13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਵਾਈਸ ਚੇਅਰਮੈਨ ਨੂੰ ਜਗਰਾਉਂ ਆਉਣ ਲਈ ਦਿੱਤਾ ਸੱਦਾ ਪੱਤਰ

ਅਜੀਤ ਡੈਸਕ 03-03-2026
ਜਗਰਾਉਂ, 2 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਵਾਈਸ ਚੇਅਰਮੈਨ ਸੁਰਿੰਦਰ ਕਲਿਆਣ ਨੂੰ ਅੱਜ ਉਨ੍ਹਾਂ ਦੇ ਦਫ਼ਤਰ ਵਿਖੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਵਲੋਂ ਆਪਣੀ ਟੀਮ ਦੇ ਨਾਲ ਉਨ੍ਹਾਂ ਨੂੰ ਜਗਰਾਉਂ ਵਿਖੇ ਸਫ਼ਾਈ ਸੇਵਕਾਂ, ਸੀਵਰਮੈਨਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਣ ਸੰਬੰਧੀ ਨਗਰ ਕੌਂਸਲ ਵਿਖੇ ਪਹੁੰਚਣ ਲਈ ਸੱਦਾ ਪੱਤਰ ਦਿੱਤਾ ਗਿਆ | ਪ੍ਰਧਾਨ ਗਿੱਲ ਨੇ ਦੱਸਿਆ ਕਿ ਜਗਰਾਉਂ ਅੰਦਰ ਸਫ਼ਾਈ ਸੇਵਕਾਂ ਸੀਵਰ ਮੈਨਾਂ ਨੂੰ ਬਹੁਤ ਸਾਰੀਆਂ ਦਰਪੇਸ਼ ਸਮੱਸਿਆਵਾਂ ਦਾ ਪਿਛਲੇ ਲੰਬੇ ਸਮੇਂ ਤੋਂ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਰਕੇ ਸਫ਼ਾਈ ਸੇਵਕ ਅਤੇ ਸੀਵਰਮੈਨ ਮਾਨਸਿਕ ਤੌਰ 'ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਦੇ ਹਨ | ਜਿਸ ਕਾਰਨ ਉਨ੍ਹਾਂ ਦੇ ਪਰਿਵਾਰਾਂ ਉੱਪਰ ਇਸ ਚੀਜ਼ ਦਾ ਅਸਰ ਪੈਂਦਾ ਹੈ | ਸਫ਼ਾਈ ਸੇਵਕਾਂ ਦੇ ਮਾਣ -ਸਨਮਾਨ ਨੂੰ ਬਹਾਲ ਰੱਖਣ ਅਤੇ ਉਨ੍ਹਾਂ ਦੀ ਮਾਨਸਿਕ ਪ੍ਰੇਸ਼ਾਨੀ ਨੂੰ ਪੱਕੇ ਤੌਰ 'ਤੇ ਖ਼ਤਮ ਕਰਨ ਲਈ ਉਨ੍ਹਾਂ ਵਲੋਂ ਇਹ ਸੱਦਾ ਪੱਤਰ ਦਿੱਤਾ ਗਿਆ | ਇਸ ਮੌਕੇ ਸੈਕਟਰੀ ਰਜਿੰਦਰ ਕੁਮਾਰ, ਵਾਇਸ ਪ੍ਰਧਾਨ ਸਨੀ ਸੁੰਦਰ, ਸਫ਼ਾਈ ਯੂਨੀਅਨ ਦੇ ਸਰਪ੍ਰਸਤ ਮੇਟ ਪ੍ਰਦੀਪ ਕੁਮਾਰ, ਸੈਕਟਰੀ ਸੰਦੀਪ ਕੁਮਾਰ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਹੰਬੜਾਂ-ਭੱਠਾਧੂਹਾ ਮੇਨ ਸੜਕ ਕਿਨਾਰੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮਿਲੀ ਲਾਸ਼ ਅਗਲੀ ਖ਼ਬਰ ਕੈਪਟਨ ਸੁਖਜੀਤ ਸਿੰਘ ਹਰਾ ਦੇ ਬੇਟੇ ਤੇਗਬੀਰ ਸਿੰਘ ਹਰਾ ਨੇ ਪੰਜਾਬ ਦਾ ਵਧਾਇਆ ਮਾਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।