12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੂੰ ਨਿਹੰਗ ਜਥੇਬੰਦੀ ਬੁੱਢਾ ਦਲ ਨੇ ਕੀਤਾ ਸਨਮਾਨਿਤ

ਅਜੀਤ ਡੈਸਕ 03-03-2026
ਜਗਰਾਉਂ/ਹਠੂਰ, 2 ਮਾਰਚ (ਹਰਵਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਛਿੰਦਾ)-ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੂੰ ਅੱਜ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਪ੍ਰਮੁੱਖ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸਨਮਾਨਿਤ ਕੀਤਾ ਗਿਆ | ਪਿਛਲੇ ਲੰਮੇਂ ਸਮੇਂ ਤੋਂ ਸੰਤ ਬਾਬਾ ਘਾਲਾ ਸਿੰਘ ਵਲੋਂ ਧਰਮ ਪ੍ਰਚਾਰ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ 'ਤੇ ਇਹ ਮਾਣ ਮਿਲਿਆ | ਸੋਮਵਾਰ ਨੂੰ ਸੰਤ ਬਾਬਾ ਘਾਲਾ ਸਿੰਘ ਵੱਖ-ਵੱਖ ਸੰਪਰਦਾਵਾਂ ਦੇ ਸੰਤਾਂ-ਮਹਾਪੁਰਸ਼ਾਂ ਦੇ ਜਥੇ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ | ਉਨ੍ਹਾਂ ਇਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਨਾਲ ਵੀ ਮੁਲਾਕਾਤ ਕੀਤੀ | ਤਿੰਨਾਂ ਜਥੇਬੰਦੀਆਂ ਦੇ ਮੁਖੀਆਂ ਨਾਲ ਹੋਈ ਮੁਲਾਕਾਤ ਦੌਰਾਨ ਧਾਰਮਿਕ ਵਿਚਾਰਾਂ ਹੋਈਆਂ | ਇਸ ਮੁਲਾਕਾਤ ਦੌਰਾਨ ਨਿਹੰਗ ਸਿੰਘ ਜਥੇਬੰਦੀ ਬੁੱਢਾ ਦਲ ਦੇ ਮੁਖੀ ਸੰਤ ਬਾਬਾ ਬਲਵੀਰ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਜੋਗਾ ਸਿੰਘ ਅਤੇ ਸ਼ਹੀਦੀ ਬਾਗ ਦੇ ਬਾਬਾ ਗੁਰਦੇਵ ਸਿੰਘ ਵਲੋਂ ਸੰਤ ਬਾਬਾ ਘਾਲਾ ਸਿੰਘ ਨੂੰ ਸਨਮਾਨਿਤ ਕਰਦਿਆਂ ਇਸੇ ਤਰ੍ਹਾਂ ਸਿੱਖੀ ਦੇ ਪ੍ਰਚਾਰ, ਪ੍ਰਸਾਰ ਅਤੇ ਧਾਰਮਿਕ ਸੇਵਾਵਾਂ ਨਿਭਾਉਂਦੇ ਰਹਿਣ ਦੀ ਅਪੀਲ ਕੀਤੀ | ਇਸ ਮੌਕੇ ਸੰਤ ਬਾਬਾ ਘਾਲਾ ਸਿੰਘ ਵਲੋਂ ਵੀ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਨੂੰ ਗੁਰਦੁਆਰਾ ਨਾਨਕਸਰ ਝੋਰੜਾਂ ਠਾਠ ਤੇਰਾਂ ਮੰਜ਼ਿਲਾਂ ਵਿਖੇ ਚੱਲ ਰਹੇ 26 ਰੋਜ਼ਾ ਸਮਾਗਮਾਂ ਵਿਚ ਪਹੁੰਚਣ ਲਈ ਸੱਦਾ ਪੱਤਰ ਦਿੱਤਾ | ਇਸ ਮੌਕੇ ਸੰਤ ਬਾਬਾ ਜੋਗਾ ਸਿੰਘ ਕਰਨਾਲ, ਸੰਤ ਬਾਬਾ ਅਜੀਤ ਸਿੰਘ ਜੌਹਲਾਂ, ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਬਾਬਾ ਰਮਨਦੀਪ ਸਿੰਘ, ਸੁਰਿੰਦਰ ਸਿੰਘ ਕੈਨੇਡਾ, ਜੋਤਪਾਲ ਸਿੰਘ ਕੈਨੇਡਾ, ਗੁਰਸਿਮਰਨ ਸਿੰਘ ਕੈਨੇਡਾ, ਭਾਈ ਗੇਜਾ ਸਿੰਘ, ਭਾਈ ਜਸਵਿੰਦਰ ਸਿੰਘ ਬਿੰਦੀ, ਭਾਈ ਬਿੰਦਰ ਸਿੰਘ, ਭਾਈ ਜੱਸਾ ਸਿੰਘ, ਭਾਈ ਗੋਰਾ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ 'ਚ 'ਇਕ ਸ਼ਾਮ ਖਾਟੂ ਸ਼ਿਆਮ ਕੇ ਨਾਮ' ਕੀਰਤਨ ਸਮਾਗਮ 7 ਨੂੰ ਅਗਲੀ ਖ਼ਬਰ ਸਲੇਮਪੁਰ ਵਿਖੇ ਬੀ.ਕੇ.ਯੂ. ਡਕੌਂਦਾ ਜਥੇਬੰਦੀ ਦੀ ਮੀਟਿੰਗ ਮੀਤ ਪ੍ਰਧਾਨ ਹਾਕਮ ਭੱਟੀਆਂ ਦੀ ਅਗਵਾਈ ਹੇਠ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।