13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਪਾਵਰਕਾਮ ਪੈਨਸ਼ਨਰ ਯੂਨੀਅਨ ਮੰਡਲ ਜਗਰਾਉਂ ਦੀ ਮੀਟਿੰਗ ਹੋਈ

ਅਜੀਤ ਡੈਸਕ 03-03-2026

ਜਗਰਾਉਂ, 2 ਮਾਰਚ (ਗੁਰਦੀਪ ਸਿੰਘ ਮਲਕ)- ਪੈਨਸ਼ਨਰ ਯੂਨੀਅਨ ਮੰਡਲ ਜਗਰਾਉਂ ਦੀ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਢੋਲਣ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੂਬਾ ਆਗੂ ਐੱਸ.ਪੀ. ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਜਿੰਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜੋ ਪੰਜਾਬ ਸਰਕਾਰ ਵਿਧਾਨ ਸਭਾ 'ਚ ਬਜਟ ਪੇਸ਼ ਕਰਨ ਲਈ ਜਾ ਰਹੀ ਹੈਠ, ਉਸ ਵਿਚ ਜੇਕਰ ਸੇਵਾ ਮੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਾ ਦਿੱਤੇ ਤਾ ਪੰਜਾਬ ਸਰਕਾਰ ਦੇ ਵਿਰੋਧ 'ਚ 11 ਮਾਰਚ ਨੂੰ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਬੁਲਾਰਿਆਂ ਨੇ ਮੰਗ ਕੀਤੀ ਕਿ 259 ਦੇ ਫੈਕਟਰ ਨਾਲ ਸਕੇਲਾਂ 'ਚ ਸੋਧ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਡੀ.ਏ. 16 ਫ਼ੀਸਦੀ ਲਾਗੂ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਜੋਗਿੰਦਰ ਕੁਮਾਰ ਚੀਮਨਾ, ਹਰਚੰਦ ਸਿੰਘ, ਗੁਰਚਰਨ ਸਿੰਘ, ਜਗਤਾਰ ਸਿੰਘ ਮਲਕ, ਮੇਹਰ ਸਿੰਘ ਢਿੱਲੋਂ ਮਲਕ, ਬਲਵੰਤ ਸਿੰਘ ਲੋਹਟ ਚੀਮਨਾ, ਅਮਰ ਸਿੰਘ ਲੀਲਾਂ ਆਦਿ ਨੇ ਵੀ ਵਿਚਾਰ ਪੇਸ਼ ਕੀਤੇ |

ਪਿਛਲੀ ਖ਼ਬਰ ਪੰਜਾਬ ਕਿਸਾਨ ਯੂਨੀਅਨ ਇਕਾਈ ਚਕਰ ਦੀ ਚੋਣ ਹੋਈ ਅਗਲੀ ਖ਼ਬਰ ਸੱਤ੍ਹਾਧਾਰੀ ਧਿਰ ਚੋਣ ਹਾਰਨ ਦੇ ਬਾਵਜੂਦ ਵੀ ਧੱਕੇਸ਼ਾਹੀਆਂ ਕਰਨ ਤੋਂ ਨਹੀਂ ਆ ਰਹੀ ਬਾਜ਼- ਕਾਮਿਲ ਅਮਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।