ਮਾਛੀਵਾੜਾ ਸਾਹਿਬ, 1 ਮਾਰਚ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ 1 ਕਿੱਲੋ ਗਾਂਜੇ ਸਮੇਤ ਇੱਕ ਵਿਅਕਤੀ ਅਭਿਸ਼ੇਕ ਸਾਹਨੀ ਵਾਸੀ ਮਾਛੀਵਾੜਾ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਪੁਲਿਸ ਪਾਰਟੀ ਪਿੰਡ ਬੁਰਜ ਵੱਲ ਨੂੰ ਜਾ ਰਹੀ ਸੀ ਕਿ ਇੱਕ ਨੌਜਵਾਨ ਨੇ ਆਪਣੇ ਹੱਥ ਵਿਚ ਇੱਕ ਚਿੱਟੇ ਰੰਗ ਦਾ ਲਿਫ਼ਾਫ਼ਾ ਪਲਾਸਟਿਕ ਫੜਿਆ ਹੋਇਆ ਸੀ | ਪੁਲਿਸ ਨੂੰ ਦੇਖ ਉਸ ਨੇ ਲਿਫ਼ਾਫ਼ਾ ਘਾਹ, ਫੂਸ ਵਿਚ ਲੁਕਾਉਣ ਦੇ ਮਕਸਦ ਨਾਲ ਰੱਖ ਦਿੱਤਾ | ਪੁਲਿਸ ਵਲੋਂ ਜਦੋਂ ਉਸ ਨੂੰ ਕਾਬੂ ਕਰ ਨਾਮ ਤੇ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਅਭਿਸ਼ੇਕ ਸਾਹਨੀ ਦੱਸਿਆ ਅਤੇ ਜਦੋਂ ਉਸ ਦੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਗਈ ਤਾਂ ਉਸ 'ਚੋਂ 1 ਕਿੱਲੋ ਗਾਂਜਾ ਬਰਾਮਦ ਹੋਇਆ | ਪੁਲਿਸ ਵਲੋਂ ਉਕਤ ਕਥਿਤ ਦੋਸ਼ੀ ਖ਼ਿਲਾਫ਼ ਐਨ. ਡੀ. ਪੀ. ਐੈੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ |