13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸਰਕਾਰੀ ਪ੍ਰਾਇਮਰੀ ਸਕੂਲ ਪੰਡੋਰੀ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਦਾਖ਼ਲਾ ਮੁਹਿੰਮ ਤਹਿਤ ਰੈਲੀ

ਅਜੀਤ ਡੈਸਕ 03-03-2026
ਚੌਂਕੀਮਾਨ, 2 ਮਾਰਚ (ਤੇਜਿੰਦਰ ਸਿੰਘ ਚੱਢਾ)-ਅੱਜ ਸਰਕਾਰੀ ਪ੍ਰਾਇਮਰੀ ਸਕੂਲ ਪੰਡੋਰੀ ਵਿਖੇ ਸਰਪੰਚ ਬੀਬੀ ਰਣਜੀਤ ਕੌਰ ਪੰਡੋਰੀ, ਸਾਬਕਾ ਸਰਪੰਚ ਰੁਲਦਾ ਸਿੰਘ ਪੰਡੋਰੀ, ਸਮਾਜ ਸੇਵੀ ਪਰਮਜੀਤ ਸਿੰਘ ਸਿੱਧੂ ਸਿੱਧੂ ਪੰਡੋਰੀ, ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਮਨਪ੍ਰੀਤ ਕੌਰ, ਸੈਂਟਰ ਹੈੱਡ ਟੀਚਰ ਬਰਿੰਦਰਪਾਲ ਸਿੰਘ ਅਤੇ ਮੁੱਖ ਅਧਿਆਪਕ ਦੀਪਕ ਰਾਏ ਦੀ ਅਗਵਾਈ ਵਿਚ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਸਿੱਖਿਆ ਅਫ਼ਸਰ ਸੁਧਾਰ ਇਤਬਾਰ ਸਿੰਘ ਦੀ ਰਹਿਨੁਮਾਈ ਹੇਠ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਤਹਿਤ ਅੱਜ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਦਾਖ਼ਲਾ ਰੈਲੀ ਕੀਤੀ ਗਈ | ਇਸ ਦੌਰਾਨ ਵਿਦਿਆਰਥੀਆਂ ਨੇ ਹੱਥਾਂ ਵਿਚ ਬੈਨਰ, ਝੰਡੀਆਂ ਅਤੇ ਫਲੈਕਸਾਂ ਨਾਲ ਪ੍ਰਚਾਰ ਕੀਤਾ | ਸਰਕਾਰੀ ਸਕੂਲਾਂ ਵਿਚ ਮਿਲਦੀਆਂ ਸਹੂਲਤਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਤੇ ਪੈਂਫਲਿਟ ਵੰਡੇ ਗਏ | ਰੈਲੀ ਦਾ ਕਈ ਥਾਂਵਾਂ ਉੱਤੇ ਲੋਕਾਂ ਵਲੋਂ ਸਵਾਗਤ ਕੀਤਾ ਗਿਆ ਅਤੇ ਇਸ ਉੱਦਮ ਦੀ ਪ੍ਰਸੰਸਾ ਕੀਤੀ ਗਈ | ਰੈਲੀ ਦੌਰਾਨ ਮਾਪਿਆਂ ਨੇ ਆਪਣੇ ਬੱਚਿਆਂ ਦੇ ਦਾਖ਼ਲੇ ਸਰਕਾਰੀ ਪ੍ਰਾਇਮਰੀ ਸਕੂਲ ਪੰਡੋਰੀ ਵਿਚ ਕਰਵਾਉਣ ਦੇ ਲਈ ਹਾਮੀ ਵੀ ਭਰੀ | ਲੋਕਾਂ ਨੂੰ ਦੱਸਿਆ ਗਿਆ ਕਿ ਇਹ ਸਕੂਲ ਪੰਜਾਬ ਸਰਕਾਰ ਵਲੋਂ ਸਕੂਲ ਆਫ਼ ਹੈਪੀਨੈਸ ਦੇ ਤੌਰ 'ਤੇ ਵਿਕਸਿਤ ਕੀਤਾ ਜਾ ਰਿਹਾ ਹੈ, ਆਉਣ ਵਾਲੇ ਸਮੇਂ ਵਿਚ ਇਹ ਸਕੂਲ ਪੰਜਾਬ ਦਾ ਮੋਹਰੀ ਸਕੂਲ ਬਣੇਗਾ | ਇਸ ਰੈਲੀ ਵਿਚ ਸਤਪਾਲ ਸਿੰਘ ਸਰਾਂ, ਅਜੀਤ ਸਿੰਘ ਸਿੱਧੂ, ਮੋਹਨ, ਜਗਦੀਪ ਸਿੰਘ ਸਰਾਂ, ਪ੍ਰੋਫੈਸਰ ਸੁਨੀਲ ਕੁਮਾਰ, ਜਸਪ੍ਰੀਤ ਸਿੰਘ, ਲਵਪ੍ਰੀਤ ਜੱਸੜ ਆਰਟ, ਮਾ: ਜਗਦੀਪ ਸਿੰਘ, ਜਸ਼ਨਦੀਪ ਕੌਰ, ਮੈਡਮ ਸਰਬਜੀਤ ਕੌਰ, ਮੈਡਮ ਇੰਦਰਜੀਤ ਕੌਰ, ਮੈਡਮ ਬਲਜੀਤ ਕੌਰ, ਗੁਰਦੀਪ ਕੌਰ, ਮਨਜੀਤ ਕੌਰ ਰਾਜੀ, ਹੋਰ ਐੱਸ.ਐੱਮ.ਸੀ ਮੈਂਬਰਾਂ ਅਤੇ ਮਾਪਿਆਂ ਨੇ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ ਐੱਨ.ਆਰ.ਆਈ. ਪਤਨੀ ਸਮੇਤ 4 ਪਰਿਵਾਰਿਕ ਮੈਂਬਰਾਂ ਖ਼ਿਲਾਫ਼ ਧੋਖਾਧੜੀ ਕਰਨ ਦਾ ਮੁਕੱਦਮਾ ਦਰਜ ਅਗਲੀ ਖ਼ਬਰ ਜਗਰਾਉਂ 'ਚ ਈਰਾਨ 'ਤੇ ਅਮਰੀਕਾ-ਇਜ਼ਰਾਈਲ ਗਠਜੋੜ ਵਲੋਂ ਕੀਤੇ ਹਮਲੇ ਖ਼ਿਲਾਫ਼ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।