16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਪਿੰਡ ਘੁਡਾਣੀ ਕਲਾਂ ਵਿਖੇ ਭਾਕਿਯੂ ਏਕਤਾ ਉਗਰਾਹਾਂ ਦੀ ਮੀਟਿੰਗ <br/>

ਅਜੀਤ ਡੈਸਕ 02-03-2026
ਰਾੜਾ ਸਾਹਿਬ, 1 ਮਾਰਚ (ਪ੍ਰੀਤਮ ਸਿੰਘ ਮੁਕੰਦਪੁਰੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦੋਰਾਹਾ ਦੀ ਮੀਟਿੰਗ ਪਿੰਡ ਘੁਡਾਣੀ ਕਲਾਂ ਵਿਖੇ ਹੋਈ, ਜਿਸ ਵਿੱਚ ਬਠਿੰਡਾ ਵਿਖੇ 6 ਮਾਰਚ ਨੂੰ ਲਗਾਏ ਜਾ ਰਹੇ ਧਰਨੇ 'ਚ ਸ਼ਮੂਲੀਅਤ ਕਰਨ ਲਈ ਯੋਜਨਾਬੰਦੀ ਕੀਤੀ ਗਈ | ਦੱਸ ਦੇਈਏ ਕਿ ਇਹ ਧਰਨਾ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਜਥੇਬੰਦੀਆਂ ਉਤੇ ਜਿਉਂਦ ਵਿਖੇ 18 ਫਰਵਰੀ ਨੂੰ ਪ੍ਰਸ਼ਾਸਨ ਵਲੋਂ ਕੀਤੇ ਜਬਰ ਅਤੇ ਤਸ਼ੱਦਦ ਦੇ ਵਿਰੋਧ 'ਚ ਲਗਾਇਆ ਜਾ ਰਿਹਾ ਹੈ | ਆਗੂਆਂ ਕਿਹਾ ਕਿ ਸਰਕਾਰ ਵਲੋਂ ਵਿਸ਼ਵ ਵਪਾਰ ਸੰਸਥਾ ਅਤੇ ਸਾਮਰਾਜੀ ਦੇਸਾਂ ਦੀਆਂ ਨੀਤੀਆਂ ਤਹਿਤ ਬਿਜਲੀ ਬਿੱਲ 2025, ਕਰ ਮੁਕਤ ਵਪਾਰ, ਮਨਰੇਗਾ ਖ਼ਤਮ ਕਰਨਾ ਤੇ ਲੇਬਰ ਕੋਰਟ ਵਰਗੇ ਘਾਤਕ ਬਿੱਲ ਲਿਆਂਦੇ ਜਾ ਰਹੇ ਹਨ | ਇਸ ਤੋਂ ਇਲਾਵਾ ਸਾਰੇ ਤਬਕਿਆਂ ਉੱਪਰ ਸਰਕਾਰ ਵੱਲੋਂ ਮੰਗਾਂ ਨਾ ਮੰਨਣ ਦੀ ਬਜਾਏ ਜਬਰ ਕਰਨਾ ਫਾਸ਼ੀਵਾਦ ਕਦਮ ਹਨ | ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 10 ਮਾਰਚ ਨੂੰ ਬਰਨਾਲਾ ਵਿਖੇ ਹੋ ਰਹੀ ਰੈਲੀ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਸਮੇਂ ਜ਼ਿਲਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਹਰਜੀਤ ਸਿੰਘ ਘਲੋਟੀ, ਬਲਾਕ ਸਕੱਤਰ ਜਸਵੀਰ ਸਿੰਘ ਅਸ਼ਕਰੀਪੁਰ, ਯੁਵਰਾਜ ਸਿੰਘ ਘੁਡਾਣੀ, ਕਮਲਜੀਤ ਸਿੰਘ ਗਿੱਦੜੀ, ਪਰਮਵੀਰ ਸਿੰਘ ਘਲੋਟੀ, ਅਵਤਾਰ ਸਿੰਘ ਜਰਗੜੀ, ਦਲਜੀਤ ਸਿੰਘ ਬਿੱਟੂ, ਜੋਰਾ ਸਿੰਘ ਸਿੰਘ ਭੱਠਲ, ਕੁਲਵਿੰਦਰ ਸਿੰਘ, ਸੰਦੀਪ ਸਿੰਘ ਬੀਜਾ, ਕਮਲਪ੍ਰੀਤ ਸਿੰਘ, ਜਸਵੰਤ ਸਿੰਘ ਅਤੇ ਰਣਜੀਤ ਸਿੰਘ ਨੇ ਸ਼ਮੂਲੀਅਤ ਕੀਤੀ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਦਲਿਤ ਵਰਗ ਨੂੰ ਉੱਚਾ ਚੁੱਕਣ ਲਈ ਅਹਿਮ ਭੂਮਿਕਾ ਨਿਭਾਈ- ਅੜੈਚਾਂ <br/> ਅਗਲੀ ਖ਼ਬਰ ਵਿਧਾਇਕਾ ਛੀਨਾ ਦੀ ਅਗਵਾਈ 'ਚ ਗਿਆਸਪੁਰਾ ਤੋਂ ਸ਼ਰਧਾਲੂਆਂ ਦਾ ਜੱਥਾ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।