17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਸੱਤਿਆ ਭਾਰਤੀ ਸਕੂਲ ਪੋਨਾ ਵਿਖੇ ਸਾਇੰਸ ਦਿਨ ਮਨਾਇਆ <br/>

ਅਜੀਤ ਡੈਸਕ 02-03-2026
ਚੌਂਕੀਮਾਨ, 1 ਮਾਰਚ (ਤੇਜਿੰਦਰ ਸਿੰਘ ਚੱਢਾ)-ਸੱਤਿਆ ਭਾਰਤੀ ਸਕੂਲ ਪੋਨਾ ਵਿਖੇ ਸਕੂਲ ਮੁਖੀ ਕੰਵਲਦੀਪ ਕੌਰ ਦੀ ਰਹਿਨੁਮਾਈ ਹੇਠ ਤੀਜੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸਾਇੰਸ ਦਿਨ ਮਨਾਇਆ | ਇਸ ਮੌਕੇ ਸਕੂਲ ਅਧਿਆਪਕਾਂ ਦੀ ਅਗਵਾਈ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਸਾਇੰਸ ਵਿਸ਼ੇ ਨਾਲ ਸਬੰਧਿਤ ਮਾਡਲ ਬਣਾਏ ਗਏ ਤੇ ਉਨ੍ਹਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਪ੍ਰਦਰਸ਼ਨੀ ਦਾ ਜਾਇਜ਼ਾ ਪਿੰਡ ਪੋਨਾ ਦੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਸਮੇਤ ਆਏ ਮਹਿਮਾਨਾਂ ਨੇ ਲਿਆ ਤੇ ਵਿਦਿਆਰਥੀਆਂ ਨੇ ਆਪਣੇ ਬਣਾਏ ਮਾਡਲਾਂ ਬਾਰੇ ਉਨ੍ਹਾਂ ਨੂੰ ਜਾਣੂੰ ਕਰਵਾਇਆ | ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ | ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਹਰ ਖੇਤਰ ਵਿਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਨੇ ਸਕੂਲ ਮੁਖੀ ਕੰਵਲਦੀਪ ਕੌਰ ਸਮੇਤ ਸਮੁੱਚੇ ਸਕੂਲ ਸਟਾਫ਼ ਦੀ ਸ਼ਲਾਘਾ ਕੀਤੀ, ਜੋ ਬੱਚਿਆਂ ਨੂੰ ਅਜੋਕੇ ਸਮੇਂ ਅਨੁਸਾਰ ਪੜ੍ਹਾ ਰਹੇ ਹਨ | ਇਸ ਮੌਕੇ ਸਕੂਲ ਸਟਾਫ਼ ਨੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਦਾ ਸਨਮਾਨ ਵੀ ਕੀਤਾ |

ਪਿਛਲੀ ਖ਼ਬਰ ਜੀ. ਐੱਚ. ਜੀ. ਆਯੂਰਵੈਦਿਕ ਕਾਲਜ 'ਚ ਵਾਈਟ ਕੋਟ ਸਮਾਰੋਹ ਦਾ ਕਰਵਾ ਕੇ ਕੀਤਾ ਗਿਆ ਵਿਦਿਆਰਥੀਆਂ ਦਾ ਸਵਾਗਤ <br/> ਅਗਲੀ ਖ਼ਬਰ ਖ਼ਾਲਸਾ ਸੁਧਾਰ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।