਾਸੀ ਕੱਚਾ ਕਿਲਾ ਰਾਏਕੋਟ ਨੂੰ 20 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਉਨਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ | ਮੁੱਖ ਥਾਣਾ ਅਫ਼ਸਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਤੋਂ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨਾਂ ਕਿਹਾ ਕਿ ਏ.ਐਸ.ਆਈ ਕੁਲਦੀਪ ਸਿੰਘ ਨੂੰ ਖਾਸ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ ਇਹ ਦੋਵੇਂ ਵਿਅਕਤੀ ਮਿਲ ਕੇ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਇਹ ਦੋਵੇਂ ਆਪਣੇ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਾਮਗੜ੍ਹ ਸਿਵੀਆਂ ਰੋਡ 'ਤੇ ਸਥਿਤ ਸਾਊਥ ਸਿਟੀ ਕਾਲੋਨੀ ਦੇ ਇਲਾਕੇ ਵਿਚ ਆਪਣੇ ਗ੍ਰਾਹਕਾਂ ਨੂੰ ਨਸ਼ੀਲੀਆਂ ਗੋਲੀਆਂ ਸਪਲਾਈ ਕਰ ਰਹੇ ਹਨ | ਸੂਚਨਾ ਮਿਲਦੇ ਹੀ ਤੁਰੰਤ ਕਾਰਵਾਈ ਕਰਦਿਆਂ ਏ.ਐਸ.ਆਈ ਕੁਲਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਡ ਕਰਕੇ ਉਕਤ ਦੋਵਾਂ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ | ਇਸ ਮੌਕੇ ਮੁੱਖ ਅਫਸਰ ਗੁਰਸੇਵਕ ਸਿੰਘ ਨੇ ਕਿਹਾ ਕਿ ਰਾਏਕੋਟ ਵਿੱਚ ਕਿਸੇ ਨੂੰ ਵੀ ਨਸ਼ਾ ਵੇਚਣ ਜਾਂ ਸੇਵਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਜੇਕਰ ਕੋਈ ਵੀ ਇਸ ਤਰਾਂ ਦੇ ਗੈਰਕਾਨੂੰਨੀ ਕੰਮ ਵਿੱਚ ਸ਼ਾਮਲ ਮਿਲਿਆ ਤਾਂ ਉਸਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ |

ਪਿਛਲੀ ਖ਼ਬਰ ਜਤਿੰਦਰਾ ਗਰੀਨਫੀਲਡ ਸਕੂਲ ਵਿਖੇ ਕੈਂਬਰਿਜ ਪ੍ਰੀਖਿਆਵਾਂ ਦਾ ਆਯੋਜਨ <br/> ਅਗਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।