ਢੰਡਾਰੀ ਕਲਾਂ/ਲੁਧਿਆਣਾ, 1 ਮਾਰਚ (ਜਸਵੀਰ ਸਿੰਘ ਬੰਗਾ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਵਲੋਂ ਬੂਥ ਨੰਬਰ 40, ਗਿਆਸਪੁਰਾ ਤੋਂ ਸ਼ਰਧਾਲੂਆਂ ਲਈ 8ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਵਿਧਾਇਕਾ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਸੀਨੀਅਰ ਨਾਗਰਿਕਾਂ ਅਤੇ ਸ਼ਰਧਾਲੂਆਂ ਲਈ ਇਕ ਸ਼ਲਾਘਾਯੋਗ ਪਹਿਲ ਹੈ, ਜਿਸ ਰਾਹੀਂ ਉਨ੍ਹਾਂ ਨੂੰ ਪਵਿੱਤਰ ਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਆਮ ਲੋਕਾਂ ਦੀ ਆਸਥਾ ਅਤੇ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਇਸੇ ਲੜੀ ਤਹਿਤ ਲਗਾਤਾਰ ਬੱਸਾਂ ਰਵਾਨਾ ਕੀਤੀਆਂ ਜਾ ਰਹੀਆਂ ਹਨ | ਵਿਧਾਇਕਾ ਛੀਨਾ ਨੇ ਸਾਰੇ ਯਾਤਰੀਆਂ ਦੀ ਸੁਖਮਈ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕਰਦਿਆਂ ਕਿਹਾ ਕਿ ਇਹ ਯਾਤਰਾ ਉਨ੍ਹਾਂ ਦੇ ਜੀਵਨ ਵਿਚ ਸ਼ਾਂਤੀ, ਖੁਸ਼ਹਾਲੀ ਅਤੇ ਸਕਾਰਾਤਮਿਕ ਊਰਜਾ ਲਿਆਵੇ | ਬੱਸ ਰਵਾਨਾ ਹੋਣ ਸਮੇਂ ਡਾ. ਰਣਜੀਤ ਗਰੇਵਾਲ, ਬਲਾਕ ਪ੍ਰਧਾਨ ਬਲਬੀਰ ਭੋਲਾ, ਸਥਾਨਕ ਨਾਮਵਰ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਮੌਜੂਦ ਸਨ |